ਜੰਮੂ-ਕਸ਼ਮੀਰ : ਅੱਜ ਯਾਨੀ ਕਿ ਐਤਵਾਰ ਸਵੇਰੇ ਸਵੇਰੇ ਜੰਮੂ ਕਸ਼ਮੀਰ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਕਾਰਨ ਜੰਮੂ-ਕਸ਼ਮੀਰਵਾਸੀਆਂ ਵਿਚ ਡਰ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਜੰਮੂ-ਕਸ਼ਮੀਰ ਵਿੱਚ ਸਵੇਰੇ 6.21 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂਚਾਲ ਮਹਿਕਮੇ ਅਨੁਸਾਰ ਅਨੁਸਾਰ ਇਸ ਭੂਚਾਲ ਦੀ ਰਿਕਟਰ ਸਕੇਲ 'ਤੇ ਤੀਬਰਤਾ 2.5 ਸੀ। ਦੱਸ ਦੇਈਏ ਕਿ ਜੰਮੂ-ਕਸ਼ਮੀਰ ਵਿੱਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਅਜੇ ਤੱਕ ਕਿਸੇ ਜਾਨ ਜਾਂ ਮਾਲ ਦੇ ਨੁਕਸਾਨ ਦੀ ਖਬਰ ਨਹੀਂ ਹੈ। ਇਸ ਤੋਂ ਪਹਿਲਾਂ 7 ਮਾਰਚ 2021 ਨੂੰ ਜੰਮੂ-ਕਸ਼ਮੀਰ ਵਿੱਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਸਨ। ਕਿਸੇ ਜਾਨੀ ਨੁਕਸਾਨ ਜਾਂ ਸੰਪਤੀ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਆਫ਼ਤ ਪ੍ਰਬੰਧਨ ਵਿਭਾਗ ਦੇ ਅਨੁਸਾਰ ਅਧਿਕਾਰੀਆਂ ਨੇ ਕਿਹਾ ਸੀ ਕਿ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਤੇ 2.9 ਸੀ। ਇਸ ਦਾ ਕੇਂਦਰ ਉੱਤਰ ਵਿਚ 33.0 ਡਿਗਰੀ ਵਿਥਕਾਰ ਅਤੇ ਪੂਰਬ ਵਿਚ 75.86 ਡਿਗਰੀ ਲੰਬਾਈ 'ਤੇ ਸੀ। ਹੁਣ ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਸਥਾਨਕ ਪ੍ਰਸ਼ਾਸਨ ਹਰਕਤ ਵਿਚ ਆ ਚੁੱਕਾ ਹੈ ਅਤੇ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਕਿਤੇ ਕਿਸੇ ਥਾਂ ਉਪਰ ਕਿਸੇ ਜਾਨ-ਮਾਲ ਦਾ ਨੁਕਸਾਨ ਤਾਂ ਨਹੀਂ ਹੋਇਆ ?