ਚੰਡੀਗੜ੍ਹ : ਕੋਰੋਨਾ ਵਾਇਰਸ ਪੂਰੇ ਦੇਸ਼ ਦੀ ਤਰ੍ਹਾਂ ਪੰਜਾਬ ਵਿਚ ਵੀ ਘਟਨ ਲੱਗਿਆ ਹੈ। ਪਿਛਲੇ ਕਈ ਦਿਨਾਂ ਤੋਂ ਦੇਸ਼ ਦੇ ਨਾਲ-ਨਾਲ ਪੰਜਾਬ 'ਚ ਵੀ ਕੋਰੋਨਾ ਵਾਇਰਸ ਦੀ ਦੂਜੀ ਰਫ਼ਤਾਰ ਮੱਠੀ ਪੈ ਗਈ ਹੈ। ਤਾਜ਼ਾ ਅੰਕੜਿਆਂ ਮੁਤਾਬਕ ਵੀਰਵਾਰ ਪੰਜਾਬ 'ਚ 726 ਨਵੇਂ ਕੋਰੋਨਾ ਪੌਜ਼ੇਟਿਵ ਕੇਸ ਸਾਹਮਣੇ ਆਏ। ਇਸ ਦੌਰਾਨ 32 ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ। ਖਾਸ ਗੱਲ ਇਹ ਰਹੀ ਕਿ ਵੀਰਵਾਰ 1255 ਲੋਕ ਕੋਰੋਨਾ ਤੋਂ ਠੀਕ ਹੋਕੇ ਘਰਾਂ ਨੂੰ ਪਰਤੇ। ਪੰਜਾਬ 'ਚ ਮੌਜੂਦਾ ਸਮੇਂ 9479 ਕੇਸ ਐਕਟਿਵ ਹਨ ਯਾਨੀ ਕਿ ਇਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਸੂਬੇ 'ਚ ਹੁਣ ਤਕ ਕੁੱਲ 15,738 ਲੋਕਾਂ ਦੀ ਮੌਤ ਹੋਈ ਹੈ। ਪੰਜਾਬ 'ਚ ਇਸ ਸਮੇਂ 2117 ਲੋਕ ਆਕਸੀਜਨ ਸਪੋਰਟ 'ਤੇ ਹਨ। ਜਦਕਿ 164 ਲੋਕਾਂ ਦੀ ਹਾਲਤ ਗੰਭੀਰ ਬਣੀ ਹੈ ਤੇ ਵੈਂਟੀਲੇਟਰ ਸਪੋਰਟ 'ਤੇ ਹਨ। ਇਸੇ ਤਰ੍ਹਾਂ ਪੂਰੇ ਭਾਰਤ ਵਿਚ ਇਕ ਦਿਨ ਵਿਚ ਕੋਰੋਨਾ ਵਾਇਰਸ ਦੇ 67208 ਨਵੇਂ ਮਾਮਲੇ ਆਉਣ ਨਾਲ ਲਾਗ ਦੇ ਕੁਲ ਮਾਮਲਿਆਂ ਦੀ ਗਿਣਤੀ 29700313 ’ਤੇ ਪਹੁੰਚ ਗਈ ਜਦਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਹੋ ਕੇ 826740 ਰਹਿ ਗਈ ਹੈ ਜੋ ਮਹਾਂਮਾਰੀ ਦਾ ਇਲਾਜ ਕਰਾ ਰਹੇ ਮਰੀਜ਼ਾਂ ਦੀ 71 ਦਿਨਾਂ ਬਾਅਦ ਸਭ ਤੋਂ ਘੱਟ ਗਿਣਤੀ ਹੈ।