Thursday, September 19, 2024

Chandigarh

ਪਟਵਾਰੀ ਤੇ ਜ਼ਿਲੇਦਾਰ ਦੀਆਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ 8 ਅਗਸਤ ਨੂੰ ਲਈ ਜਾਵੇਗੀ- ਰਮਨ ਬਹਿਲ

June 17, 2021 06:56 PM
SehajTimes

ਚੰਡੀਗੜ : ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਇਸ਼ਤਿਹਾਰ ਨੰ. 01 ਆਫ 2021 ਰਾਹੀਂ ਪਟਵਾਰੀ, ਜ਼ਿਲੇਦਾਰ, ਨਹਿਰੀ ਪਟਵਾਰੀ ਦੀਆਂ 1152 ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ। ਇਹਨਾਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਹੁਣ 08 ਅਗਸਤ 2021 ਨੂੰ ਆਯੋਜਿਤ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦਿੱਤੀ। ਉਨਾਂ ਦੱਸਿਆ ਕਿ ਇਹਨਾਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਦੀ ਪਹਿਲਾ ਐਲਾਨੇ ਪ੍ਰੋਗਰਾਮ ਅਨੁਸਾਰ 2 ਮਈ 2021 ਤਾਰੀਖ ਨਿਸ਼ਚਿਤ ਕੀਤੀ ਗਈ ਸੀ ਜੋ ਕੋਵਿਡ-19 ਦੀ ਦੂਜੀ ਲਹਿਰ ਦੇ ਕਾਰਨ ਪੰਜਾਬ ਸਰਕਾਰ ਦੀਆਂ ਕੋਵਿਡ-19 ਦੀਆਂ ਗਾਈਡਲਾਈਨਜ਼  ਦੇ ਮੱਦੇਨਜਰ ਮੁਲਤਵੀ ਕਰ ਦਿੱਤੀ ਗਈ ਸੀ। ਹੁਣ ਜਦੋਂ ਕੋਵਿਡ ਦੇ ਕੇਸਾਂ ਦੀ ਗਿਣਤੀ ਵਿੱਚ ਕਮੀ ਦਰਜ ਕੀਤੀ ਗਈ ਤਾਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸੁਯੋਗ ਅਗਵਾਈ ਤੇ ਸਰਕਾਰ ਦੀ ਘਰ-ਘਰ ਰੋਜਗਾਰ ਦੇਣ ਦੀ ਨੀਤੀ ਪ੍ਰਤੀ ਪ੍ਰਤੀਬੱਧਤਾ ਦੇ ਮੱਦੇਨਜ਼ਰ ਬੋਰਡ ਵਲੋਂ ਵੱਖ-ਵੱਖ ਅਸਾਮੀਆਂ ਲਿਖਤੀ ਪ੍ਰੀਖਿਆਵਾਂ ਲੈਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਜਿਸ ਦੀ ਲੜੀ ਵਜੋਂ ਪਟਵਾਰੀ, ਜਿਲੇਦਾਰ, ਨਹਿਰੀ ਪਟਵਾਰੀ ਦੀਆਂ 1152 ਅਸਾਮੀਆਂ ਲਈ ਲਿਖਤੀ ਪ੍ਰੀਖਿਆ ਹੁਣ 08 ਅਗਸਤ 2021 ਨੂੰ ਆਯੋਜਿਤ ਕੀਤੀ ਜਾ ਰਹੀ ਹੈ।

 

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ