ਦਿੱਲੀ: ਇਥੋਂ ਦੇ ਦੇ ਏਮਜ਼ ਹਸਪਤਾਲ ਵਿਚ ਅਚਾਨਕ ਲੱਗੀ ਅੱਗ ਕਾਰਨ ਹਫ਼ੜਾ ਦਫ਼ੜੀ ਮੱਚ ਗਈ ਪਰ ਇਸ ਅਗਨੀ ਕਾਂਡ ਵਿੱਚ ਕਿਸੇ ਦੇ ਜਾਨ ਜਾਂ ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਦਰਅਸਲ ਹਸਪਤਾਲ ਦੇ ਕਨਵਰਜ਼ਨ ਬਲਾਕ ਦੀ 9ਵੀਂ ਮੰਜ਼ਲ 'ਤੇ ਰਾਤ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ 20 ਤੋਂ ਵੱਧ ਗੱਡੀਆਂ ਮੌਕੇ ਉਤੇ ਪੁੱਜ ਗਈਆਂ ਸਨ। ਅੱਗ ਬੁਝਾਊ ਵਿਭਾਗ ਦਾ ਕਹਿਣਾ ਹੈ ਕਿ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਅੱਗ ਬੁਝਾਊ ਵਿਭਾਗ ਮੁਤਾਬਕ ਘਟਨਾ ਰਾਤ ਕਰੀਬ 10:30 ਵਜੇ ਦੱਸੀ ਗਈ ਅਤੇ ਤੁਰੰਤ 22 ਫਾਇਰ ਟੈਂਡਰ ਮੌਕੇ 'ਤੇ ਪਹੁੰਚ ਗਏ। ਖ਼ਬਰ ਲਿਖੇ ਜਾਣ ਤਕ ਅੱਗ ਉਪਰ ਕਾਬੂ ਪਾ ਲਿਆ ਗਿਆ ਸੀ।