ਨਵੀਂ ਦਿੱਲੀ: ਇਕ ਦਿਨ ਪਹਿਲਾਂ ਹੀ ਮੌਸਮ ਵਿਭਾਗ ਨੇ ਦਸਿਆ ਸੀ ਕਿ ਮਾਨਸੂਨ 15 ਜੂਨ ਤਕ ਦਿੱਲੀ ਸਣੇ ਪੰਜਾਬ ਹਰਿਆਣਾ ਵਿਚ ਪੁੱਜ ਜਾਵੇਗਾ, ਉਸ ਇਸਾਬ ਨਾਲ ਅੱਜ ਇਕ ਮੌਨਸੂਨ ਉਪਰੋਕਤ ਇਲਾਕਿਆਂ ਵਿਚ ਪੁੱਜ ਜਾਣਾ ਚਾਹੀਦਾ ਸੀ ਪਰ ਇਸ ਤਰ੍ਹਾਂ ਨਹੀਂ ਹੋ ਸਕਿਆ। ਹੁਣ ਮੌਸਮ ਵਿਭਾਗ (ਆਈਐਮਡੀ) ਦੇ ਇੱਕ ਅਧਿਕਾਰੀ ਨੇ ਕਿਹਾ ਕਿ ਪੱਛਮੀ ਹਵਾਵਾਂ ਕਾਰਨ ਉੱਤਰ-ਪੱਛਮੀ ਭਾਰਤ ਵਿੱਚ ਮੌਨਸੂਨ ਦੀ ਰਫਤਾਰ ਹੌਲੀ ਹੋ ਗਈ ਹੈ। ਅਗਲੇ ਦੋ ਦਿਨਾਂ ਵਿੱਚ ਇਸ ਦੇ ਦਿੱਲੀ ਪਹੁੰਚਣ ਦੀ ਸੰਭਾਵਨਾ ਘੱਟ ਹੈ। ਹਾਲਾਂਕਿ, ਰਾਜਧਾਨੀ ਵਿੱਚ ਮੰਗਲਵਾਰ ਅਤੇ ਬੁੱਧਵਾਰ ਨੂੰ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਮੌਨਸੂਨ ਦੇ ਮੰਗਲਵਾਰ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਦਸਤਕ ਦੀ ਉਮੀਦ ਸੀ ਪਰ ਹੁਣ ਆਈਐਮਡੀ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਮੁਤਾਬਕ ਅਗਲੇ ਦੋ ਦਿਨਾਂ ਤੱਕ ਇਸ ਦੇ ਪਹੁੰਚਣ ਦੀ ਸੰਭਾਵਨਾ ਨਹੀਂ ਹੈ। ਦੱਸ ਦੇਈਏ ਕਿ ਮੌਸਮ ਵਿਭਾਗ ਨੇ ਪਹਿਲਾਂ ਅਨੁਮਾਨ ਲਗਾਇਆ ਸੀ ਕਿ ਮੌਨਸੂਨ ਨਾਲ ਸਬੰਧਤ ਹਵਾਵਾਂ 15 ਜੂਨ ਤੱਕ ਦਿੱਲੀ ਪਹੁੰਚ ਜਾਣਗੀਆਂ। ਇਸ ਦੇ ਨਾਲ ਹੀ ਮੌਨਸੂਨ 27 ਜੂਨ ਤੱਕ ਦਿੱਲੀ ਪਹੁੰਚ ਜਾਂਦਾ ਹੈ ਅਤੇ 8 ਜੁਲਾਈ ਤੱਕ ਇਹ ਪੂਰੇ ਦੇਸ਼ ਵਿਚ ਆਪਣਾ ਪ੍ਰਭਾਵ ਦਿਖਾਉਣਾ ਸ਼ੁਰੂ ਕਰੇਗਾ।
ਮੌਸਮ ਵਿਭਾਗ ਮੁਤਾਬਕ ਅੱਜ ਅਤੇ ਭਲਕੇ ਹਲਕੀ ਬਾਰਸ਼ ਅਤੇ ਤੂਫਾਨ ਆ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਬਾਰਸ਼ ਅਤੇ ਤੂਫਾਨ ਦੇ ਕਾਰਨ ਵੱਧ ਤੋਂ ਵੱਧ ਤਾਪਮਾਨ 3 ਡਿਗਰੀ ਘੱਟਣ ਦੀ ਸੰਭਾਵਨਾ ਹੈ। ਕੌਮੀ ਰਾਜਧਾਨੀ 'ਚ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 38.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੱਸ ਦੇਈਏ ਕਿ ਪਿਛਲੇ ਦਿਨ ਵੱਧ ਤੋਂ ਵੱਧ ਤਾਪਮਾਨ 38.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇੱਕ ਡਿਗਰੀ ਘੱਟ ਸੀ।