Friday, November 22, 2024

Chandigarh

ਲਾਲੀ ਮਜੀਠੀਆ ਨੇ ਪਨਗ੍ਰੇਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

June 18, 2021 06:35 PM
SehajTimes
ਚੰਡੀਗੜ : ਮਾਝਾ ਖੇਤਰ ਦੇ ਉੱਘੇ ਕਾਂਗਰਸੀ ਆਗੂ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਨੇ ਅੱਜ ਇੱਥੇ  ਕੈਬਨਿਟ ਮੰਤਰੀ ਭਾਰਤ ਭੂਸਣ ਆਸੂ, ਰਾਣਾ ਗੁਰਮੀਤ ਸਿੰਘ ਸੋਢੀ, ਓ.ਪੀ. ਸੋਨੀ, ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਅਤੇ ਗੁਰਜੀਤ ਸਿੰਘ ਔਜਲਾ, ਚੇਅਰਮੈਨ ਵੇਅਰਹਾਊਸਿੰਗ ਕਾਰਪੋਰੇਸਨ ਰਾਜ ਕੁਮਾਰ ਵੇਰਕਾ, ਵਿਧਾਇਕ ਰਾਜ ਕੁਮਾਰ ਚੱਬੇਵਾਲ ਅਤੇ ਦਰਸਨ ਸਿੰਘ ਬਰਾੜ ਦੀ ਹਾਜ਼ਰੀ ਵਿਚ ਪਨਗ੍ਰੇਨ ਦੇ ਚੇਅਰਮੈਨ ਵਜੋਂ ਜੰਿਮੇਵਾਰੀ ਸੰਭਾਲ ਲਈ। ਇਸ ਮੌਕੇ  ਕੈਬਨਿਟ ਮੰਤਰੀਆਂ, ਲੋਕ ਸਭਾ ਮੈਂਬਰਾਂ ਅਤੇ ਵਿਧਾਇਕਾਂ ਨੇ ਵਿਸਵਾਸ ਜਾਹਰ ਕੀਤਾ ਕਿ ਵਿਭਾਗ ਆਉਣ ਵਾਲੇ ਝੋਨੇ ਦੇ ਸੀਜਨ ਦੌਰਾਨ ਇੱਕ ਹੋਰ ਨਿਰਵਿਘਨ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾ ਕੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨਾ ਜਾਰੀ ਰੱਖੇਗਾ।
 
ਆਪਣੇ ਸਮਰਥਕਾਂ ਅਤੇ ਵਿਭਾਗ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਇੱਥੇ ਅਨਾਜ ਭਵਨ ਵਿਖੇ ਕਾਰਜਭਾਰ ਸੰਭਾਲਦਿਆਂ, ਲਾਲੀ ਮਜੀਠੀਆ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨਾਂ ਉਤੇ  ਭਰੋਸਾ ਪ੍ਰਗਟਾਉਣ ਲਈ ਉਨਾਂ ਦਾ ਧੰਨਵਾਦ ਕੀਤਾ। ਸ੍ਰੀ ਲਾਲੀ ਨੇ  ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਅਪ੍ਰੈਲ 2017 ਵਿਚ ਸੱਤਾ ਸੰਭਾਲਣ ਉਪਰੰਤ ਪਿਛਲੀਆਂ 9 ਫਸਲਾਂ ਦੀ ਨਿਰਵਿਘਨ ਖਰੀਦ ਸਬੰਧੀ ਵਿਭਾਗ ਦੇ ਸਾਨਦਾਰ ਯੋਗਦਾਨ ਦਾ ਸਿਹਰਾ ਮੁੱਖ ਮੰਤਰੀ ਦੀ ਯੋਗ ਅਗਵਾਈ ਅਤੇ ਦਿਸਾ ਨਿਰਦੇਸ਼ ਨੂੰ ਜਾਂਦਾ ਹੈ, ਜੋ ਸਾਡੇ ਲਈ ਪ੍ਰੇਰਣਾਸ੍ਰੋਤ ਹੈ।
 
ਕੈਬਨਿਟ ਮੰਤਰੀ ਭਾਰਤ ਭੂਸਣ ਆਸੂ ਨੇ ਨਵੇਂ ਚੇਅਰਮੈਨ ਨੂੰ ਵਧਾਈ ਦਿੱਤੀ ਅਤੇ ਸਮੁੱਚੇ ਵਿਭਾਗ ਦੀ ਤਰਫੋਂ ਉਨਾਂ ਨੂੰ ਸੁੱਭ ਕਾਮਨਾਵਾਂ ਅਤੇ ਸਮਰਥਨ ਦਿੱਤਾ।
 
ਵਿਭਾਗ ਦੇ ਅਧਿਕਾਰੀਆਂ ਅਤੇ ਫੀਲਡ ਸਟਾਫ ਵੱਲੋਂ ਸੂਬੇ ਦੀ ਬਿਹਤਰੀ ਲਈ ਕੀਤੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਲਾਲੀ ਮਜੀਠੀਆ ਨੇ ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਵਿਰੁੱਧ ਵਿਰੋਧ ਪ੍ਰਦਰਸਨ ਕਰ ਰਹੇ ਕਿਸਾਨਾਂ ਦਾ ਸਮਰਥਨ ਕੀਤਾ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਡੇ ਅੰਨਦਾਤਿਆਂ ਨੂੰ ਇਨਾਂ ਗੈਰ ਸੰਵਿਧਾਨਕ ਅਤੇ ਗੈਰ ਜਮਹੂਰੀ ਕਾਨੂੰਨਾਂ ਵਿਰੁੱਧ ਸੱਚੀ ਲੜਾਈ ਵਿਚ ਸਮਰਥਨ ਦੇਣ ਲਈ ਹਮੇਸਾ ਮੋਹਰੀ ਰਹੀ ਹੈ।
ਵਾਈ ਐਸ ਰਤੜਾ (ਸਾਬਕਾ  ਮੁੱਖ ਸਕੱਤਰ ਪੰਜਾਬ) ਦੇ ਦੇਹਾਂਤ ਉਪਰੰਤ ਅਹੁਦਾ ਖਾਲੀ ਹੋਣ ਉਪਰੰਤ ਪੰਜਾਬ ਸਰਕਾਰ ਵੱਲੋਂ ਲਾਲੀ ਮਜੀਠੀਆ ਨੂੰ ਪਿਛਲੇ ਹਫਤੇ 12 ਜੂਨ ਨੂੰ ਪਨਗ੍ਰੇਨ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਸੀ।
 
ਸਕੱਤਰ ਖੁਰਾਕ ਸਪਲਾਈ ਰਾਹੁਲ ਤਿਵਾੜੀ, ਡਾਇਰੈਕਟਰ ਫੂਡ ਸਪਲਾਈਜ ਰਵੀ ਭਗਤ, ਡਾ. ਸਤਿੰਦਰ ਗਿੱਲ, ਜਗਵਿੰਦਰ ਪਾਲ ਸਿੰਘ ਜੱਗਾ, ਗੁਰਮੁੱਖ ਸਿੰਘ, ਸਤਿੰਦਰ ਸਿੰਘ ਸਾਹ, ਹਰਭੁਪਿੰਦਰ ਸਾਹ, ਅਕਾਸ ਮਜੀਠਾ, ਜਸਮੀਤ ਸਿੰਘ ਬੱਦੋਵਾਲ, ਹਰਸਿਮਰ ਸਿੰਘ ਸੀਤਾ (ਏਏਜੀ ਪੰਜਾਬ), ਗੁਰਪ੍ਰੀਤ ਸਿੰਘ ਜਲਾਲ , ਦਿਲਬਾਗ ਸਿੰਘ, ਬਲਵਿੰਦਰ ਸਿੰਘ ਮਾਰਦੀ, ਮੋਹਨ ਸਿੰਘ ਨਿਬਰਵਿੰਡ, ਗੁਰਮੁਖ ਸਿੰਘ ਕਦਰਾਂਬਾਦ, ਨਵਦੀਪ ਸਿੰਘ ਸੋਨਾ, ਜਸਮੀਤ ਸਿੰਘ ਚੌਗਾਵਾਂ, ਨੀਰਜ, ਸੁਖਵਿੰਦਰ ਢਿੱਲੋਂ, ਪੰਮਾ ਪ੍ਰਧਾਨ ਅਤੇ ਵਿਭਾਗ ਦੇ ਹੋਰਨਾਂ ਅਧਿਕਾਰੀਆਂ ਸਮੇਤ ਨਵ-ਨਿਯੁਕਤ ਚੇਅਰਮੈਨ ਦੇ ਪਰਿਵਾਰਕ ਮੈਂਬਰ ਅਤੇ ਸੁਭਚਿੰਤਕ ਹਾਜਰ ਸਨ।    
---------

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ