ਚੰਡੀਗੜ੍ਹ: ਉਡਣਾ ਸਿੱਖ ਦੇ ਨਾਂ ਨਾਲ ਮਸ਼ਹੂਰ ਮਿਲਖਾ ਸਿੰਘ ਬਾਰੇ ਚੰਗੀ ਖ਼ਬਰ ਹੈ ਕਿ ਉਨ੍ਹਾਂ ਦੀ ਦੀ ਹਾਲਤ ਸਥਿਰ ਹੈ। ਪਰ ਉਸਦੀ ਪਤਨੀ ਨਿਰਮਲ ਕੌਰ ਦੀ ਹਾਲਤ ਵਿਗੜ ਗਈ ਹੈ। ਇਥੇ ਦਸ ਦਈਏ ਕਿ ਕੁੱਝ ਦਿਨ ਪਹਿਲਾਂ ਮਿਲਖਾ ਸਿੰਘ ਨੂੰ ਕੋਰੋਨਾ ਹੋ ਗਿਆ ਸੀ ਅਤੇ ਉਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ ਫ਼ੋਰਟਿਸਟ ਵਿਚ ਦਾਖ਼ਲ ਕਰਵਾਇਆ ਗਿਆ ਸੀ। ਇਸ ਤੋਂ ਕੁੱਝ ਦਿਨਾਂ ਬਾਅਦ ਉਨ੍ਹਾਂ ਦੀ ਹਾਲਤ ਸੁਧਰ ਗਈ ਸੀ ਅਤੇ ਉਨ੍ਹਾਂ ਨੂੰ ਹਸਪਤਾਲ ਵਿਚੋਂ ਛੁੱਟੀ ਦੇ ਕੇ ਘਰ ਭੇਜ ਦਿਤਾ ਗਿਆ ਸੀ। ਇਸ ਦੌਰਾਨ ਇਕ ਹੋਰ ਮਾੜੀ ਖ਼ਬਰ ਆਈ ਸੀ ਕਿ ਉਨ੍ਹਾਂ ਦੀ ਪਤਨੀ ਨੂੰ ਵੀ ਕੋਰੋਨਾ ਹੋ ਗਿਆ ਹੈ ਜੋ ਕਿ ਹਾਲੇ ਤਕ ਹਸਪਤਾਲ ਵਿਚ ਹੀ ਭਰਤੀ ਹਨ ਅਤੇ ਉਨ੍ਹਾਂ ਦਾ ਇਲਾਜ ਚਲ ਰਿਹਾ ਹੈ। ਇਸ ਸੱਭ ਤੋਂ ਕੁੱਝ ਦਿਨਾਂ ਬਾਅਦ ਮਿਲਖਾ ਸਿੰਘ ਦੀ ਹਾਲਤ ਫਿਰ ਵਿਗੜ ਗਈ ਸੀ ਤਾਂ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ ਜਿਸ ਸਬੰਧੀ ਉਨ੍ਹਾਂ ਦੇ ਪੁੱਤਰ ਜੀਵ ਮਿਲਖਾ ਸਿੰਘ ਨੇ ਜਾਣਕਾਰੀ ਦਿਤੀ ਸੀ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਮਿਲਖਾ ਸਿੰਘ ਦਾ ਫ਼ੋਨ ਕਰ ਕੇ ਹਾਲ ਜਾਣਿਆ ਸੀ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਸੀ। ਦਸਣਯੋਗ ਹੈ ਕਿ ਮਿਲਖਾ ਸਿੰਘ ਨੂੰ ਵੀਰਵਾਰ ਨੂੰ ਸਾਹ ਲੈਣ ਵਿੱਚ ਮੁਸ਼ਕਲ ਹੋਣ ਕਾਰਨ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਪੀਜੀਆਈ ਦੇ PRO ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ, "ਮਿਲਖਾ ਸਿੰਘ ਪਹਿਲਾਂ ਨਾਲੋਂ ਬਿਹਤਰ ਅਤੇ ਸਥਿਰ ਹੈ।" ਦੱਸ ਦਈਏ ਕਿ ਪੀਜੀਆਈ ਵਿਖੇ ਤਿੰਨ ਡਾਕਟਰਾਂ ਦੀ ਟੀਮ ਮਿਲਖਾ ਸਿੰਘ ਦੀ ਬਾਰੀਕੀ ਨਾਲ ਨਿਗਰਾਨੀ ਕਰ ਰਹੀ ਹੈ। ਮਿਲਖਾ ਦੀ 82 ਸਾਲਾ ਪਤਨੀ ਨਿਰਮਲ ਫੋਰਟਿਸ ਹਸਪਤਾਲ ਦੇ ਆਈਸੀਯੂ ਵਿੱਚ ਹੈ ਅਤੇ ਉਸਦੀ ਹਾਲਤ ਵਿਗੜ ਰਹੀ ਹੈ।