ਪੁਣੇ : ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਪੁਣੇ ਦੀ ਕੈਮੀਕਲ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਹੁਣ ਤਕ 18 ਮਜ਼ਦੂਰਾਂ ਦੀ ਮੌਤ ਹੋ ਗਈ ਹੈ ਅਤੇ ਕਈਆਂ ਦੇ ਫਸੇ ਹੋਣ ਦਾ ਖਦਸ਼ਾਹ ਜਤਾਇਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਮਹਾਰਾਸ਼ਟਰ ਦੇ ਪੁਣੇ ਸ਼ਹਿਰ ਵਿੱਚ ਇੱਕ ਕੈਮੀਕਲ ਫੈਕਟਰੀ ਨੂੰ ਅੱਗ ਲੱਗਣ ਕਾਰਨ ਇਹ ਵਾਪਰਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਕਰਮਚਾਰੀਆਂ ਦੇ ਪਰਵਾਰਾਂ ਲਈ ਦੋ-ਦੋ ਲੱਖ ਰੁਪਏ ਅਤੇ ਜ਼ਖ਼ਮੀਆਂ ਲਈ 50 ਹਜ਼ਾਰ ਰੁਪਏ ਮੁਆਵਜ਼ਾ ਰਾਸ਼ੀ ਦਾ ਐਲਾਨ ਕੀਤਾ ਹੈ। ਇਹ ਫ਼ੈਕਟਰੀ ਪੁਣੇ ਦੇ ਘੋਟਾਵੜੇ ਖੇਤਰ ਵਿੱਚ ਹੈ। ਸੋਮਵਾਰ ਸ਼ਾਮ ਚਾਰ ਵਜੇ ਦੇ ਕਰੀਬ ਫ਼ੈਕਟਰੀ ਵਿੱਚ ਅੱਗ ਲੱਗੀ। ਉਸ ਵੇਲੇ ਇੱਥੇ ਕੁੱਲ 37 ਮਜ਼ਦੂਰ ਕੰਮ ਕਰ ਰਹੇ ਸਨ। ਫ਼ਾਇਰ ਬ੍ਰਿਗੇਡ ਵਿਭਾਗ ਮੁਤਾਬਕ ਕਈ ਮਜ਼ਦੂਰ ਅਜੇ ਵੀ ਲਾਪਤਾ ਹਨ ਅਤੇ ਉਨ੍ਹਾਂ ਦੀ ਭਾਲ ਜਾਰੀ ਹੈ। ਫਸੇ ਹੋਏ ਮਜ਼ਦੂਰਾਂ ਨੂੰ ਸੁਰੱਖਿਅਤ ਕੱਢਣ ਲਈ ਫੈਕਟਰੀ ਦੀਆਂ ਕੰਧਾਂ ਨੂੰ ਜੇਸੀਬੀ ਨਾਲ ਤੋੜਿਆ ਜਾ ਰਿਹਾ ਹੈ।