ਪਟਿਆਲਾ : ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਤਹਿਤ 1277 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 3,64,165 ਹੋ ਗਿਆ ਹੈ।ਸਿਵਲ ਸਰਜਨ ਡਾ.ਸਤਿੰਦਰ ਸਿੰਘ ਨੇ ਕਿਹਾ ਕਿ ਕੇਂਦਰੀ ਪੁਲ ਤਹਿਤ ਪ੍ਰਾਪਤ ਵੈਕਸੀਨ ਨਾਲ ਕੱਲ ਮਿਤੀ 11 ਜੂਨ ਦਿਨ ਸ਼ੁਕਰਵਾਰ ਨੂੰ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, ਵੀਰ ਹਕੀਕਤ ਰਾਏ ਸਕੂਲ ਆਈ.ਐਮ.ਏ. ਕੈਂਪ, ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਕਮਿਉਨਿਟੀ ਹਾਲ ਪੁਲਿਸ ਲਾਈਨ, ਸਾਂਝਾ ਸਕੂਲ ਤ੍ਰਿਪੜੀ, ਗੁਰੂਦੁਆਰਾ ਸਾਹਿਬ ਮੌਤੀ ਬਾਗ,ਜਿਲ੍ਹਾ ਕੋਰਟ ਕੰਪਲੈਕਸ,ਨਾਭਾ ਦੇ ਐਮ.ਪੀ.ਡਬਲਿਉ ਸਕੂਲ, ਰਾਜਪੁਰਾ ਦੇ ਬਹਾਵਲਪੁਰ ਭਵਨ, ਸਮਾਣਾ ਦੇ ਅਗਰਵਾਲ ਧਰਮਸ਼ਾਲਾ, ਪਾਤੜਾਂ ਦੇ ਗੁਰੂਦੁਆਰਾ ਸਾਹਿਬ, ਕਸਬਾ ਘਨੌਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਇਸ ਤੋਂ ਇਲਾਵਾ ਵੱਖ ਵੱਕ ਬਲਾਕਾ ਦੇ 50 ਕਰੀਬ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ, ਜਦ ਕਿ ਸਟੇਟ ਪੂਲ ਦੀ ਵੈਕਸੀਨ ਦੀ ਸਪਲਾਈ ਨਾ ਹੋਣ ਕਾਰਣ 18 ਤੋਂ 44 ਸਾਲ ਵਰਗ ਉਮਰ ਦੇ ਨਾਗਰਿਕਾਂ ਦਾ ਟੀਕਾਕਰਨ ਨਹੀ ਹੋਵੇਗਾ। ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਵਿਖੇ ਕੋਵੈਕਸੀਨ ਦੀ ਦੂਜੀ ਡੋਜ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ 86 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ।ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 3804 ਦੇ ਕਰੀਬ ਰਿਪੋਰਟਾਂ ਵਿਚੋਂ 86 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 47800 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 199 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 45574 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 931 ਹੈ।ਜਿਲੇ੍ਹ ਵਿੱਚ 05 ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 1295 ਹੋ ਗਈ ਹੈ।
ਪੋਜਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਇਹਨਾਂ 86 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 33, ਨਾਭਾ ਤੋਂ 04, ਰਾਜਪੁਰਾ ਤੋਂ 06, ਬਲਾਕ ਭਾਦਸਂੋ ਤੋਂ 14, ਬਲਾਕ ਕੌਲੀ ਤੋਂ 05, ਬਲਾਕ ਕਾਲੋਮਾਜਰਾ ਤੋਂ 06, ਬਲਾਕ ਸ਼ੁਤਰਾਣਾ ਤੋਂ 02, ਬਲਾਕ ਹਰਪਾਲਪੁਰ ਤੋਂ 02, ਬਲਾਕ ਦੁਧਣਸਾਧਾਂ ਤੋਂ 07 ਕੋਵਿਡ ਕੇਸ ਰਿਪੋਰਟ ਹੋਏ ਹਨ।ਇਹਨਾਂ ਕੇਸਾਂ ਵਿੱਚੋਂ 14 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 72 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।ਉਹਨਾਂ ਕਿਹਾ ਕਿ ਅੱਜ ਜਿਲ੍ਹੇ ਵਿੱਚ 2 ਨਵੇਂ ਕੇਸ ਬਲੈਕ ਫੰਗਸ ਦੇ ਰਿਪੋਰਟ ਹੋਏ ਹਨ।ਜੋ ਕਿ ਦੋਨੋ ਹੀ ਬਾਹਰੀ ਜਿਲ੍ਹਿਆ ਨਾਲ ਸਬੰਧਤ ਹਨ
ਉਹਨਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੋਰਾਣ ਕੋਵਿਡ ਕਾਰਣ ਹੋਈਆ ਮੋਤਾਂ ਦੇ ਪ੍ਰਮਾਨ ਪੱਤਰ ਜਾਰੀ ਕਰਨ ਸਬੰਧੀ ਸਥਿਤੀ ਦਾ ਜਾਇਜਾ ਲੈਣ ਲਈ ਰਜਿਸ਼ਟਰਾਰ ਜਰਨਲ ਆਫ ਇੰਡੀਆ ਦੀ ਪੰਜਾਬ ਸ਼ਾਖਾ ਵੱਲੋਂ ਪਟਿਆਲਾ ਵਿਖੇ ਵੱਖ ਵੱਖ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾ ਵੱਲੋਂ ਮ੍ਰਿਤਕ ਦੇ ਪਰਿਵਾਰਾਂ ਨੂੰ ਜਾਰੀ ਕੀਤੇ ਜਾ ਰਹੇ ਸਟਰੀਫਿਕੇਟ ਦੇ ਰਿਕਾਰਡ ਦਾ ਆਂਕਲਨ ਕੀਤਾ।ਸਿਵਲ ਸਰਜਨ ਪਟਿਆਲਾ ਵੱਲੋਂ ਟੀਮ ਨੁੰ ਹੁਣ ਤੱਕ ਕੋਵਿਡ ਨਾਲ ਹੋਈਆਂ ਮੌਤਾਂ ਅਤੇ ਉਹਨਾਂ ਸਬੰਧੀ ਦਸਤਾਵੇਜ ਪੇਸ਼ ਕਰਦੇ ਹੋਏ ਸਾਰੀ ਸਥਿਤੀ ਤੋਂ ਜਾਣੂ ਕਰਵਾਇਆ।ਜਿਸ ਤੇਂ ਟੀਮ ਵੱਲੋਂ ਤੱਸਲੀ ਪ੍ਰਗਟ ਕਰਦੇ ਕਿਹਾ ਕਿ ਜਿਲ੍ਹੇ ਵਿੱਚ ਮੀਡੀਆ ਬੁਲੇਟਿਨ ਰਾਹੀ ਪ੍ਰਾਪਤ ਜਾਣਕਾਰੀ ਅਤੇ ਵੱਖ ਵੱਖ ਹਸਪਤਾਲਾ ਦੇ ਰਿਕਾਰਡ ਵਿੱਚ ਅੰਤਰ ਨਹੀ ਪਾਇਆ ਗਿਆ ਪਰ ਹਰੇਕ ਮ੍ਰਿਤਕ ਦੇ ਹਸਪਤਾਲ ਦੇ ਰਿਕਾਰਡ ਵਿੱਚ ਨਿਯਮਾਂ ਅਨੁਸਾਰ ਐਮ.ਸੀ.ਸੀ ਡੀ. ਫਾਰਮ ਪੁਰਾ ਕਰਨ ਲਈ ਕਿਹਾ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 3811 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 7,02,271 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 47,800 ਕੋਵਿਡ ਪੋਜਟਿਵ, 6,52,756 ਨੈਗੇਟਿਵ ਅਤੇ ਲਗਭਗ 1715 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।