ਸ਼੍ਰੀਨਗਰ : ਜੰਮੂ ਕਸ਼ਮੀਰ ਦੇ ਸੋਪੋਰ ਕਸਬੇ 'ਚ ਪੁਲਿਸ ਤੇ ਸੀਆਰਪੀਐਫ ਦੀ ਟੀਮ 'ਤੇ ਹੋਏ ਅਤਿਵਾਦੀ ਹਮਲੇ ਵਿੱਚ ਦੋ ਜਵਾਨ ਸ਼ਹੀਦ ਹੋਏ ਹਨ, ਜਦਕਿ ਇਸ ਤੋਂ ਇਲਾਵਾ ਦੋ ਨਾਗਰਿਕਾਂ ਦੀ ਵੀ ਮੌਤ ਹੋ ਗਈ ਹੈ। ਹਾਲਾਂਕਿ, ਇਸ ਬਾਰੇ ਅਜੇ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ। ਅਤਿਵਾਦੀਆਂ ਨੇ ਅੱਜ ਸੋਪੋਰ ਦੇ ਅਰਮਾਪੋਰਾ ਵਿੱਚ ਨਾਕੇ ਨੇੜੇ ਪੁਲਿਸ ਅਤੇ ਸੀਆਰਪੀਐਫ ਦੀ ਸਾਂਝੀ ਟੀਮ ਉੱਤੇ ਹਮਲਾ ਕੀਤਾ ਹੈ। ਜਾਨ ਗਵਾਉਣ ਵਾਲਿਆਂ ‘ਚ 2 ਪੁਲਿਸ ਮੁਲਾਜ਼ਮ ਸ਼ਹੀਦ ਹੋਏ ਹਨ ਜਦਕਿ 2 ਹੋਰ ਨਾਗਰਿਕ ਜਿਨ੍ਹਾਂ ਦੀ ਮੌਤ ਹੋਈ ਉਹ ਸਬਜ਼ੀ ਵਿਕਰੇਤਾ ਸਨ। ਇਸ ਹਮਲੇ ਵਿੱਚ 3 ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ। ਡੀਜੀਪੀ ਦਿਲਬਾਗ ਸਿੰਘ ਨੇ ਇਸ ਹਮਲੇ ਪਿੱਛੇ ਲਸ਼ਕਰ ਦਾ ਹੱਥ ਦੱਸਿਆ ਹੈ। ਫਿਲਹਾਲ ਆਈਜੀ ਕਸ਼ਮੀਰ ਮੌਕੇ ‘ਤੇ ਪਹੁੰਚ ਰਹੇ ਹਨ। ਇਸ ਅਤਿਵਾਦੀ ਹਮਲੇ ਵਿੱਚ 3 ਪੁਲਿਸ ਮੁਲਾਜ਼ਮਾਂ ਤੋਂ ਇਲਾਵਾ ਇੱਕ ਨਾਗਰਿਕ ਵੀ ਜ਼ਖਮੀ ਹੋਇਆ ਹੈ। ਇਸ ਤਰ੍ਹਾਂ, ਹਮਲੇ ਵਿੱਚ 4 ਮੌਤਾਂ ਸਣੇ 3 ਲੋਕ ਜ਼ਖਮੀ ਹੋਏ ਹਨ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਅਤਿਵਾਦੀਆਂ ਨੇ ਅਚਾਨਕ ਸੁਰੱਖਿਆ ਬਲਾਂ ਦੀ ਸਾਂਝੀ ਟੀਮ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਅਤਿਵਾਦੀਆਂ ਦੇ ਹਮਲੇ ਤੋਂ ਬਾਅਦ ਪੂਰੇ ਖੇਤਰ ਨੂੰ ਘੇਰ ਲਿਆ ਗਿਆ ਹੈ ਅਤੇ ਅਤਿਵਾਦੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਜਾਰੀ ਹੈ।