ਨਵੀਂ ਦਿੱਲੀ: ਪੂਰੀ ਦੁਨੀਆਂ ਵਿਚ ਫ਼ੈਲ ਚੁੱਕਾ ਕੋਰੋਨਾ ਵਾਇਰਸ ਜਿਸ ਦਾ ਅਸਲ ਨਾਮ ਕੋਵਿਡ-19 ਹੈ, ਹੁਣ ਇਸ ਦੀ ਰਫ਼ਤਾਰ ਲਗਾਤਾਰ ਘਟ ਰਹੀ ਹੈ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਲੰਘੇ ਚੌਵੀ ਘੰਟਿਆਂ ਦੌਰਾਨ ਦੇਸ਼ ਵਿਚ ਕੋਰੋਨਾ ਦੇ 52,956 ਮਾਮਲੇ ਸਾਹਮਣੇ ਆਏ। ਇਸ ਦੌਰਾਨ 77,967 ਲੋਕਾਂ ਨੇ Corona ਨੂੰ ਹਰਾਇਆ ਅਤੇ 1,423 ਸੰਕਰਮਿਤ ਲੋਕਾਂ ਦੀ ਮੌਤ ਹੋ ਗਈ। ਪਿਛਲੇ 89 ਦਿਨਾਂ ਵਿਚ ਨਵੇਂ ਮਰੀਜ਼ਾਂ ਦੀ ਗਿਣਤੀ ਸਭ ਤੋਂ ਘੱਟ ਹੈ। ਇਸ ਤੋਂ ਪਹਿਲਾਂ 23 ਮਾਰਚ ਨੂੰ 47,239 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ।
ਦੇਸ਼ ਵਿਚ ਕੋਰੋਨਾ ਮਹਾਂਮਾਰੀ ਦੇ ਅੰਕੜੇ
ਪਿਛਲੇ 24 ਘੰਟਿਆਂ ਵਿੱਚ ਕੁੱਲ ਨਵੇਂ ਕੇਸ ਆਏ: 52,956
ਪਿਛਲੇ 24 ਘੰਟਿਆਂ ਵਿੱਚ ਕੁੱਲ ਇਲਾਜ: 77,967
ਪਿਛਲੇ 24 ਘੰਟਿਆਂ ਵਿੱਚ ਕੁੱਲ ਮੌਤਾਂ: 1423
ਹੁਣ ਤੱਕ ਕੁੱਲ ਸੰਕਰਮਿਤ: 2.99 ਕਰੋੜ
ਹੁਣ ਤਕ ਠੀਕ: 2.88 ਕਰੋੜ
ਹੁਣ ਤੱਕ ਕੁੱਲ ਮੌਤਾਂ: 3.88 ਲੱਖ
ਇਸ ਸਮੇਂ ਇਲਾਜ ਅਧੀਨ ਚੱਲ ਰਹੇ ਮਰੀਜ਼ਾਂ ਦੀ ਕੁੱਲ ਗਿਣਤੀ: 6.97 ਲੱਖ
ਇਸੇ ਤਰ੍ਹਾਂ ਪਿਛਲੇ 24 ਘੰਟਿਆਂ ਦੌਰਾਨ ਐਕਟਿਵ ਕੇਸਾਂ ਦੀ ਗਿਣਤੀ ਵਿਚ ਵੀ 26,457 ਦੀ ਕਮੀ ਦਰਜ ਕੀਤੀ ਗਈ। ਇਸ ਸਮੇਂ 6 ਲੱਖ 97 ਹਜ਼ਾਰ 893 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਦੇਸ਼ ਵਿੱਚ 78 ਦਿਨਾਂ ਬਾਅਦ ਇਹ ਅੰਕੜਾ 7 ਲੱਖ 'ਤੇ ਆ ਗਿਆ ਹੈ। ਇਸ ਤੋਂ ਪਹਿਲਾਂ 3 ਅਪ੍ਰੈਲ ਨੂੰ ਦੇਸ਼ ਵਿਚ 6 ਲੱਖ 87 ਹਜ਼ਾਰ 434 ਸਰਗਰਮ ਮਾਮਲੇ ਹੋਏ ਸੀ।
ਪੰਜਾਬ ਵਿੱਚ ਕੋਰੋਨਾ ਨਾਲ 23 ਲੋਕਾਂ ਦੀ ਮੌਤ ਹੋ ਗਈ। ਲਾਗ ਦੇ 549 ਨਵੇਂ ਕੇਸ ਸਾਹਮਣੇ ਆਏ ਹਨ। ਹਸਪਤਾਲਾਂ ਵਿੱਚ ਦਾਖਲ 168 ਦੀ ਹਾਲਤ ਗੰਭੀਰ ਬਣੀ ਹੋਈ ਹੈ। ਸੂਬੇ ਵਿੱਚ ਹੁਣ ਤੱਕ 15826 ਲੋਕਾਂ ਦੀ ਮੌਤ ਕਾਰਨ ਮੌਤ ਹੋ ਚੁੱਕੀ ਹੈ। ਪੰਜਾਬ ਵਿਚ ਇੱਕ ਰੋਜ਼ਾ ਇਨਫੈਕਸ਼ਨ ਦੀ ਦਰ 0.94 ਪ੍ਰਤੀਸ਼ਤ ਤੱਕ ਹੇਠਾਂ ਆ ਗਈ ਹੈ।