Thursday, September 19, 2024

Chandigarh

ਨਵਾਂ ਸਿਆਸੀ ਗਠਜੋੜ : ਬਸਪਾ ਤੇ ਅਕਾਲੀ ਦਲ ਨੇ ਇਸ ਤਰ੍ਹਾਂ ਕੀਤੀ ਸੀਟਾਂ ਦੀ ਵੰਡ

June 12, 2021 03:54 PM
SehajTimes

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ-ਸਮਾਜ-ਪਾਰਟੀ ਵਲੋਂ ਅੱਜ ਕੀਤੇ ਗਏ ਗਠਜੋੜ ਤਹਿਤ ਆਉਣ ਵਾਲੀਆਂ ਚੋਣਾਂ ਸਬੰਧੀ ਸੀਟਾਂ ਦੀ ਵੰਡ ਕਰ ਲਈ ਹੈ। ਬਸਪਾ ਆਗੂਆਂ ਨਾਲ ਇਕ ਸਾਂਝੇ ਪੱਤਰਕਾਰ ਸੰਮੇਲਨ ਵਿਚ ਸੁਖ਼ਬੀਰ ਸਿੰਘ ਬਾਦਲ ਨੇ ਦੱਸਿਆ ਕਿ ਇਸ ਸਮਝੌਤੇ ਤਹਿਤ 2022 ਦੀਆਂ ਚੋਣਾਂ ਲਈ ਸੀਟਾਂ ਬਾਰੇ ਸਮਝੌਤਾ ਕਰ ਲਿਆ ਗਿਆ ਹੈ।
ਸੀਟਾਂ ਦੇ ਕੀਤੇ ਗਏ ਸਮਝੌਤੇ ਅਨੁਸਾਰ ਅਕਾਲੀ ਦਲ 97 ਸੀਟਾਂ ’ਤੇ ਚੋਣ ਲੜੇਗਾ ਜਦਕਿ ਬਸਪਾ 20 ਸੀਟਾਂ ’ਤੇ ਚੋਣ ਲੜੇਗੀ। ਨਵੇਂ ਗਠਜੋੜ ਅਨੁਸਾਰ ਬਸਪਾ ਦੁਆਬੇ ਦੀਆਂ 8, ਮਾਲਵੇ ਦੀਆਂ 7 ਅਤੇ ਮਾਝੇ ਦੀਆਂ 5 ਸੀਟਾਂ ’ਤੇ ਵਿਧਾਨ ਸਭਾ ਚੋਣਾਂ ਲੜੇਗੀ। ਬਹੁਜਨ ਸਮਾਜ ਪਾਰਟੀ ਸ੍ਰੀ ਕਰਤਾਰੁਪਰ ਸਾਹਿਬ ਜਲੰਧਰ, ਜਲੰਧਰ ਵੈਸਟ, ਜਲੰਧਰ ਨਾਰਥ, ਫ਼ਗਵਾੜਾ, ਕਪੂਰਥਲਾ, ਹੁਸ਼ਿਆਰਪੁਰ ਸ਼ਹਿਰੀ, ਟਾਂਡਾ, ਦਸੂਹਾ, ਚਮਕੌਰ ਸਾਹਿਬ, ਬੱਸੀ ਪਠਾਣਾ ਸੀਟ, ਮਹਿਲ ਕਲਾਂ, ਨਵਾਂਸ਼ਿਹਰ, ਲੁਧਿਆਣਾ ਨਾਰਥ, ਪਠਾਨਕੋਟ ਸ਼ਹਿਰੀ, ਸੁਜ਼ਾਨਪੁਰ, ਭੋਆ ਸੀਟ, ਮੋਹਾਲੀ, ਅੰਮ੍ਰਿਤਸਰ ਨਾਰਥ, ਅੰਮ੍ਰਿਤਸਰ ਸੈਂਟਰਲ ਅਤੇ ਪਾਇਲ ਸੀਟ ’ਤੇ ਚੋਣ ਮੈਦਾਨ ਵਿਚ ਉਤਰੇਗੀ।
ਇਸ ਮੌਕ ਬਸਪਾ ਵਲੋਂ ਪਾਰਟੀ ਦੇ ਕੌਮੀ ਜਨਰਲ ਸਕੱਤਰ ਸ੍ਰੀ ਸਤੀਸ਼ ਮਿਸ਼ਰਾ, ਪੰਜਾਬ ਕੋਆਰਡੀਨੇਟਰ ਸ੍ਰੀ ਰਣਜੀਤ ਸਿੰਘ ਬੇਨੀਵਾਲ ਅਤੇ ਪੰਜਾਬ ਪ੍ਰਧਾਨ ਸ੍ਰੀ ਜਸਵੀਰ ਸਿੰਘ ਗੜ੍ਹੀ ਆਦਿ ਹਾਜ਼ਰ ਸਨ। ਇਸ ਤੋਂ ਇਲਾਵਾ ਅਕਾਲੀ ਦਲ ਵਲੋਂ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਸਾਬਕਾ ਮੰਤਰੀ ਡਾ: ਦਲਜੀਤ ਸਿੰਘ ਚੀਮਾ, ਚਰਨਜੀਤ ਸਿੰਘ ਅਟਵਾਲ, ਯੂਥ ਅਕਾਲੀ ਦਲ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਅਤੇ ਹੋਰ ਆਗੂ ਹਾਜ਼ਰ ਸਨ।

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ