Friday, November 22, 2024

Chandigarh

ਵਿਜੈ ਇੰਦਰ ਸਿੰਗਲਾ ਨੇ ਐਨ.ਐੱਮ.ਐੱਮ.ਐੱਸ. ਪ੍ਰੀਖਿਆ ‘ਚੋਂ ਪੰਜਾਬ ਦੀ ਅੱਵਲ ਵਿਦਿਆਰਥਣ ਨੂੰ ਕੀਤਾ ਸਨਮਾਨਤ

June 15, 2021 06:41 PM
SehajTimes
ਚੰਡੀਗੜ੍ਹ : ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਪੁਰਾਣੀ ਪੁਲਿਸ ਲਾਈਨ ਪਟਿਆਲਾ ਦੀ ਵਿਦਿਆਰਥਣ ਜੋਤੀ ਨੂੰ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ-2021 ਦੀ ਪ੍ਰੀਖਿਆ ਵਿਚ ਸੂਬੇ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ‘ਤੇ ਸਨਮਾਨਿਤ ਕੀਤਾ। ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਵਿੱਚ ਅੱਠਵੀਂ ਜਮਾਤ ਦੇ 2,210 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਹੈ ਅਤੇ ਇਹਨਾਂ ਵਿਦਿਆਰਥੀਆਂ ਨੂੰ ਬਾਰ੍ਹਵੀਂ ਜਮਾਤ ਤੱਕ 12,000 ਰੁਪਏ ਸਾਲਾਨਾ ਵਜ਼ੀਫ਼ਾ ਦਿੱਤਾ ਜਾਵੇਗਾ।
ਜੋਤੀ ਅਤੇ ਪ੍ਰੀਖਿਆ ਪਾਸ ਕਰਨ ਵਾਲੇ ਹੋਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਰਕਾਰੀ ਸਕੂਲਾਂ ਦੇ ਸਾਰੇ ਹੋਣਹਾਰ ਵਿਦਿਆਰਥੀਆਂ ਦੇ ਨਾਲ ਹਰ ਵੇਲੇ ਖੜ੍ਹੀ ਹੈ ਅਤੇ ਉਨ੍ਹਾਂ ਦੇ ਬਿਹਤਰ ਭਵਿੱਖ ਲਈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿਦਿਆਰਥੀਆਂ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਨਾਲ-ਨਾਲ ਹੋਰਨਾਂ ਸੂਬਿਆਂ ਦੇ ਵਿਦਿਆਰਥੀਆਂ ਦਾ ਮੁਕਾਬਲਾ ਕਰਨ ਲਈ ਬਰਾਬਰ ਮੌਕੇ ਪ੍ਰਦਾਨ ਕਰਨ ਵਿੱਚ ਮਦਦ ਮਿਲੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਐਨ.ਐਮ.ਐਮ.ਐਸ ਦਾ ਉਦੇਸ਼ ਹੁਸ਼ਿਆਰ ਅਤੇ ਪਛੜੇ ਵਿਦਿਆਰਥੀਆਂ ਨੂੰ ਆਪਣੀ ਸੈਕੰਡਰੀ ਅਤੇ ਉੱਚ ਸੈਕੰਡਰੀ ਪੱਧਰ ਦੀ ਸਿਖਿਆ ਨੂੰ ਪੂਰਾ ਕਰਨ ਲਈ ਪ੍ਰੇਰਿਤ ਕਰਨਾ ਹੈ ਤਾਂ ਜੋ ਅੱਠਵੀਂ ਜਮਾਤ ਤੋਂ ਬਾਅਦ ਸਕੂਲ ਛੱਡਣ ਦੀ ਦਰ ਵਿੱਚ ਸੁਧਾਰ ਕੀਤਾ ਜਾ ਸਕੇ। ਉਹਨਾਂ ਅੱਗੇ ਕਿਹਾ ਕਿ ਇਹ ਕੇਂਦਰ ਵੱਲੋਂ ਸਪਾਂਸਰਡ ਸਕਾਲਰਸ਼ਿਪ ਸਕੀਮ ਹੈ ਜਿਸ ਨੂੰ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਅਧੀਨ ਸਕੂਲ ਸਿੱਖਿਆ ਅਤੇ ਸਾਖ਼ਰਤਾ ਵਿਭਾਗ ਵੱਲੋਂ ਸਮਾਜ ਦੇ ਆਰਥਿਕ ਪੱਖੋਂ ਕਮਜ਼ੋਰ ਵਰਗਾਂ ਦੇ ਹੋਣਹਾਰ ਵਿਦਿਆਰਥੀਆਂ ਦੀ ਵਿੱਤੀ ਸਹਾਇਤਾ ਦੇ ਉਦੇਸ਼ ਨਾਲ ਲਾਗੂ ਕੀਤੀ ਗਈ ਹੈ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ