ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਨ੍ਹਾਂ ਦੇ ਸਾਥੀਆਂ ਵਿਰੁਧ ਖਰੂਦ ਪਾਉਣ 'ਤੇ ਪਰਚਾ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸੁਖਬੀਰ ਬਾਦਲ ਤੇ 200 ਦੇ ਕਰੀਬ ਵਿਅਕਤੀਆਂ ਖਿਲਾਫ਼ ਆਈਪੀਸੀ ਦੀ ਧਾਰਾ 188, 269,270 ਤੇ ਐਕਟ, 2005 ਦੀ ਧਾਰਾ 51-ਏ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਕੋਰੋਨਾ ਨਿਯਮਾਂ ਦੀ ਉਲੰਘਣਾ ਮੰਨਦਿਆਂ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ। ਇਥੇ ਦਸਣਯੋਗ ਹੈ ਕਿ ਬੀਤੇ ਸੋਮਵਾਰ ਨੂੰ ਅਕਾਲੀ ਦਲ ਵੱਲੋਂ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਿਰੁੱਧ ਰੋਸ ਪ੍ਰਦਰਸ਼ਨ ਵਜੋਂ ਫੇਜ਼ 7 ਮੁਹਾਲੀ ਵਿਚ ਰੈਲੀ ਕੱਢੀ ਗਈ ਸੀ। ਇਸ ਰੈਲੀ ਵਿਚ ਹਿੱਸਾ ਲੈਣ ਵਾਲਿਆਂ ਨੇ ਜ਼ਿਲ੍ਹਾ ਮੈਜਿਸਟਰੇਟ ਦੇ ਦਿਸ਼ਾ ਨਿਰਦੇਸ਼ਾਂ ਤੇ ਆਦੇਸ਼ਾਂ ਦੀ ਉਲੰਘਣਾ ਕੀਤੀ ਤੇ ਰੋਸ ਰੈਲੀ ਕੀਤੀ ਸੀ । ਜਿਨ੍ਹਾਂ ਆਗੂਆਂ ਵਿਰੁਧ ਪਰਚਾ ਦਰਜ ਕੀਤਾ ਗਿਆ ਹੈ ਉਨ੍ਹਾਂ ਵਿਚ ਸੁਖਬੀਰ ਸਿੰਘ ਬਾਦਲ, ਐਮ.ਪੀ., ਰਣਜੀਤ ਸਿੰਘ ਢਿੱਲੋਂ, ਸਾਬਕਾ ਵਿਧਾਇਕ, ਪਵਨ ਕੁਮਾਰ ਟੀਨੂੰ ਵਿਧਾਇਕ, ਡਾ. ਸੁਖਵਿੰਦਰ ਸਿੰਘ ਸੁੱਖੀ ਵਿਧਾਇਕ ਬੰਗਾ, ਸੋਹਣ ਸਿੰਘ ਠੰਡਲ ਸਾਬਕਾ ਮੰਤਰੀ, ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਐਮ.ਪੀ., ਸ਼ਰਨਜੀਤ ਸਿੰਘ ਢਿੱਲੋਂ, ਵਿਧਾਇਕ ਸਾਹਨੇਵਾਲ, ਐਨ ਕੇ ਸ਼ਰਮਾ ਵਿਧਾਇਕ ਡੇਰਾਬਸੀ, ਦਲਜੀਤ ਸਿੰਘ ਚੀਮਾ, ਸਾਬਕਾ ਮੰਤਰੀ, ਜਨਮੇਜਾ ਸਿੰਘ ਸੇਖੋਂ, ਸਾਬਕਾ ਮੰਤਰੀ, ਗੁਰਬਚਨ ਸਿੰਘ ਬੱਬੇਹਾਲੀ ਸਾਬਕਾ ਵਿਧਾਇਕ, ਬਲਦੇਵ ਸਿੰਘ ਵਿਧਾਇਕ ਫਿਲੌਰ, ਹੀਰਾ ਸਿੰਘ ਗਾਬੜੀਆ ਸਾਬਕਾ ਮੰਤਰੀ, ਵਿਰਸਾ ਸਿੰਘ ਵਲਟੋਹਾ, ਸਾਬਕਾ ਵਿਧਾਇਕ, ਸੁਰਜੀਤ ਸਿੰਘ ਰੱਖੜਾ ਸਾਬਕਾ ਮੰਤਰੀ, ਗੁਰਪ੍ਰਤਾਪ ਸਿੰਘ ਵਡਾਲਾ ਵਿਧਾਇਕ ਨਕੋਦਰ, ਲਖਵਿੰਦਰ ਸਿੰਘ ਲੋਧੀ ਨੰਗਲ ਵਿਧਾਇਕ ਬਟਾਲਾ, ਰੋਜ਼ੀ ਬਰਕੰਦੀ, ਬੰਟੀ ਰੋਮਾਣਾ ਰਣਜੀਤ ਸਿੰਘ ਗਿੱਲ ਗਿੱਲਕੋ ਵੈਲੀ, ਚਰਨਜੀਤ ਸਿੰਘ ਬਰਾੜ, ਹਰਚਰਨ ਸਿੰਘ ਲੌਂਗੋਵਾਲ, ਹਰਦੇਵ ਸਿੰਘ ਨੋਨੀ ਮਾਨ, ਸਰਬਜੀਤ ਸਿੰਘ ਮੱਕੜ, ਹਰਮਨਪ੍ਰੀਤ ਸਿੰਘ ਪ੍ਰਿੰਸ, ਸਿਮਰਨਜੀਤ ਸਿੰਘ ਚੰਦੂਮਾਜਰਾ ਤੇ ਹੋਰ ਵੀ ਸ਼ਾਮਲ ਹਨ।