ਚੰਡੀਗੜ੍ਹ : ਭਾਰਤ ਦੇ ਮਹਾਨ ‘ਉੱਡਣੇ ਸਿੱਖ’ ਯਾਨੀ ਫਲਾਇੰਗ ਸਿੱਖ ਦੇ ਨਾਮ ਨਾਲ ਜਾਣੇ ਜਾਂਦੇ ਐਥਲੀਟ ਮਿਲਖਾ ਸਿੰਘ ਹੁਣ ਸਾਡੇ ਵਿਚ ਨਹੀਂ ਰਹੇ। ਉਨ੍ਹਾਂ ਦਾ ਇੱਕ ਮਹੀਨੇ ਤੱਕ ਕੋਰੋਨਾ ਨਾਲ ਜੂਝਣ ਮਗਰੋਂ ਸ਼ੁੱਕਰਵਾਰ ਦੇਰ ਰਾਤ 11 : 30 ਵਜੇ ਚੰਡੀਗੜ੍ਹ ਵਿੱਚ ਦਿਹਾਂਤ ਹੋ ਗਿਆ। ਦੱਸ ਦਈਏ ਕਿ ਇਸ ਤੋਂ ਪਹਿਲਾਂ ਐਤਵਾਰ ਨੂੰ ਉਨ੍ਹਾਂ ਦੀ ਪਤਨੀ ਅਤੇ ਭਾਰਤੀ ਵਾਲੀਬਾਲ ਟੀਮ ਦੀ ਸਾਬਕਾ ਕਪਤਾਨ ਨਿਰਮਲ ਕੌਰ (85)ਨੇ ਵੀ ਕੋਰੋਨਾ ਸੰਕਰਮਣ ਕਾਰਨ ਦਮ ਤੋੜ ਦਿੱਤਾ ਸੀ। ਪਰਵਾਰਕ ਮੈਂਬਰਾਂ ਨੇ ਦੱਸਿਆ ਕਿ ਕੋਰੋਨਾ ਵਾਇਰਸ ਹੋਣ ਦੇ ਕਰੀਬ ਇੱਕ ਮਹੀਨੇ ਬਾਅਦ 91 ਸਾਲ ਦਾ ਇਸ ਮਹਾਨ ਧਾਵਕ ਦਾ ਨਿਧਨ ਦੀ ਉਮਰ ਵਿਚ ਉਹਨਾਂ ਦਾ ਦਿਹਾਂਤ ਹੋ ਗਿਆ। 1958 ਦੇ ਰਾਸ਼ਟਰਮੰਡਲ ਖੇਡਾਂ ਦੇ ਚੈਂਪੀਅਨ ਅਤੇ 1960 ਦੇ ਓਲਿੰਪਿਅਨ ਨੇ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਆਖਰੀ ਸਾਹ ਲਏ। ਜ਼ਿਕਰਯੋਗ ਹੈ ਕਿ ਮਿਲਖਾ ਸਿੰਘ 20 ਮਈ ਨੂੰ ਕੋਰੋਨਾ ਵਾਇਰਸ ਦੀ ਚਪੇਟ ਵਿੱਚ ਆਏ ਸਨ। ਉਨ੍ਹਾਂ ਦੇ ਪਰਵਾਰਿਕ ਰਸੋਇਏ ਨੂੰ ਕੋਰੋਨਾ ਹੋ ਗਿਆ ਸੀ, ਜਿਸ ਮਗਰੋਂ ਮਿਲਖਾ ਸਿੰਘ ਅਤੇ ਉਨ੍ਹਾਂ ਦੀ ਪਤਨੀ ਨਿਰਮਲ ਕੌਰ ਵੀ ਕੋਰੋਨਾ ਪੌਜ਼ਿਟਿਵ ਗਏ ਸਨ। ਦੱਸ ਦੇਈਏ ਕਿ ਮਿਲਖਾ ਸਿੰਘ ਦਾ ਕੋਵਿਡ -19 ਟੈਸਟ ਬੁੱਧਵਾਰ ਨੂੰ ਨੈਗਟਿਵ ਆਇਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਕੋਵਿਡ ਆਈਸੀਯੂ ਤੋਂ ਆਮ ਆਈਸੀਯੂ ਵਿੱਚ ਸ਼ਿਫਟ ਕਰ ਦਿੱਤਾ ਗਿਆ ਪਰ ਫਿਰ ਵੀਰਵਾਰ ਨੂੰ ਮੁੜ ਉਨ੍ਹਾਂ ਦੀ ਸਿਹਤ ਕਾਫ਼ੀ ਖ਼ਰਾਬ ਹੋ ਗਈ। ਦੱਸ ਦੇਈਏ ਕਿ ਇਸ ਹਫਤੇ ਮਿਲਖਾ ਸਿੰਘ ਦੀ ਪਤਨੀ ਨਿਰਮਲ ਮਿਲਖਾ ਸਿੰਘ (85 ਸਾਲ) ਦੀ ਵੀ ਕੋਰੋਨਾ ਨਾਲ ਮੌਤ ਹੋ ਗਈ ਸੀ। ਮਿਲਖਾ ਸਿੰਘ ਨੂੰ ਉਸ ਸਮੇਂ ਵੀ ਪੀਜੀਆਈ ਦੇ ਆਈਸੀਯੂ ਵਿੱਚ ਦਾਖਲ ਸੀ ਜਿਸ ਕਾਰਨ ਉਹ ਆਪਣੀ ਪਤਨੀ ਦੇ ਸਸਕਾਰ 'ਚ ਸ਼ਾਮਲ ਨਹੀਂ ਹੋ ਸਕਿਆ।