Friday, November 22, 2024

Chandigarh

ਗ਼ੈਰਕਾਨੂੰਨੀ ਮਾਈਨਿੰਗ ਗਤੀਵਿਧੀਆਂ ਦੀ ਰੀਪੋਰਟ ਲਈ ਪੰਜਾਬ ਸਰਕਾਰ ਨੇ ਐਪ ਬਣਾਇਆ

June 11, 2021 05:33 PM
SehajTimes
 
 
ਚੰਡੀਗੜ੍ਹ/ਰੂਪਨਗਰ: ਪੰਜਾਬ ਸਰਕਾਰ ਵੱਲੋਂ ਮਾਈਨਿੰਗ ਦੀਆਂ ਗਤੀਵਿਧੀਆਂ ਨਾਲ ਸਬੰਧਤ ਸ਼ਿਕਾਇਤਾਂ ਦੀ ਨਿਗਰਾਨੀ ਅਤੇ ਨਿਵਾਰਨ ਕਰਨ ਲਈ ਇਕ ਐਂਡਰਾਇਡ ਐਪ ਤਿਆਰ ਕੀਤੀ ਗਈ ਹੈ। ਇਹ ਐਂਡਰਾਇਡ ਐਪ ਗਲਤ ਸ਼ਿਕਾਇਤਾਂ ਨੂੰ ਘਟਾਉਣ ਲਈ ਵੀ ਮਦਦਗਾਰ ਹੋਵੇਗੀ l
 ਇਸ ਬਾਰੇ ਜਾਣਕਾਰੀ ਦਿੰਦਿਆਂ ਰੂਪਨਗਰ ਦੀ ਡਿਪਟੀ ਕਮਿਸ਼ਨਰ  ਸੋਨਾਲੀ ਗਿਰੀ ਨੇ ਦੱਸਿਆ ਕਿ ਇਸ ਐਪ ਵਿਚ ਸਾਰੇ ਡਿਪਟੀ ਕਮਿਸ਼ਨਰ, ਸਾਰੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਅਤੇ ਸਾਰੇ ਕਾਰਜਕਾਰੀ ਇੰਜੀਨੀਅਰ-ਕਮ-ਜ਼ਿਲ੍ਹਾ ਮਾਈਨਿੰਗ ਅਧਿਕਾਰੀ ਸਮੇਤ ਮਾਇਨਿੰਗ ਡਾਇਰੈਕਟਰ ਪ੍ਰਬੰਧਕੀ ਮੁਖੀ ਵਜੋਂ ਸ਼ਾਮਲ ਹੋਣਗੇ।
 ਉਹਨਾਂ ਕਿਹਾ ਕਿ ਇਹ ਐਪ ਗੂਗਲ ਪਲੇ ਸਟੋਰ ਤੇ “ਪੰਜਾਬਮਾਈਨਜ਼” ਦੇ ਨਾਮ ‘ਤੇ ਉਪਲਬਧ ਹੈ ਅਤੇ ਹਰ ਐਂਡਰਾਇਡ ਉਪਭੋਗਤਾ ਇਸ ਐਪ ਨੂੰ ਡਾਊਨਲੋਡ ਕਰ ਸਕਦਾ ਹੈ ਅਤੇ ਕਿਸੇ ਵੀ ਗੈਰਕਾਨੂੰਨੀ ਮਾਈਨਿੰਗ ਗਤੀਵਿਧੀ ਦੀ ਸੂਰਤ ਵਿੱਚ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ ।  ਸ਼ਿਕਾਇਤਕਰਤਾ ਦੁਆਰਾ ਸ਼ਿਕਾਇਤ ਦਰਜ ਕਰਨ ਸਮੇਂ ਸ਼ਿਕਾਇਤਕਰਤਾ ਦੀ ਜੀਓਗ੍ਰਾਫੀਕਲ ਸਥਿਤੀ ਇਸ ਐਪ ਰਾਹੀਂ ਲੱਭ ਲਈ ਜਾਵੇਗੀ ਅਤੇ ਇਹ  ਸ਼ਿਕਾਇਤ  ਸਿੱਧੇ ਤੌਰ 'ਤੇ ਸਬੰਧਤ ਡਿਪਟੀ ਕਮਿਸ਼ਨਰ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਅਤੇ ਕਾਰਜਕਾਰੀ ਇੰਜੀਨੀਅਰ-ਕਮ-ਜ਼ਿਲ੍ਹਾ ਮਾਈਨਿੰਗ ਨੂੰ ਅਗਲੇਰੀ ਕਾਰਵਾਈ ਲਈ ਭੇਜੀ ਜਾਵੇਗੀ l

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ