ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ ’ਤੇ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 40.26 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਸਿੱਖਿਆ ਵਿਭਾਗ ਦੇ ਬੁਲਾਰੇ ਨੇ ਅਨੁਸਾਰ ਸਮੱਗਰ ਸਿੱਖਿਆ ਤਹਿਤ ਸਾਲ 2021-22 ਲਈ 4026 .05 ਲੱਖ ਰੁਪਏ ਦੀ ਇਹ ਗ੍ਰਾਂਟ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਦੇ ਵਿਕਾਸ ਲਈ ਜਾਰੀ ਕੀਤੀ ਗਈ ਹੈ। ਇਹ ਗ੍ਰਾਂਟ ਸਕੂਲਾਂ ਵਿੱਚ ਖ਼ਰਾਬ ਅਵਸਥਾ ਵਿੱਚ ਪਏ ਸਾਧਨਾਂ ਨੂੰ ਵਰਤੋਂ ਯੋਗ ਬਣਾਉਣ, ਖੇਡਾਂ ਦੇ ਸਮਾਨ ਦੀ ਖ੍ਰੀਦਦਾਰੀ, ਲੈਬਾਟਰੀਆਂ ਦੇ ਵਿਕਾਸ ਲਈ, ਬਿਜਲਈ ਖ਼ਰਚਿਆਂ, ਇੰਟਰਨੈੱਟ ਸੇਵਾਵਾਂ, ਪਾਣੀ ਦੀ ਵਿਵਸਥਾ ਅਤੇ ਸਿੱਖਣ-ਸਿਖਾਉਣ ਸਮੱਗਰੀ ਲਈ ਖ਼ਰਚ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਕੂਲ ਵੱਲੋਂ ਇਮਾਰਤ ਦੇ ਰੱਖ-ਰਖਾਵ, ਪਖਾਨਿਆਂ ਅਤੇ ਸਕੂਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੀ ਇਹ ਰਾਸ਼ੀ ਪ੍ਰਯੋਗ ਵਿੱਚ ਲਿਆਂਦੀ ਜਾ ਸਕਦੀ ਹੈ।
ਬੁਲਾਰੇ ਨੇ ਇਸ ਦੀ ਵਿਸਤ੍ਰਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮਿ੍ਰਤਸਰ ਜ਼ਿਲ੍ਹੇ ਲਈ 331.50 ਲੱਖ ਰੁਪਏ, ਬਰਨਾਲਾ ਲਈ 70.15 ਲੱਖ ਰੁਪਏ, ਬਠਿੰਡਾ ਲਈ 171.31 ਲੱਖ ਰੁਪਏ, ਫ਼ਰੀਦਕੋਟ ਜ਼ਿਲ੍ਹੇ ਲਈ 104.10 ਲੱਖ ਰੁਪਏ, ਫ਼ਤਹਿਗੜ੍ਹ ਸਾਹਿਬ ਲਈ 113.65 ਲੱਖ ਰੁਪਏ, ਫ਼ਾਜ਼ਿਲਕਾ ਜ਼ਿਲ੍ਹੇ ਲਈ 192.95 ਲੱਖ ਰੁਪਏ, ਫ਼ਿਰੋਜ਼ਪੁਰ ਲਈ 193.10 ਲੱਖ ਰੁਪਏ, ਗੁਰਦਾਸਪੁਰ ਲਈ 265.50 ਲੱਖ ਰੁਪਏ, ਹੁਸ਼ਿਆਰਪੁਰ ਜ਼ਿਲ੍ਹੇ 224.05 ਲੱਖ ਰੁਪਏ, ਜਲੰਧਰ ਜ਼ਿਲ੍ਹੇ 269.50 ਲੱਖ ਰੁਪਏ, ਕਪੂਰਥਲਾ ਲਈ 135.90 ਲੱਖ ਰੁਪਏ, ਲੁਧਿਆਣਾ ਲਈ 350.70 ਲੱਖ ਰੁਪਏ, ਮਾਨਸਾ ਲਈ 122.15 ਲੱਖ ਰੁੁਪਏ, ਮੋਗਾ ਲਈ 137.70 ਲੱਖ ਰੁਪਏ, ਮੋਹਾਲੀ ਲਈ 153.90 ਲੱਖ ਰੁਪਏ, ਮੁਕਤਸਰ ਲਈ 139.30 ਲੱਖ ਰੁਪਏ, ਨਵਾਂ ਸ਼ਹਿਰ ਜ਼ਿਲ੍ਹੇ ਲਈ 107.85 ਲੱਖ ਰੁਪਏ, ਪਠਾਨਕੋਟ ਲਈ 86.65 ਲੱਖ ਰੁਪਏ, ਪਟਿਆਲਾ ਲਈ 280.85 ਲੱਖ ਰੁਪਏ, ਰੂਪਨਗਰ ਲਈ 130.85 ਲੱਖ ਰੁਪਏ, ਸੰਗਰੂਰ ਲਈ 222.65 ਲੱਖ ਰੁਪਏ ਅਤੇ ਤਰਨਤਾਰਨ ਜ਼ਿਲ੍ਹੇ ਲਈ 189.75 ਲੱਖ ਰੁਪਏ ਦੀ ਗ੍ਰ੍ਰਾਂਟ ਜਾਰੀ ਕੀਤੀ ਗਈ ਹੈ। ਬੁਲਾਰੇ ਅਨੁਸਾਰ ਇਹ ਗ੍ਰਾਂਟ ਪੂਰੀ ਪਾਰਦਰਸ਼ਤਾ ਨਾਲ ਖਰਚ ਕੀਤੇ ਜਾਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।