Friday, November 22, 2024

Chandigarh

ਕੈਪਟਨ ਨਾਲ ਮੀਟਿੰਗ ’ਤੇ ਪ੍ਰਤਾਪ ਸਿੰਘ ਬਾਜਵਾ ਨੇ ਦਸਿਆ ਸੱਚ

June 18, 2021 02:15 PM
SehajTimes

ਚੰਡੀਗੜ੍ਹ : ਅੱਜ ਸਵੇਰ ਤੋਂ ਹੀ ਇਹ ਚਰਚਾ ਚਲ ਰਹੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਤਾਪ ਸਿੰਘ ਬਾਜਵਾ ਨਾਲ ਇਕ ਗੁਪਤ ਮੀਟਿੰਗ ਕੀਤੀ ਹੈ। ਇਸ ਸਬੰਧੀ ਵਿਚ ਮੁੱਖ ਮੰਤਰੀ ਦੀ ਪਤਨੀ ਪਰਨੀਤ ਕੌਰ ਨੇ ਸਾਫ਼ ਕਰ ਦਿਤਾ ਸੀ ਕਿ ਅਜਿਹਾ ਕੁੱਝ ਨਹੀਂ ਹੋਇਆ। ਇਸੇ ਸਬੰਧੀ ਵਿਚ ਹੁਣ ਪ੍ਰਤਾਪ ਸਿੰਘ ਬਾਜਵਾ ਨੇ ਸਥਿਤੀ ਸਾਫ਼ ਕਰਦਿਆਂ ਕਿਹਾ ਕਿ ਅਜਿਹੀ ਕੋਈ ਮੀਟਿੰਗ ਨਹੀਂ ਹੋਈ। ਇਸ ਸਬੰਧ ਵਿਚ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ CM ਕੈਪਟਨ ਅਮਰਿੰਦਰ ਸਿੰਘ ਲਈ ਖੁੱਲ੍ਹੇ ਹੋਏ ਹਨ ਅਤੇ ਉਹ ਜਦੋਂ ਵੀ ਚਾਹੁਣ ਉਨ੍ਹਾਂ ਨਾਲ ਮੁਲਾਕਾਤ ਕਰ ਸਕਦੇ ਹਨ ਪਰ ਹੁਣ ਉਨ੍ਹਾਂ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਕੋਈ ਵੀ ਮੀਟਿੰਗ ਹਾਲ ਦੀ ਘੜੀ ਨਹੀਂ ਹੋਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨੇ ਕਿਹਾ ਕਿ ਉਹ ਜਦੋਂ ਵੀ ਕੈਪਟਨ ਨਾਲ ਮੁਲਾਕਾਤ ਕਰਨਗੇ ਤਾਂ ਸਭ ਤੋਂ ਪਹਿਲਾਂ ਮੀਡੀਆ ਨੂੰ ਇਸ ਬਾਰੇ ਜਾਣਕਾਰੀ ਦੇਣਗੇ। ਇਥੇ ਦਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ਕਾਂਗਰਸ ਵਿਚ ਕਲੇਸ਼ ਚਰਮ ਸੀਮਾ ਉਤੇ ਹੈ। ਨਵਜੋਤ ਸਿੰਘ ਸਿੱਧੂ ਤੋਂ ਸ਼ੁਰੂ ਹੋਇਆ ਸਾਰਾ ਮਾਮਲਾ ਹਾਈਕਮਾਂਡ ਤਕ ਵੀ ਪੁੱਜ ਚੁੱਕਾ ਹੈ। ਖਾਸ ਕਰ ਕੇ ਜੇਕਰ ਪ੍ਰਤਾਪ ਸਿੰਘ ਬਾਜਵਾ ਨੂੰ ਇਸ ਗੱਲ ਦਾ ਗੁੱਸਾ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਉਚ ਅਹੁਦੇ ਕਿਉਂ ਦਿਤੇ ਜਾ ਰਹੇ ਹਨ। ਬਾਜਵਾ ਆਖਦੇ ਹਨ ਕਿ ਕਾਂਗਰਸ ਲਈ ਅਸੀਂ ਸਾਰੀ ਉਮਰ ਲਾ ਦਿਤੀ ਅਤੇ ਹੁਣ ਕਲ ਦਾ ਆਇਆ ਨਵਜੋਤ ਸਿੰਘ ਸਿੱਧੂ ਸੱਭ ਕੁੱਝ ਸਾਂਭਣਾ ਚਾਹੁੰਦਾ ਹੈ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ