Friday, September 20, 2024

Chandigarh

ਪੰਜਾਬ ਕੋਰੋਨਾ ਰਿਪੋਰਟ, ਮਾਮਲੇ ਘਟੇ

June 22, 2021 07:31 AM
SehajTimes

340 ਨਵੇਂ ਮਾਮਲੇ ਤੇ 24 ਮਰੀਜ਼ਾਂ ਦੀ ਮੌਤ


ਚੰਡੀਗੜ੍ਹ : ਪੂਰੀ ਦੁਨੀਆਂ ਵਿਚ ਫ਼ੈਲ ਚੁੱਕਾ ਕੋਰੋਨਾ ਹੁਣ ਘਟ ਰਿਹਾ ਹੈ। ਇਸੇ ਲੜੀ ਵਿਚ ਭਾਰਤ ਵਿਚ ਵੀ ਕੋਰੋਨਾ ਦੇ ਮਾਮਲੇ ਜਿਥੇ ਘਟ ਰਹੇ ਹਨ ਉਥੇ ਪੰਜਾਬ ਵਾਸੀਆਂ ਲਈ ਵੀ ਰਾਹਤ ਦੀ ਖ਼ਬਰ ਹੈ ਕਿ ਰੋਜ਼ਾਨਾ ਕੋਰੋਨਾ ਦੇ ਮਾਮਲੇ ਘਟ ਰਹੇ ਹਨ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦੇ ਕੇਸ ਕਾਫੀ ਘੱਟ ਗਏ ਹਨ ਅਤੇ ਇਸ ਦੇ ਨਾਲ ਹੀ ਮਰਨ ਵਾਲਿਆਂ ਦੀ ਗਿਣਤੀ ਵਿਚ ਵੀ ਕਾਫੀ ਕਮੀ ਆ ਰਹੀ ਹੈ। ਪਿਛਲੇ 24 ਘੰਟਿਆਂ ਦਰਮਿਆਨ ਸੂਬੇ ਵਿਚ ਕੋਰੋਨਾ ਦੇ 340 ਕੇਸ ਸਾਹਮਣੇ ਆਏ ਅਤੇ 24 ਲੋਕਾਂ ਨੇ ਦਮ ਤੋੜਿਆ। ਰੋਪੜ ਤੋਂ 3, ਬਰਨਾਲਾ, ਜਲੰਧਰ, ਸੰਗਰੂਰ, ਐੱਸ. ਏ. ਐੱਸ. ਨਗਰ, ਪਟਿਆਲੇ ਤੋਂ 2-2, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਮੋਗਾ, ਮੁਕਤਸਰ ਤੇ ਤਰਨਤਾਰਨ ਤੋਂ 1-1 ਮਰੀਜ਼ ਦੀ ਕੋਰੋਨਾ ਕਾਰਨ ਮੌਤ ਹੋ ਗਈ। ਪੰਜਾਬ ਵਿਚ ਹੁਣ ਤੱਕ ਤੋਂ ਕੋਰੋਨਾ ਦੇ 592658 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 570327 ਸਿਹਤਯਾਬ ਹੋ ਕੇ ਘਰਾਂ ਪਰਤ ਚੁੱਕੇ ਹਨ, ਜਦਕਿ 7421 ਮਾਮਲੇ ਅਜੇ ਵੀ ਐਕਟਿਵ ਹਨ। ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 15854 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ, ਜਦਕਿ 1861 ਲੋਕ ਆਕਸੀਜਨ ਸੁਪੋਰਟ ‘ਤੇ ਹਨ। ਉਥੇ ਹੀ 437 ਮਰੀਜ਼ਾਂ ਦੀ ਹਾਲਤ ਗੰਭੀਰ ਹੈ ਅਤੇ 156 ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।

Have something to say? Post your comment

 

More in Chandigarh

ਸਮਾਜਿਕ ਸੁਰੱਖਿਆ ਦਫਤਰ ਵਿਚ ਆਮ ਲੋਕਾਂ ਨੂੰ ਪੈਨਸ਼ਨ ਸਬੰਧੀ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਂਦੀ : ਅੰਮ੍ਰਿਤ ਬਾਲਾ

ANTF ਨੇ DSP ਵਵਿੰਦਰ ਮਹਾਜਨ ਅਤੇ ਉਸ ਦੇ ਸਾਥੀ ਅਖਿਲ ਜੈ ਸਿੰਘ ਵੱਲੋਂ ਅਪਣਾਈ ਰਿਸ਼ਵਤਖੋਰੀ ਦੀ ਹੈਰਾਨੀਜਨਕ ਯੋਜਨਾ ਦਾ ਕੀਤਾ ਪਰਦਾਫਾਸ਼ : ਡੀਜੀਪੀ ਗੌਰਵ ਯਾਦਵ

ਡੇਰਾਬੱਸੀ ਵਿਖੇ ਵਿਧਾਇਕ ਅਤੇ ਡੀ ਸੀ ਵੱਲੋਂ ਬਿਨਾਂ ਅੱਗ ਲਗਾਏ ਪਰਾਲੀ ਦਾ ਪ੍ਰਬੰਧਨ ਕਰਨ ਵਾਲੇ ਕਿਸਾਨ ਸ਼ੁੱਕਰਵਾਰ ਨੂੰ ਸਨਮਾਨਿਤ ਕੀਤੇ ਜਾਣਗੇ

ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ 2024 ਕਰਵਾਏ ਗਏ

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ