ਚੰਡੀਗੜ੍ਹ: ਲੋਕਾਂ ਦੇ ਇੰਤਜ਼ਾਰ ਨੂੰ ਖ਼ਤਮ ਕਰਦਿਆਂ ਅਤੇ ਗਰਮੀ ਤੋਂ ਰਾਹਤ ਦਿਵਾਉਣ ਲਈ ਮਾਨਸੂਨ ਕਈ ਦਿਨ ਪਹਿਲਾਂ ਹੀ ਆ ਗਿਆ ਹੈ। ਪੰਜਾਬ ਵਿਚ ਤਾਂ ਹਾਲੇ ਬਰਸਾਤ ਇਕ ਦਿਨ ਛੱਡ ਕੇ ਆ ਰਹੀ ਹੈ ਪਰ ਕਈ ਇਲਾਕਿਆਂ ਵਿਚ ਮਾਨਸੂਨ ਨੇ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿਤਾ ਹੈ। ਪਰ ਮੌਸਮ ਵਿਭਾਗ ਅਨੁਸਾਰ ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਇਲਾਕਿਆਂ 'ਚ ਮੀਂਹ ਦੇ ਆਸਾਰ ਬਣੇ ਹੋਏ ਹਨ। ਮੌਸਮ ਵਿਭਾਗ ਮੁਤਾਬਿਕ ਅਗਲੇ ਦੋ ਦਿਨ ਮੌਸਮ ਠੰਢਾ ਰਹੇਗਾ। 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ ਅਤੇ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਿਕ ਅੰਬਾਲਾ, ਯਮੁਨਾਨਗਰ, ਪੰਚਕੁਲਾ, ਕੁਰੂਕਸ਼ੇਤਰ, ਕਰਨਾਲ, ਪਾਣੀਪਤ, ਸੋਨੀਪਤ, ਜੀਂਦ, ਸਿਰਸਾ, ਫਤਿਹਾਬਾਦ, ਹਿਸਾਰ, ਰੋਹਤਕ, ਝੱਜਰ, ਮਹਿੰਦਰਗੜ੍ਹ, ਰਿਵਾੜੀ, ਚਰਖੀ- ਦਾਦਰੀ, ਗੁੜਗਾਉਂ ਜ਼ਿਲ੍ਹੇ ਅਤੇ ਨਾਲ ਲੱਗਦੇ ਖੇਤਰਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਐਤਵਾਰ ਨੂੰ ਦੱਖਣ-ਪੱਛਮੀ ਮੌਨਸੂਨ ਨੇ ਪੂਰੇ ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ, ਲੱਦਾਖ ਅਤੇ ਉੱਤਰ ਹਰਿਆਣਾ, ਚੰਡੀਗੜ੍ਹ ਅਤੇ ਉੱਤਰ ਪੰਜਾਬ ਦੇ ਕੁਝ ਹਿੱਸਿਆਂ ਨੂੰ ਆਪਣੇ ਖੇਤਰ ਵਿਚ ਆਉਣ ਤੋਂ ਘੱਟੋ-ਘੱਟ 15 ਦਿਨ ਪਹਿਲਾਂ ਕਵਰ ਕੀਤਾ। ਆਈਐਮਡੀ ਦੇ ਅਨੁਸਾਰ, ਮੌਸਮੀ ਮੀਂਹ ਨੇ ਅੱਜ, 13 ਜੂਨ ਨੂੰ ਪੂਰੇ ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਉੱਤਰ ਹਰਿਆਣਾ, ਚੰਡੀਗੜ੍ਹ ਅਤੇ ਉੱਤਰ ਪੰਜਾਬ ਦੇ ਕੁਝ ਹਿੱਸਿਆਂ ਨੂੰ ਕਵਰ ਕਿਤਾ। ਅਗਲੇ 48 ਘੰਟਿਆਂ ਦੌਰਾਨ ਮੱਧ ਪ੍ਰਦੇਸ਼ ਦੇ ਜ਼ਿਆਦਾਤਰ ਹਿੱਸਿਆਂ, ਪੂਰਬੀ ਉੱਤਰ ਪ੍ਰਦੇਸ਼, ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਦੇ ਕੁਝ ਹੋਰ ਹਿੱਸਿਆਂ ਵਿੱਚ ਇਸ ਦੇ ਹੋਰ ਅੱਗੇ ਵਧਣ ਦੇ ਆਸਾਰ ਹਨ।