ਨਵੀਂ ਦਿੱਲੀ : ਭਾਰਤ ਵਿਚ ਇਕ ਦਿਨ ਵਿਚ ਕੋਵਿਡ-19 ਦੇ 92596 ਨਵੇਂ ਮਾਮਲੇ ਸਾਹਮਣੇ ਆਉਣ ਦੇ ਬਾਅਦ ਦੇਸ਼ ਵਿਚ ਪੀੜਤਾਂ ਦੀ ਗਿਣਤੀ ਵੱਧ ਕੇ 29089069 ਹੋ ਗਈ ਹੈ। ਦੇਸ਼ ਵਿਚ ਲਗਾਤਾਰ ਤੀਜੇ ਦਿਨ ਇਕ ਲੱਖ ਤੋਂ ਘੱਟ ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਹੋ ਕੇ 1231415 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਦੇਸ਼ ਵਿਚ ਲਾਗ ਨਾਲ 2219 ਹੋਰ ਲੋਕਾਂ ਦੀ ਮੌਤ ਦੇ ਬਾਅਦ ਮ੍ਰਿਤਕ ਗਿਣਤੀ ਵੱਧ ਕੇ 353528 ਹੋ ਗਈ ਹੈ। ਦੇਸ਼ ਵਿਚ ਹਾਲੇ 1231415 ਲੋਕਾਂ ਦਾ ਇਲਾਜ ਵਾਇਰਸ ਲਾਗ ਦਾ ਇਲਾਜ ਚੱਲ ਰਿਹਾ ਹੈ ਜੋ ਕੁਲ ਮਾਮਲਿਆਂ ਦਾ 4.23 ਫ਼ੀਸਦੀ ਹੈ। ਪਿਛਲੇ 24 ਘੰਟਿਆਂ ਵਿਚ ਇਲਾਜ ਅਧੀਨ ਮਾਮਲਿਆਂ ਵਿਚ ਕੁਲ 72287 ਦੀ ਕਮੀ ਆਈ ਹੈ। ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 94.55 ਫ਼ੀਸਦੀ ਹੈ। ਦੇਸ਼ ਵਿਚ ਹਾਲੇ ਤਕ ਕੁਲ 370193563 ਨਮੂਨਿਆਂ ਦੀ ਕੋਵਿਡ 19 ਜਾਂਚ ਕੀਤੀ ਗਈ ਹੈ ਜਿਨ੍ਹਾਂ ਵਿਚੋਂ 1985967 ਨਮੂਨਿਆਂ ਦੀ ਜਾਂਚ ਕੀਤੀ ਗਈ। ਨਮੂਨਿਆਂ ਦੇ ਪਾਜ਼ੇਟਿਵ ਆਉਣ ਦੀ ਦੈਨਿਕ ਦਰ 4.66 ਫ਼ੀਸਦੀ ਹੈ, ਪਿਛਲੇ 16 ਦਿਨਾਂ ਤੋਂ ਲਾਗ ਦੀ ਦੈਨਿਕ ਦਰ 10 ਫ਼ੀਸਦੀ ਤੋਂ ਘੱਟ ਬਣੀ ਹੋਈ ਹੈ। ਲਾਗ ਦੀ ਹਫ਼ਤਾਵਰੀ ਦਰ ਵੀ ਘੱਟ ਹੋ ਕੇ 5.66 ਫ਼ੀਸਦੀ ਹੋ ਗਈ ਹੈ। ਲਾਗ ਮੁਕਤ ਹੋਏ ਲੋਕਾਂ ਦੀ ਗਿਣਤੀ ਲਗਾਤਾਰ 27ਵੇਂ ਦਿਨ ਲਾਗ ਦੇ ਨਵੇਂ ਮਾਮਲਿਆਂ ਤੋਂ ਜ਼ਿਆਦਾ ਰਹੀ। ਦੇਸ਼ ਵਿਚ ਹਾਲੇ ਤਕ ਕੁਲ 27504126 ਲੋਕ ਲਾਗ ਮੁਕਤ ਹੋ ਚੁੱਕੇ ਹਨ। ਕੋਵਿਡ-19 ਨਾਲ ਮੌਤ ਦਰ 1.22 ਫ਼ੀਸਦੀ ਹੈ। ਦੇਸ਼ ਵਿਚ ਹਾਲੇ ਤਕ ਕੁਲ 239058360 ਲੋਕਾਂ ਨੂੰ ਕੋਵਿਡ-19 ਰੋਕੂ ਟੀਕੇ ਲੱਗ ਚੁੱਕੇ ਹਨ।