Friday, November 22, 2024

National

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (8 ਜੂਨ 2021)

June 08, 2021 07:39 AM
SehajTimes

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ਮ੍ਹਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥

ਮੰਗਲਵਾਰ, 25 ਜੇਠ (ਸੰਮਤ 553 ਨਾਨਕਸ਼ਾਹੀ) ਅੰਗ: 727

ਪੰਜਾਬੀ ਵਿਆਖਿਆ: 

ਰਾਗ ਤਿਲੰਗ ਵਿੱਚ ਭਗਤਾਂ ਦੀ ਬਾਣੀ; ਕਬੀਰ ਜੀ ਦੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ॥੧॥ ਹੇ ਭਾਈ! (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ॥੧॥ ਰਹਾਉ ॥ ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ॥੨॥ (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ), ਉਹ ਹਰ ਥਾਂ ਮੌਜੂਦ ਹੈ ॥੩॥ ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ), ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ ਜੀ! (ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ ॥੪॥੧॥

 

Have something to say? Post your comment

 

More in National

ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ

ਹਰਭਜਨ ਸਿੰਘ ਈ.ਟੀ.ਓ ਵੱਲੋਂ ਉੱਤਰੀ ਰਾਜਾਂ ਵਿਚ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗ

ਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟ

ਜਿੱਥੇ ਕਾਂਗਰਸ ਦੀ ਸਰਕਾਰ ਬਣ ਜਾਂਦੀ ਹੈ ਉੱਥੇ ਰਿਕਵਰੀ ਦੁਗਣੀ ਹੋ ਜਾਂਦੀ ਹੈ : ਮੋਦੀ

ਮੋਮੋਜ਼ ਖਾਣ ਨਾਲ ਔਰਤ ਦੀ ਮੌਤ ਬੱਚੇ ਹਸਪਤਾਲ ਵਿੱਚ ਇਲਾਜ ਅਧੀਨ

ਚੱਕਰਵਾਤ ਦਾਨਾ: ਓਡੀਸ਼ਾ ਦੇ ਸਾਬਕਾ ਮੁੱਖ ਮੰਤਰੀ ਪਟਨਾਇਕ ਨੇ ਲੋਕਾਂ ਨੂੰ ਰਾਜ ਸਰਕਾਰ ਨਾਲ ਸਹਿਯੋਗ ਕਰਨ ਦੀ ਕੀਤੀ ਅਪੀਲ

ਵਾਇਨਾਡ ਲੋਕ ਸਭਾ ਜ਼ਿਮਨੀ ਚੋਣ ਲਈ ਪ੍ਰਿਯੰਕਾ ਗਾਂਧੀ ਨੇ ਨਾਮਜ਼ਦਗੀ ਭਰੀ

ਮਾਓਵਾਦੀਆਂ ਦਾ ਕਹਿਣਾ ਹੈ ਕਿ 4 ਅਕਤੂਬਰ ਦੇ ਮੁਕਾਬਲੇ 'ਚ 7 ਹੋਰ ਕਾਡਰ ਮਾਰੇ ਗਏ : ਛੱਤੀਸਗੜ੍ਹ ਪੁਲਿਸ

MVA ਸੀਟ ਵੰਡ ਗੱਲਬਾਤ: ਰਾਉਤ ਨੇ ਕਿਹਾ ਕਿ ਰਾਜ ਦੇ ਕਾਂਗਰਸੀ ਆਗੂ ਫੈਸਲੇ ਨਹੀਂ ਲੈ ਸਕਦੇ

ਬਿਹਾਰ 'ਚ 'ਨਜਾਇਜ਼ ਸ਼ਰਾਬ' ਪੀਣ ਨਾਲ 10 ਹੋਰ ਮੌਤਾਂ