ਮੋਗਾ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ ਨੇ ਲਿਖਤੀ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਅੱਜ ਸੈਂਕੜੇ ਕਿਸਾਨਾਂ ਮਜ਼ਦੂਰਾਂ ਨੇ ਬੁੱਘੀਪੁਰਾ ਚੌਕ ਮੋਗਾ ਵਿਖੇ ਤਿੰਨ ਕਾਲੇ ਕਾਨੂੰਨਾਂ ਦਾ ਆਰਡੀਨੈਂਸ ਹੋਏ ਨੂੰ ਇਕ ਸਾਲ ਪੂਰੇ ਹੋਣ ਉੱਤੇ ਮੋਦੀ ਸਰਕਾਰ ਵਿਰੁੱਧ ਤਿੰਨਾਂ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਤੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ। ਅੱਜ ਇਸ ਚੌਂਕ ਵਿੱਚ ਦਿਲੀ ਮੋਰਚੇ ਵਿੱਚ ਜਾਣ ਲਈ ਮੋਗਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਕਿਸਾਨ ਆਪਣੇ ਵਹੀਕਲਾਂ ਤੇ ਸਵਾਰ ਹੋ ਕੇ ਇਕੱਠੇ ਹੋਏ ਸਨ। ਕਾਪੀਆਂ ਸਾੜਨ ਉਪਰੰਤ ਦਿੱਲੀ ਮੋਰਚੇ ਵੱਲ ਕੂਚ ਕੀਤਾ, ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨੂੰ ਕਾਰਪੋਰੇਟਾਂ ਦੇ ਗੁਲਾਮ ਬਣਾਉਣਾ ਚਾਹੁੰਦੇ ਹਨ ਅੰਨਦਾਤੇ ਨੂੰ 6 ਮਹੀਨੇ ਦਿੱਲੀ ਦੇ ਬਾਰਡਰਾਂ ਉੱਤੇ ਹੋ ਗਏ ਹਨ। ਪੰਜ ਸੌ (500)ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ। ਮੋਦੀ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਦੀ ਥਾਂ ਉੱਤੇ ਕਾਰਪੋਰੇਟ ਦੇ ਹਿੱਤ ਪਾਲ ਰਹੀ ਹੈ। ਕਿਸਾਨ ਦਿੱਲੀ ਦੇ ਬਾਰਡਰਾਂ ਉੱਤੇ ਲਗਾਤਾਰ ਪਹੁੰਚ ਰਹੇ ਹਨ ਤੇ ਚੱਲ ਰਹੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇ। ਕਿਸਾਨ ਆਗੂਆਂ ਨੇ ਜਿੱਤ ਤੱਕ ਸੰਘਰਸ਼ ਨੂੰ ਲੈ ਕੇ ਜਾਣ ਦਾ ਵਚਨ ਦੁਹਰਾਉਂਦਿਆਂ ਮੰਗ ਕੀਤੀ ਕਿ ਤਿੰਨੇ ਖੇਤੀ ਦੇ ਕਾਲੇ ਕਾਨੂੰਨ ਰੱਦ ਕੀਤੇ ਜਾਵੇ,M.S.P. ਦਾ ਕਾਨੂੰਨ ਬਣਾਇਆ ਜਾਵੇ, ਬਿਜਲੀ ਸੋਧ ਬਿੱਲ ਤੇ ਹਵਾ ਪ੍ਰਦੂਸ਼ਣ ਐਕਟ ਰੱਦ ਕੀਤਾ ਜਾਵੇ। ਇਸ ਮੌਕੇ ਇੰਦਰਜੀਤ ਸਿੰਘ ਬਾਠ,ਰਣਬੀਰ ਸਿੰਘ ਠੱਠਾ, ਅਮਨਦੀਪ ਸਿੰਘ ਕੱਚਰਭੰਨ, ਸੁਖਵੰਤ ਸਿੰਘ ਲੋਹੁਕਾ, ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ,ਗੁਰਦੇਵ ਸਿੰਘ, ਹਰਬੰਸ ਸਿੰਘ ਮੋਗਾ, ਵਰਿੰਦਰ ਸਿੰਘ ਕੱਸੋਆਣਾ, ਸਾਹਿਬ ਸਿੰਘ ਦੀਨੇਕੇ, ਰਸ਼ਪਾਲ ਸਿੰਘ ਗੱਟਾ ਬਾਦਸ਼ਾਹ, ਜਗਜੀਤ ਸਿੰਘ ਬੱਬੂ ਆਦਿ ਆਗੂ ਵੀ ਹਾਜ਼ਰ ਸਨ।