Friday, September 20, 2024

Chandigarh

“ਸਾਰਿਆਂ ਲਈ ਘਰ” ਦੀ ਪ੍ਰਾਪਤੀ ਲਈ 1050.9 ਲੱਖ ਰੁਪਏ ਦੀ ਸਾਲਾਨਾ ਯੋਜਨਾ ਨੂੰ ਮਨਜ਼ੂਰੀ

June 11, 2021 09:24 PM
SehajTimes

Punjabi News : ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ “ਸਾਰਿਆਂ ਲਈ ਘਰ” ਸਬੰਧੀ ਵਚਨਬੱਧਤਾ ਨੂੰ ਪੂਰਾ ਕਰਨ ਵਾਸਤੇ ਪੰਜਾਬ ਸਰਕਾਰ ਨੇ ਅੱਜ ਮੌਜੂਦਾ ਵਿੱਤੀ ਵਰ੍ਹੇ 2021-22 ਲਈ 1050.9 ਲੱਖ ਰੁਪਏ ਦੀ ਸਾਲਾਨਾ ਸਮਰੱਥਾ ਨਿਰਮਾਣ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਪ੍ਰਵਾਨਗੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ 19ਵੀਂ ਸੂਬਾ ਪੱਧਰੀ ਮਨਜ਼ੂਰੀ-ਕਮ-ਨਿਗਰਾਨ ਕਮੇਟੀ ਦੀ ਮੀਟਿੰਗ ਵਿੱਚ ਦਿੱਤੀ ਗਈ। ਉਹਨਾਂ ਨੇ ਸੂਬੇ ਦੇ ਯੋਗ ਲਾਭਪਾਤਰੀਆਂ ਨੂੰ 52 ਰਿਹਾਇਸ਼ੀ ਇਕਾਈਆਂ (ਡੀ.ਯੂਜ਼) ਦੀ ਵਿਕਰੀ ਨੂੰ ਵੀ ਹਰੀ ਝੰਡੀ ਦਿੱਤੀ। ਲਾਭਪਾਤਰੀ ਆਧਾਰਤ ਨਿਰਮਾਣ (ਬੀ.ਐੱਲ.ਸੀ.) ਦੀ ਜ਼ਮੀਨੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਬੀ.ਐਲ.ਸੀ. ਨੂੰ ਹੋਰ ਬਿਹਤਰ ਬਣਾਉਣ ਅਤੇ ਡਿਪਟੀ ਕਮਿਸ਼ਨਰਾਂ ਨਾਲ ਤਾਲਮੇਲ ਕਰਕੇ ਪ੍ਰਾਜੈਕਟਾਂ ਨੂੰ ਮੁਕੰਮਲ ਕਰਨ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ।
ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਉਹਨਾਂ ਨੇ ਇਸ ਸਬੰਧੀ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਹੀ ਜਾਣੂ ਕਰਵਾ ਦਿੱਤਾ ਹੈ ਅਤੇ  ਬੀ.ਐਲ.ਸੀ. ਵਰਟੀਕਲ ਅਧੀਨ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਵਾਸਤੇ ਸੂਬਾ ਪੱਧਰੀ ਤਕਨੀਕੀ ਸੈੱਲ ਦੀਆਂ ਟੀਮਾਂ ਨੂੰ ਫੀਲਡ ਵਿੱਚ ਭੇਜਿਆ ਜਾਵੇਗਾ।

Have something to say? Post your comment

 

More in Chandigarh

ਡੇਰਾਬੱਸੀ ਵਿਖੇ ਵਿਧਾਇਕ ਅਤੇ ਡੀ ਸੀ ਵੱਲੋਂ ਬਿਨਾਂ ਅੱਗ ਲਗਾਏ ਪਰਾਲੀ ਦਾ ਪ੍ਰਬੰਧਨ ਕਰਨ ਵਾਲੇ ਕਿਸਾਨ ਸ਼ੁੱਕਰਵਾਰ ਨੂੰ ਸਨਮਾਨਿਤ ਕੀਤੇ ਜਾਣਗੇ

ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ 2024 ਕਰਵਾਏ ਗਏ

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ