Friday, September 20, 2024

Chandigarh

ਬਾਬਾ ਬਚਿੱਤਰ ਸਿੰਘ ਤੇ ਕਈ ਹੋਰ ਹੋਏ ‘ਆਪ’ ਵਿਚ ਸ਼ਾਮਲ

June 10, 2021 06:51 PM
SehajTimes

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪਰਿਵਾਰ ਵਿੱਚ ਵਾਧਾ ਹੋਇਆ ਜਦੋਂ ਸ੍ਰੋਮਣੀ ਸਹੀਦ ਬਾਬਾ ਬਚਿੱਤਰ ਸਿੰਘ ਦਲ ਦੇ ਸੈਂਕੜੇ ਆਗੂ, ਮੁਲਾਂਪੁਰ ਦੇ ਸਾਬਕਾ ਸਰਪੰਚ ਅਤੇ ਹਾਈਕੋਰਟ ਦੇ ਵਕੀਲ ਸਮੇਤ ਕਈ ਸੇਵਾਮੁਕਤ ਅਧਿਕਾਰੀ ਪਾਰਟੀ ਵਿੱਚ ਸਾਮਲ ਹੋ ਗਏ। ਅੱਜ ਆਪ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਇਨ੍ਹਾਂ ਆਗੂਆਂ ਦਾ ਪਾਰਟੀ 'ਚ ਸਵਾਗਤ ਕੀਤਾ। ਇਸ ਸਮੇਂ ਆਮ ਆਦਮੀ ਪਾਰਟੀ ਦੇ ਇਕ ਸੀਨੀਅਰ ਆਗੂ ਡਾ. ਵਿਜੈ ਸਿੰਗਲਾ ਵੀ ਮੌਜੂਦ ਰਹੇ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਤੋਂ ਪੀੜਤ ਲੋਕਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ                                                ਕੇਜਰੀਵਾਲ ਹਰ ਤਰ੍ਹਾਂ ਦੀ ਸਹੂਲਤ ਅਤੇ ਇਲਾਜ ਦੇਣ ਲਈ ਦਿਨ ਰਾਤ ਕੰਮ ਕਰ ਰਹੇ ਹਨ। ਕੇਜਰੀਵਾਲ ਨੇ ਦੁਕਾਨਦਾਰਾਂ, ਟੈਕਸੀ, ਆਟੋ ਚਾਲਕਾਂ ਸਮੇਤ ਆਮ ਮਜਦੂਰਾਂ ਨੂੰ ਵਿੱਤੀ ਸਹਾਇਤਾ ਅਤੇ ਰਾਸਣ ਉਪਲੱਬਧ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਵਿੱਚ ਕੀਤੇ ਵਿਕਾਸਮਈ ਕੰਮਾਂ ਅਤੇ ਨੀਤੀਆਂ ਤੋਂ ਪੰਜਾਬ ਦੇ ਲੋਕ ਬਹੁਤ ਪ੍ਰਭਾਵਿਤ ਹੋ ਰਹੇ ਹਨ ਅਤੇ ਉਹ ਵੀ ਚਾਹੁੰਦੇ ਹਨ ਕਿ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾਵੇ, ਕਿਉਂਕਿ ਪੰਜਾਬ ਦੇ ਲੋਕ ਰੇਤ ਮਾਫੀਆ, ਸਰਾਬ ਮਾਫੀਆ, ਟਰਾਂਸਪੋਰਟ ਮਾਫੀਆ ਸਮੇਤ ਕੇਬਲ ਮਾਫੀਆ ਤੋਂ ਪ੍ਰਸਾਨ ਹੋ ਚੁਕੇ ਹਨ ਅਤੇ ਉਹ ਇਸ ਮਾਫੀਆ ਰਾਜ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਨ।
ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸ੍ਰੋਮਣੀ ਸਹੀਦ ਬਾਬਾ ਬਚਿੱਤਰ ਸਿੰਘ ਦਲ ਦੇ ਪ੍ਰਧਾਨ ਕਰਨੈਲ ਸਿੰਘ ਰਠੌੜ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸਾਮਲ ਹੋਏ ਹਨ। ਇਸੇ ਤਰ੍ਹਾਂ ਸੁਰਜੀਤ ਸਿੰਘ ਪ੍ਰਧਾਨ ਗੁਰਦੁਆਰਾ ਸਿੱਖੀ ਦੀ ਨਿਆਈ ਭਾਈ ਮਨੀ ਸਿੰਘ ਸਹੀਦਾਂ, ਗੁਰਜੀਤ ਸਿੰਘ ਪ੍ਰਧਾਨ ਯੂਥ ਦਲ ਅਤੇ ਬੀਬੀ ਸੁਰਿੰਦਰ ਕੌਰ ਰਠੌੜ ਪ੍ਰਧਾਨ ਮਹਿਲਾ ਵਿੰਗ ਪੰਜਾਬ ਵੀ ਆਪ ਨਾਲ ਜੁੜੇ ਹਨ। ਚੀਮਾ ਨੇ ਅੱਗੇ ਦੱਸਿਆ ਕਿ ਮੁਲਾਂਪੁਰ ਦੇ ਸਾਬਕਾ ਸਰਪੰਚ ਸਤਨਾਮ ਸਿੰਘ, ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਐਡਵੋਕੇਟ ਸ੍ਰੀਮਤੀ ਕਨੂ ਸਰਮਾ, ਸਾਬਕਾ ਵਿੱਤੀ ਅਧਿਕਾਰੀ ਪ੍ਰਿਤਪਾਲ ਸਿੰਘ ਅਤੇ ਨਵਾਂ ਗਰਾਂਓ ਦੇ ਵਾਸੀ ਅਮਿਤ ਛਿੱਬਰ ਵੀ ਆਮ ਆਦਮੀ ਪਾਰਟੀ ਵਿੱਚ ਸਾਮਲ ਹੋਏ ਹਨ।
ਇਸ ਸਮੇਂ ਆਮ ਆਦਮੀ ਪਾਰਟੀ 'ਚ ਸਾਮਲ ਹੋਏ ਕਰਨੈਲ ਸਿੰਘ ਰਠੌੜ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਵਿੱਚ ਕੀਤੇ ਵਿਕਾਸਮਈ ਕੰਮਾਂ ਅਤੇ ਨੀਤੀਆਂ ਤੋਂ ਉਹ ਬਹੁਤ ਪ੍ਰਭਾਵਿਤ ਹੋਏ ਹਨ। ਉਨ੍ਹਾਂ ਹਰ ਤਰ੍ਹਾਂ ਆਮ ਆਦਮੀ ਪਾਰਟੀ ਦਾ ਸਾਥ ਦੇਣ ਦਾ ਵਾਅਦਾ ਕਰਦਿਆਂ ਕਿਹਾ ਕਿ 2022 ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾਵੇਗੀ।

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ