Monday, November 25, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Chandigarh

ਪੰਜਾਬ ਮੰਡੀ ਬੋਰਡ ਅਗਲੇ ਹਫ਼ਤੇ ਆਪਣੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਮਾਰਟ ਕਾਰਡ ਜਾਰੀ ਕਰੇਗਾ-ਲਾਲ ਸਿੰਘ

June 06, 2021 06:06 PM
SehajTimes

ਚੰਡੀਗੜ੍ਹ : ਦੁਨੀਆ ਭਰ ਦੇ ਰੁਝਾਨ ਨੂੰ ਧਿਆਨ ਵਿਚ ਰੱਖਦਿਆਂ ਜਿਥੇ ਕਈ ਦੇਸ਼ਾਂ ਵਿਚ ਇਲੈਕਟ੍ਰਾਨਿਕ ਸ਼ਨਾਖ਼ਤੀ ਕਾਰਡਾਂ (ਈ-ਆਈ.ਡੀਜ਼) ਦੀ ਵਰਤੋਂ ਸ਼ੁਰੂ ਕੀਤੀ ਗਈ ਹੈ, ਉਥੇ ਹੀ ਪੰਜਾਬ ਸਰਕਾਰ ਨੇ ਵੀ ਆਪਣੇ ਪ੍ਰਮੁੱਖ ਅਦਾਰੇ ਪੰਜਾਬ ਮੰਡੀ ਬੋਰਡ ਰਾਹੀਂ ਆਪਣੇ ਅਧਿਕਾਰੀਆਂ / ਕਰਮਚਾਰੀਆਂ ਲਈ ਨੀਅਰ ਫੀਲਡ ਕਮਿਊਨੀਕੇਸ਼ਨ (ਐਨ.ਐਫ.ਸੀ.) ਤਕਨਾਲੋਜੀ ਨਾਲ ਲੈਸ ਈ-ਆਈ.ਡੀਜ਼ ਦੀ ਵਰਤੋਂ ਸ਼ੁਰੂ ਕੀਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਦੱਸਿਆ ਕਿ ਇਹ ਈ-ਆਈ.ਡੀਜ਼ ਐਨ.ਐਫ.ਸੀ. ਟੈਕਨੋਲੋਜੀ ਨਾਲ ਲੈਸ ਹਨ।ਇਹ ਇਕ ਮਾਪਦੰਡ ਅਧਾਰਤ ਵਾਇਰਲੈੱਸ ਕਮਿਊਨੀਕੇਸ਼ਨ ਤਕਨਾਲੋਜੀ ਹੈ ਜੋ ਕੁਝ ਸੈਂਟੀਮੀਟਰ ਦੀ ਦੂਰੀ ਤੋਂ ਉਪਕਰਨਾਂ ਦਰਮਿਆਨ ਡਾਟਾ ਦੇ ਆਦਾਨ-ਪ੍ਰਦਾਨ ਦੀ ਆਗਿਆ ਦਿੰਦੀ ਹੈ ਅਤੇ ਇਸਨੂੰ ਮੁੱਢਲੇ ਪ੍ਰਮਾਣਿਕਤਾ ਉਪਕਰਣ ਵਜੋਂ ਵਰਤਿਆ ਜਾਏਗਾ। ਐਨਐਫਸੀ 13.66 ਮੈਗਾਹਰਟਜ਼ ` ਤੇ ਕੰਮ ਕਰਦੀ ਹੈ ਅਤੇ 424 ਕੇਬਿਟਜ਼/ਸੈਕਿੰਡ ਤੱਕ ਦੀ ਸਪੀਡ ਨਾਲ ਡਾਟਾ ਟਰਾਂਸਫਰ ਕਰਦੀ ਹੈ।

ਜ਼ਿਕਰਯੋਗ ਹੈ ਕਿ ਇੱਕ ਐਨਐਫਸੀ ਸਮਰੱਥ ਮੋਬਾਈਲ ਡਿਵਾਈਸ ਇੱਕ ਕਾਰਡ ਜਾਂ ਰੀਡਰ ਜਾਂ ਦੋਵਾਂ ਦੀ ਤਰ੍ਹਾਂ ਕੰਮ ਕਰ ਸਕਦੀ ਹੈ ਜੋ ਉਪਭੋਗਤਾ ਡਿਵਾਇਸ ਨੂੰ ਜਾਣਕਾਰੀ ਸਾਂਝੀ ਕਰਨ ਅਤੇ ਆਪਣੀ ਪਛਾਣ ਸਾਬਤ ਕਰਨ ਦੇ ਯੋਗ ਬਣਾਉਂਦੀ ਹੈ।

ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਪੰਜਾਬ ਮੰਡੀ ਬੋਰਡ ਨੇ ਇਸ ਐਨ.ਐਫ.ਸੀ. ਤਕਨਾਲੋਜੀ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰੀਆਂ / ਕਰਮਚਾਰੀਆਂ ਲਈ ਈ-ਆਈ.ਡੀਜ਼ ਤਿਆਰ ਕਰਕੇ ਸ਼ੁਰੂਆਤ ਕੀਤੀ ਹੈ। ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਮੰਡੀ ਬੋਰਡ ਅਗਲੇ ਹਫ਼ਤੇ ਇਸ ਤਕਨਾਲੋਜੀ ਦੀ ਸ਼ੁਰੂਆਤ ਕਰੇਗਾ। ਇਸ ਲਈ, ਮਨੁੱਖੀ ਸਰੋਤ ਪ੍ਰਬੰਧਨ ਪ੍ਰਣਾਲੀ (ਐਚਆਰਐਮਐਸ) ਦੇ ਡੇਟਾ ਦਾ ਇਸਤੇਮਾਲ ਕੀਤਾ ਗਿਆ ਹੈ, ਜਿੱਥੇ ਹਰ ਅਧਿਕਾਰੀ / ਕਰਮਚਾਰੀ ਦੇ ਵੇਰਵੇ ਸਰਵਿਸ ਬੁੱਕ ਦੇ ਰੂਪ ਵਿੱਚ ਸਟੋਰ ਕੀਤੇ ਜਾਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਸਹੂਲਤ ਪੈਨਸ਼ਨਰਾਂ ਤੱਕ ਵੀ ਵਧਾਈ ਜਾ ਸਕਦੀ ਹੈ ਕਿਉਂਕਿ ਉਹ ਐਚ.ਆਰ.ਐਮ.ਐਸ. ਸਿਸਟਮ ਦਾ ਹਿੱਸਾ ਹਨ।

ਚੇਅਰਮੈਨ ਨੇ ਅੱਗੇ ਕਿਹਾ ਕਿ ਵਿਸ਼ੇਸ਼ ਤੌਰ `ਤੇ ਕੋਵਿਡ-19 ਦੇ ਸਮੇਂ ਦੌਰਾਨ ਜਦੋਂ ਸੰਪਰਕ ਰਹਿਤ ਪਛਾਣ ਲਈ ਇਸਦੀ ਵਰਤੋਂ ਕੀਤੀ ਜਾਂਦੀ ਹੈ ਤਾਂ ਸਮਾਰਟ ਚਿੱਪਾਂ ਵਾਲੇ ਐਨਐਫਸੀ-ਸਮਰਥਿਤ ਮੋਬਾਈਲ ਫੋਨ, ਵਿਅਕਤੀਗਤ ਦੀ ਪਛਾਣ ਨਾਲ ਮਿਲਾਨ ਕਰਨ ਲਈ ਫੋਨ ਨੂੰ ਸੁਰੱਖਿਅਤ ਢੰਗ ਨਾਲ ਡਾਟਾ ਸਟੋਰ ਕਰਨ ਅਤੇ ਇਸਤੇਮਾਲ ਕਰਨ ਦੀ ਆਗਿਆ ਦਿੰਦੇ ਹਨ। ਮੌਜੂਦਾ ਸਮੇਂ ਐਨਐਫਸੀ ਮੋਬਾਈਲ ਫੋਨਾਂ ਵਿੱਚ ਮਿਆਰੀ ਕਾਰਜਕੁਸ਼ਲਤਾ ਦੇ ਤੌਰ `ਤੇ ਉਪਲਬਧ ਹੈ ਅਤੇ ਉਪਭੋਗਤਾਵਾਂ ਨੂੰ ਸੁਰੱਖਿਅਤ ਢੰਗ ਨਾਲ ਸੰਪਰਕ ਰਹਿਤ ਵਰਤੋਂ ਕਰਨ, ਡਿਜੀਟਲ ਸਮੱਗਰੀ ਤੱਕ ਪਹੁੰਚ ਕਰਨ ਅਤੇ ਇਲੈਕਟ੍ਰਾਨਿਕ ਡਿਵਾਈਸਾਂ ਨੂੰ ਸੌਖੇ ਢੰਗ ਨਾਲ ਕੁਨੈਕਟ ਕਰਨ ਦੀ ਆਗਿਆ ਦਿੰਦਾ ਹੈ।

ਇਸ ਦੌਰਾਨ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਕਿਹਾ ਕਿ ਪੰਜਾਬ ਮੰਡੀ ਬੋਰਡ ਨੇ ਚਾਰ ਸਾਲ ਪਹਿਲਾਂ ਐਚ.ਆਰ.ਐਮ.ਐਸ. ਪ੍ਰਣਾਲੀ ਲਾਗੂ ਕੀਤੀ ਹੈ ਅਤੇ ਹੁਣ ਸਾਰੇ ਅਧਿਕਾਰੀ/ਕਰਮਚਾਰੀ ਇਸ ਪ੍ਰਣਾਲੀ ਦਾ ਹਿੱਸਾ ਹਨ, ਜਿਥੇ ਉਨ੍ਹਾਂ ਵੱਲੋਂ ਇਸ ਪ੍ਰਣਾਲੀ ਰਾਹੀਂ ਹੀ ਤਨਖਾਹਾਂ ਵੀ ਕਢਵਾਈਆਂ ਜਾ ਰਹੀਆਂ ਹਨ। ਇਸ ਤਰ੍ਹਾਂ ਐਨਐਫਸੀ ਤਕਨਾਲੋਜੀ ਦੀ ਵਰਤੋਂ ਕਰਦਿਆਂ ਈ-ਆਈ.ਡੀਜ਼ ਦੀ ਵਰਤੋਂ ਇਸ ਮਹਾਂਮਾਰੀ ਦੌਰਾਨ ਪੰਜਾਬ ਲਈ ਇੱਕ ਮੀਲ ਪੱਥਰ ਸਾਬਤ ਹੋਏਗੀ, ਖ਼ਾਸਕਰ ਉਨ੍ਹਾਂ ਕਰਮਚਾਰੀਆਂ ਲਈ ਜੋ ਲਾਕਡਾਊਨ/ਕਰਫਿਊ ਵਿਚ ਵੀ ਦਿਨ ਰਾਤ ਕੰਮ ਕਰ ਰਹੇ ਹਨ, ਜਿੱਥੇ ਉਨ੍ਹਾਂ ਨੂੰ ਆਪਣਾ ਆਈਡੀ ਨਾਲ ਕਾਰਡ ਰੱਖਣਾ ਪੈਂਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਮੰਡੀ ਬੋਰਡ ਦੁਆਰਾ ਜਾਰੀ ਕੀਤੀ ਗਈ ਈ-ਆਈ.ਡੀਜ਼ ਦੀ ਵਰਤੋਂ ਦੋ ਉਦੇਸ਼ਾਂ ਸ਼ਨਾਖ਼ਤੀ ਕਾਰਡ ਦੇ ਨਾਲ ਨਾਲ ਇੱਕ ਬਿਜ਼ਨਸ ਕਾਰਡ ਵਜੋਂ ਵੀ ਕੀਤੀ ਜਾ ਸਕੇਗੀ। ਉਹ ਵਿਅਕਤੀ ਜਿਸ ਕੋਲ ਇਹ ਐਨ.ਐਫ.ਸੀ. ਕਾਰਡ ਹੈ, ਨੂੰ ਆਪਣੇ ਵੇਰਵੇ ਕਿਸੇ ਹੋਰ ਵਿਅਕਤੀ ਤੱਕ ਪਹੁੰਚਾਉਣ ਲਈ ਸਮਾਰਟ ਫੋਨ `ਤੇ ਟੈਪ ਕਰਨ ਦੀ ਜ਼ਰੂਰਤ ਹੈ। ਇਹ ਐਨਐਫਸੀ ਕਾਰਡ  ਵਿਅਕਤੀ ਦੇ ਸੋਸ਼ਲ ਨੈਟਵਰਕ ਜਿਵੇਂ ਟਵਿੱਟਰ, ਫੇਸਬੁੱਕ, ਇੰਸਟਾਗ੍ਰਾਮ, ਯੂ-ਟਿਊਬ ਚੈਨਲ ਆਦਿ ਦੀ ਜਾਣਕਾਰੀ ਵੀ ਲੈ ਸਕਦਾ ਹੈ। ਇਸ ਤਰ੍ਹਾਂ, ਸਿਰਫ ਇੱਕ ਟੈਪ ਵਿੱਚ, ਕੋਈ ਵੀ ਆਪਣੇ ਆਈਡੀ ਕਾਰਡ ਨੂੰ ਵੇਖੇ ਬਿਨਾਂ ਜਾਣਕਾਰੀ ਸਾਂਝੀ ਕਰ ਸਕਦਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਵੱਖ-ਵੱਖ ਸਰਕਾਰੀ ਯੋਜਨਾਵਾਂ ਜਿਵੇਂ ਸਿਟੀਜ਼ਨ ਕਾਰਡ / ਸ਼ਨਾਖਤੀ ਕਾਰਡ, ਬੁਢਾਪਾ ਪੈਨਸ਼ਨ, ਡਰਾਇਵਿੰਗ ਲਾਇਸੰਸ, ਪੇਸ਼ੈਂਟ ਕਾਰਡ ਜਾਂ ਬੀਮਾ ਯੋਜਨਾਵਾਂ ਆਦਿ ਵੀ ਇਸ ਸਮਾਰਟ ਕਾਰਡ ਨਾਲ ਜੋੜੀਆਂ ਜਾ ਸਕਦੀਆਂ ਹਨ ਤਾਂ ਜੋ ਸਾਰੀਆਂ ਯੋਜਨਾਵਾਂ ਤੱਕ ਪਹੁੰਚ ਲਈ ਇਕ ਮੰਚ ਬਣਾਇਆ ਜਾ ਸਕੇ। ਇਸ ਤਰ੍ਹਾਂ, ਸਰਕਾਰ ਤੋਂ ਲੋੜੀਂਦੀ ਪ੍ਰਵਾਨਗੀ ਮਿਲਣ ਤੋਂ ਬਾਅਦ, ਇਸ ਕਾਰਡ ਦੀ ਵਰਤੋਂ ਨਾਗਰਿਕਾਂ ਦੇ ਲਾਭ ਲਈ ਪੰਜਾਬ ਦੇ ਨਾਲ ਨਾਲ ਦੇਸ਼ ਦੇ ਹੋਰ ਹਿੱਸਿਆਂ ਵਿਚ ਵੀ ਕੀਤੀ ਜਾ ਸਕੇਗੀ। ਇਹ ਕਾਰਡ ਨਾਗਰਿਕਾਂ ਨੂੰ ਆਪਣੇ ਨਾਲ ਗੈਰ-ਜ਼ਰੂਰੀ ਦਸਤਾਵੇਜ਼ ਲਿਜਾਏ ਬਿਨਾਂ ਵੱਖ ਵੱਖ ਸਰਕਾਰੀ ਯੋਜਨਾਵਾਂ ਤੱਕ ਪਹੁੰਚ ਪ੍ਰਦਾਨ ਕਰਨ ਵਿੱਚ ਸਹਾਈ ਹੋਵੇਗਾ।

Have something to say? Post your comment

 

More in Chandigarh

ਬੀ.ਐੱਸ.ਐੱਫ. ਨੇ 32ਵਾਂ ਦਸ਼ਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਜਿੱਤਿਆ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦਾ ਆਗ਼ਾਜ਼

ਜੀਰਕਪੁਰ ਵਿਖੇ ਚੋਰਾਂ ਵੱਲੋਂ ਵੱਖ ਵੱਖ ਥਾਵਾਂ ਤੋਂ ਲੱਖਾਂ ਰੁਪਏ ਦਾ ਸਮਾਨ ਤੇ ਨਗਦੀ ਚੋਰੀ

ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ

ਸੰਧਵਾਂ ਨੇ ਪਾਰਟੀ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ‘ਤੇ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਨੂੰ ਦਿੱਤੀ ਵਧਾਈ

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ

ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ