Sunday, November 24, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Chandigarh

ਸਿਹਤ ਵਿਭਾਗ ਵਿੱਚ 11,200 ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਕੀਤੀ ਗਈ : ਬਲਬੀਰ ਸਿੱਧੂ

June 07, 2021 09:29 PM
SehajTimes
ਚੰਡੀਗੜ੍ਹ :ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਅੱਜ 16 ਮੈਡੀਕਲ ਅਫਸਰਾਂ (ਮਾਹਰ) ਨੂੰ ਨਿਯੁਕਤੀ ਪੱਤਰ ਸੌਂਪੇ ।
ਇਸ ਮੌਕੇ ਸ. ਸਿੱਧੂ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਘਰ ਘਰ ਰੋਜ਼ਗਾਰ ਯੋਜਨਾ’ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ ਜਿਸ ਤਹਿਤ ਸਿਹਤ ਵਿਭਾਗ, ਪੰਜਾਬ ਨੇ ਸਾਲ 2017 ਤੋਂ 2021 ਵਿਚ 11200 ਤੋਂ ਵੱਧ ਅਸਾਮੀਆਂ ਲਈ ਭਰਤੀ ਕੀਤੀ ਹੈ, ਡਾਇਰੈਕਟਰ ਹੈਲਥ ਸਰਵਿਸਿਜ਼ ਨੇ 1041 ਮੈਡੀਕਲ ਅਫ਼ਸਰ (ਜਨਰਲ), 601 ਮੈਡੀਕਲ ਅਫ਼ਸਰ (ਸਪੈਸ਼ਲਿਸਟ), 34 ਮੈਡੀਕਲ ਅਫ਼ਸਰ (ਡੈਂਟਲ), 324 ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ, 1336 ਮਲਟੀਪਰਪਜ਼ ਹੈਲਥ ਵਰਕਰ, 418 ਫਾਰਮਾਸਿਸਟ, 1313 ਸਟਾਫ ਨਰਸਾਂ, 161 ਰੇਡੀਓਗ੍ਰਾਫ਼ਰ, 08 ਈਸੀਜੀ ਟੈਕਨੀਸ਼ੀਅਨ, 55 ਆਪ੍ਰੇਸ਼ਨ ਥੀਏਟਰ ਸਹਾਇਕ ਅਤੇ 60 ਸਟੈਨੋ ਟਾਈਪਿਸਟ ਆਦਿ ਦੀ ਭਰਤੀ ਕੀਤੀ। ਉਹਨਾਂ ਕਿਹਾ ਕਿ ਡੀਐਚਐਸ ਵਿਚ ਜਲਦ ਹੀ ਹੋਰ ਭਰਤੀ ਕੀਤੀ ਜਾਵੇਗੀ ਜਦੋਂ ਕਿ ਸਰਕਾਰ ਵਿਚ ਮਾਹਿਰਾਂ ਦੀ ਘਾਟ ਨੂੰ ਦੂਰ ਕਰਨ ਲਈ 242 ਮਾਹਰ ਡਾਕਟਰਾਂ ਦੀ ਇੰਟਰਵਿਊ ਪ੍ਰਗਤੀ ਅਧੀਨ ਹੈ।
ਉਨ੍ਹਾਂ ਦੱਸਿਆ ਕਿ ਇਹ ਸਾਰੀਆਂ ਨਿਯੁਕਤੀਆਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਯੋਗਤਾ ਦੇ ਅਧਾਰ ’ਤੇ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ।
ਨੈਸ਼ਨਲ ਹੈਲਥ ਮਿਸ਼ਨ ਵਿਚ ਹੋਈ ਭਰਤੀ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 4 ਸਾਲਾਂ ਦੌਰਾਨ 5212 ਮੈਡੀਕਲ ਅਤੇ ਪੈਰਾ ਮੈਡੀਕਲ ਭਰਤੀ ਕੀਤੇ ਗਏ। ਹਾਲਾਂਕਿ ਲਗਭਗ 1200 ਹੋਰ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਚੱਲ ਰਹੀ ਹੈ, ਜਿਸ ਵਿਚੋਂ ਵਿਭਾਗ ਨੇ 287 ਹੋਰ ਸਪੈਸ਼ਲਿਸਟ ਡਾਕਟਰਾਂ ਨੂੰ ਭਰਤੀ ਸੰਬੰਧੀ ਵਾਕ-ਇਨ ਇੰਟਰਵਿਊ ਲਈ ਵੀ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ।
ਇਸ ਭਰਤੀ ਮੁਹਿੰਮ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਿਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੂਬਾ ਸਰਕਾਰ ਨੇ ਭਰਤੀ ਮੁਹਿੰਮ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਹੈ।
ਸ. ਸਿੱਧੂ ਨੇ ਸਿਹਤ ਵਿਭਾਗ ਵਿੱਚ ਨਵ-ਨਿਯੁਕਤਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸੂਬੇ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਵਿੱਚ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਉਤਸ਼ਾਹਤ ਕੀਤਾ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਸਿਹਤ ਵਿਭਾਗ ਦਾ ਅਮਲਾ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਅ ਰਿਹਾ ਹੈ ਅਤੇ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਹੈ।
ਸਿਹਤ ਮੰਤਰੀ ਨੇ ਨਵੇਂ ਨਿਯੁਕਤ ਡਾਕਟਰਾਂ ਨੂੰ ਇਸ ਮਹਾਂਮਾਰੀ ਦੇ ਯੁੱਗ ਵਿੱਚ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ  ਉਨ੍ਹਾਂ ਕੋਲ ਪੰਜਾਬ ਦੀਆਂ ਜਨਤਕ ਸਿਹਤ ਸੰਸਥਾਵਾਂ ਵਿੱਚ ਆਪਣੇ ਫਰਜ਼ਾਂ ਨੂੰ ਕੁਸ਼ਲਤਾ ਨਾਲ ਨਿਭਾਉਣ ਅਤੇ ਇਸ ਮਹਾਂਮਾਰੀ ਨੂੰ ਖਤਮ ਕਰਨ ਵਿੱਚ ਯੋਗਦਾਨ ਪਾ ਕੇ ਦੇਸ਼ ਦੀ ਸੇਵਾ ਕਰਨ ਦਾ ਮੌਕਾ ਹੈ।
-------------------

Have something to say? Post your comment

 

More in Chandigarh

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦਾ ਆਗ਼ਾਜ਼

ਜੀਰਕਪੁਰ ਵਿਖੇ ਚੋਰਾਂ ਵੱਲੋਂ ਵੱਖ ਵੱਖ ਥਾਵਾਂ ਤੋਂ ਲੱਖਾਂ ਰੁਪਏ ਦਾ ਸਮਾਨ ਤੇ ਨਗਦੀ ਚੋਰੀ

ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ

ਸੰਧਵਾਂ ਨੇ ਪਾਰਟੀ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ‘ਤੇ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਨੂੰ ਦਿੱਤੀ ਵਧਾਈ

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ

ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਪੀ.ਐੱਮ.ਆਈ.ਡੀ.ਸੀ. ਵੱਲੋਂ ਹੁਡਕੋ ਨਾਲ ਆਪਣੀ ਸਹਿਮਤੀ ਦਾ ਸਮਝੌਤਾ ਸਹੀਬੱਧ