ਚੰਡੀਗੜ੍ਹ : ਪੰਜਾਬ ਵਿੱਚ ਰਾਜਨੀਤਿਕ, ਸਮਾਜਿਕ, ਆਰਥਿਕ ਅਤੇ ਨਿਆਂਇਕ ਮੁੱਦਿਆਂ ਬਾਰੇ ਜਾਗਰੂਕ ਮੁਹਿੰਮ ਚਲਾਉਣ ਵਾਲਾ ਅਰਸ ਉਮਰੀਆਣਾ ਅੱਜ ਆਮ ਆਦਮੀ ਪਾਰਟੀ ਵਿੱਚ ਸਾਮਲ ਹੋ ਗਿਆ ਹੈ। ਪਾਰਟੀ ਦੇ ਯੂਥ ਵਿੰਗ ਦੀ ਸੂਬਾਈ ਉਪ ਪ੍ਰਧਾਨ ਅਨਮੋਲ ਗਗਨ ਮਾਨ ਨੇ ਅਰਸ ਉਮਰੀਆਣਾ ਨੂੰ ਆਪ ਵਿੱਚ ਰਸਮੀ ਤੌਰ 'ਤੇ ਸਾਮਲ ਕੀਤਾ।
ਪਾਰਟੀ ਦੇ ਚੰਡੀਗੜ੍ਹ ਸਥਿਤ ਮੁੱਖ ਦਫਤਰ ਵਿਖੇ ਰੱਖੇ ਇੱਕ ਸਾਦਾ ਸਮਾਗਮ ਦੌਰਾਨ ਅਰਸ ਉਮਰੀਆਣਾ ਦਾ ਪਾਰਟੀ 'ਚ ਸਵਾਗਤ ਕਰਦਿਆਂ ਉਪ ਪ੍ਰਧਾਨ ਅਨਮੋਲ ਗਗਨ ਮਾਨ ਨੇ ਕਿਹਾ ਅੱਜ ਪੰਜਾਬ ਦਾ ਹਰ ਵਰਗ ਆਮ ਆਦਮੀ ਪਾਰਟੀ ਨਾਲ ਜੁੜ ਰਿਹਾ ਹੈ। ਉਨ੍ਹਾਂ ਕਿਹਾ ਕਿ ਅਰਸ ਉਮਰੀਆਣਾ, ਜੋ ਜਲ੍ਹਿਾ ਮੋਗਾ ਦੇ ਰਹਿਣ ਵਾਲੇ ਹਨ ਨੇ ਸਾਇਕਲ 'ਤੇ ਸਵਾਰ ਹੋ ਕੇ ਪੰਜਾਬ ਦੇ ਲੋਕਾਂ ਨੂੰ ੇ ਰਿਵਾਇਤੀ ਪਾਰਟੀਆਂ ਦੀਆਂ ਲੋਕ ਮਾਰੂ ਨੀਤੀਆਂ ਬਾਰੇ ਜਾਗਰੂਕ ਕਰਨ ਦਾ ਬੀੜਾ ਚੁੱਕਿਆ ਹੋਇਆ ਹੈ। ਅਨਮੋਲ ਗਗਨ ਮਾਨ ਨੇ ਕਿਹਾ ਕਿ ਅਰਸ ਹੁਣ ਤੱਕ ਪੰਜਾਬ ਦੇ ਇੱਕ ਹਜਾਰ ਤੋਂ ਜਅਿਾਦਾ ਪਿੰਡਾਂ ਵਿੱਚ ਆਪਣੀਆਂ ਮੀਟਿੰਗਾਂ ਕਰ ਚੁੱਕੇ ਹਨ ਅਤੇ ਪੰਜਾਬ ਵਾਸੀ ਅਰਸ ਦੇ ਵਿਚਾਰਾਂ ਤੋਂ ਬਹੁਤ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਰਸ ਉਮਰੀਆਣਾ ਦਾ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਸਾਮਲ ਹੋਣ ਦਾ ਫੈਸਲਾ ਪ੍ਰਸੰਸਾਯੋਗ ਹੈ।
ਇਸ ਸਮੇਂ ਅਰਸ ਉਮਰੀਆਣਾ ਨੇ ਕਿਹਾ ਕਿ ਪੰਜਾਬ ਦੀਆਂ ਸੱਤਾ 'ਤੇ ਕਾਬਜ ਰਹੀਆਂ ਕਾਂਗਰਸ, ਸ੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਨੇ ਪੰਜਾਬ ਵਾਸੀਆਂ ਨੂੰ ਲੁੱਟਿਆ ਅਤੇ ਕੁੱਟਿਆ ਹੈ। ਗੁਰੂ ਗਰੰਥ ਸਾਹਿਬ ਦੀ ਬੇਅਦਬੀ, ਸਿੱਖਾਂ ਦੇ ਕਤਲ ਅਤੇ ਭ੍ਰਿਸਟਾਚਾਰ ਲਈ ਜੰਿਮੇਵਾਰ ਪਾਰਟੀਆਂ ਲੋਕਾਂ ਨੂੰ ਇਨਸਾਫ ਨਹੀਂ ਦੇ ਸਕਦੀਆਂ ਅਤੇ ਕੇਂਦਰ ਵਿਚਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਲਗਾਤਾਰ ਕਿਸਾਨਾਂ ਤੇ ਮਜਦੂਰਾਂ 'ਤੇ ਅੱਤਿਆਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਦਿੱਲੀ ਦੀ ਅਰਵਿੰਦਰ ਕੇਜਰੀਵਾਲ ਸਰਕਾਰ ਨੇ ਜਿੱਥੇ ਦਿੱਲੀ ਬੈਠੇ ਕਿਸਾਨਾਂ ਦਾ ਸਾਥ ਦਿੱਤਾ ਹੈ ਉਥੇ ਹੀ ਦਿੱਲੀ ਵਿੱਚ ਲੋਕਾਂ ਪੱਖੀ ਨੀਤੀਆਂ ਲਾਗੂ ਕਰਕੇ ਸਹੀ ਅਰਥਾਂ ਵਿੱਚ ਲੋਕਤੰਤਰ ਸਥਾਪਤ ਕੀਤਾ ਹੈ। ਅਰਸ ਨੇ ਕਿਹਾ ਯਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਨੂੰ ਸਮਝ ਚੁੱਕੇ ਹਨ ਅਤੇ ਸੂਬੇ ਵਿੱਚ ਸੱਤਾ ਪ੍ਰੀਵਰਤਨ ਲਈ ਤੱਤਪਰ ਹਨ। ਇਸ ਸਮੇਂ ਇਕਬਾਲ ਸਿੰਘ ਮੋਹਾਲੀ, ਸਰਵਣ ਸਿੰਘ ਅਤੇ ਗੁਰਪ੍ਰੀਤ ਸਿੰਘ ਬੁਘੀਪੁਰਾ ਆਦਿ ਹਾਜਰ ਸਨ।