ਅੰਮ੍ਰਿਤਸਰ : ਅੰਮ੍ਰਿਤਸਰ ਵਿਚ ਇਕ ਹੋਟਲ ਮਾਲਕ ਨੇ ਖ਼ੁਦਕੁਸ਼ੀ ਕਰ ਲਈ ਹੈ, ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। । ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਥਾਣਾ ਬੀ ਡਵੀਜ਼ਨ ਅਧੀਨ ਪੈਂਦੇ ਰਾਮਾਨੰਦ ਬਾਗ ਵਿਚ ਸਥਿਤ ਓਮ ਸਾਈਂ ਹੋਟਲ ਦੇ ਮਾਲਕ ਸੰਜੀਵ ਬਿੰਦਰਾ ਉਰਫ ਸੰਜੇ ਬਿੰਦਰਾ ਨੇ ਵੀਰਵਾਰ ਸ਼ਾਮ ਖੁਦ ਨੂੰ ਹੋਟਲ ਦੇ ਕਮਰੇ ਅੰਦਰ ਸਿਰ ‘ਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਸੰਜੀਵ ਬਿੰਦਰਾ ਮੌਤ ਹੋ ਚੁੱਕੀ ਸੀ। ਗੋਲੀ ਲਾਇਸੰਸੀ ਰਿਵਾਲਵਰ ਨਾਲ ਮਾਰੀ ਗਈ। ਪੁਲਿਸ ਵਲੋਂ ਹੋਟਲ ਦੇ ਕਰਮਚਾਰੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਘਟਨਾ ਸਥਾਨ ਤੋਂ ਫਿਲਹਾਲ ਕੋਈ ਵੀ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ। ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ ਸੰਜੇ ਬਿੰਦਰਾ ਪਿਛਲੇ ਕੁਝ ਦਿਨਾਂ ਤੋਂ ਪ੍ਰੇਸ਼ਾਨ ਸਨ। ਜਿਸ ਤੋਂ ਬਾਅਦ ਉਨ੍ਹਾਂ ਖ਼ੁਦਕੁਸ਼ੀ ਜਿਹਾ ਕਦਮ ਚੁੱਕਿਆ।ਗੋਲ਼ੀ ਚੱਲਣ ਦੀ ਆਵਾਜ਼ ਸੁਣਦਿਆਂ ਹੋਟਲ ਦਾ ਸਟਾਫ ਤੁਰੰਤ ਕਮਰੇ ਵਿਚ ਪਹੁੰਚਿਆ ਤੇ ਉਸ ਨੂੰ ਹਸਪਤਾਲ ਲੈ ਕੇ ਜਾਣ ਦਾ ਯਤਨ ਕੀਤਾ ਪਰ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਨੇ ਇਸ ਮਾਮਲੇ ‘ਚ ਜਾਂਚ ਸ਼ੁਰੂ ਕਰ ਦਿੱਤੀ ਹੈ।