Friday, November 22, 2024

Chandigarh

ਅੱਜ Gangstar ਜੈਪਾਲ ਭੁੱਲਰ ਮਾਮਲੇ ਵਿਚ ਹੋ ਸਕਦੈ ਵੱਡਾ ਖੁਲਾਸਾ

June 22, 2021 10:09 AM
SehajTimes

ਚੰਡੀਗੜ੍ਹ : ਅੱਜ Gangstar Jaipal Bhullar ਮਾਮਲੇ ਵਿਚ ਵੱਡਾ ਖੁਲਾਸਾ ਹੋ ਸਕਦਾ ਹੈ ਕਿਉਂਕਿ ਅੱਜ ਉਸ ਦਾ ਦੁਬਾਰਾ ਪੋਸਟ-ਮਾਰਟਮ ਹੋਵੇਗਾ। ਪੀਜੀਆਈ ਦੇ ਡਾਕਟਰਾਂ ਦਾ ਬੋਰਡ ਅੱਜ ਜੈਪਾਲ ਭੁੱਲਰ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰੇਗਾ। ਇਥੇ ਦਸ ਦਈਏ ਕਿ ਜੈਪਾਲ ਭੁੱਲਰ ਦਾ ਕੁੱਝ ਦਿਨ ਪਹਿਲਾਂ ਇਨਕਾਉਂਟਰ ਹੋਇਆ ਸੀ, ਅਤੇ ਮ੍ਰਿਤਕ ਦੇ ਪਰਵਾਰ ਵਾਲਿਆਂ ਨੇ ਦੋਸ਼ ਲਾਏ ਸਨ ਕਿ ਜੈ ਪਾਲ ਦਾ ਮਰਡਰ ਕੀਤਾ ਗਿਆ ਹੈ। ਜੈਪਾਲ ਭੁੱਲਰ ਦੀ ਮ੍ਰਿਤਕ ਦੇਹ ਅਜੇ ਤਕ ਫ਼ਿਰੋਜ਼ਪੁਰ ਵਿਚ ਭੁੱਲਰ ਦੇ ਘਰ ਵਿਚ ਹੀ ਫ੍ਰੀਜ਼ਰ ਵਿਚ ਸੀ ਅਤੇ ਪ੍ਰਵਾਰ ਮ੍ਰਿਤਕ ਦੇਹ ਨੂੰ ਪੁਲਿਸ ਦੇ ਹਵਾਲੇ ਨਹੀਂ ਕਰਨਾ ਚਾਹੁੰਦਾ ਹੈ। ਇਸ ਲਈ ਹਾਈ ਕੋਰਟ ਨੇ ਹੁਣ ਪ੍ਰਵਾਰ ਨੂੰ ਹੀ ਹਦਾਇਤ ਦਿੱਤੀ ਹੈ ਉਹ ਅਪਣੇ ਆਪ ਮੰਗਲਵਾਰ ਸਵੇਰੇ 10 ਵਜੇ ਤਕ ਲਾਸ਼ ਲੈ ਕੇ ਪੀਜੀਆਈ ਪੁੱਜੇ ਤਾ ਕਿ ਦੁਬਾਰਾ ਪੋਸਟਮਾਰਟਮ ਕੀਤਾ ਜਾ ਸਕੇ। ਹਾਈ ਕੋਰਟ ਬੈਂਚ ਨੇ ਪਟੀਸ਼ਨ ਦਾ ਨਿਬੇੜਾ ਕਰਦੇ ਹੋਏ ਕਿਹਾ ਕਿ ਉਹ ਇਸ ਕੇਸ ਦੀ ਤਕਨੀਕੀ ਗੱਲਾਂ 'ਤੇ ਜਾਣਾ ਨਹੀਂ ਚਾਹੁੰਦੇ ਹਨ। ਸੁਪ੍ਰੀਮ ਕੋਰਟ ਨੇ ਕੱਲ੍ਹ ਇਸ ਪਟੀਸ਼ਨ ਦੇ ਨਿਪਟਾਰੇ ਦਾ ਹੁਕਮ ਦਿਤਾ ਸੀ, ਇਸੇ ਲਈ ਅੱਜ ਹੀ ਇਸ ਮਾਮਲੇ ਦਾ ਨਿਬੇੜਾ ਕਰ ਕੇ ਉਕਤ ਹਦਾਇਤ ਕੀਤੀ ਜਾ ਰਹੀ ਹੈ।
ਸੁਣਵਾਈ ਦੌਰਾਨ ਹਾਈ ਕੋਰਟ ਨੇ ਜਦੋਂ ਪ੍ਰਵਾਰ ਕੋਲੋਂ ਪੁੱਛਿਆ ਕਿ ਉਨ੍ਹਾਂ ਕੋਲ ਕੋਲਕਾਤਾ ਵਿਚ ਹੋਏ ਪਹਿਲਾਂ ਪੋਸਟ ਮਾਰਟਮ ਦੀ ਰਿਪੋਰਟ ਹੈ ਤਾਂ ਪ੍ਰਵਾਰ ਨੇ ਕਿਹਾ ਕਿ ਉਨ੍ਹਾਂ ਕੋਲ ਅਜਿਹੀ ਕੋਈ ਰਿਪੋਰਟ ਨਹੀਂ ਹੈ। ਇਸ 'ਤੇ ਕੋਰਟ ਨੇ ਪੁੱਛਿਆ ਕਿ ਤਾਂ ਫਿਰ ਉਨ੍ਹਾਂ ਨੂੰ ਕਿਉਂ ਲੱਗਿਆ ਦੀ ਪਹਿਲਾ ਪੋਸਟ ਮਾਰਟਮ ਠੀਕ ਨਹੀਂ ਹੋਇਆ ਹੈ। ਇਸ 'ਤੇ ਪਰਵਾਰ ਵਲੋਂ ਦਸਿਆ ਗਿਆ ਕਿ ਮ੍ਰਿਤਕ ਦੇਹ 'ਤੇ ਕਈ ਜ਼ਖ਼ਮਾਂ ਦੇ ਨਿਸ਼ਾਨ ਹਨ ਪਰ ਮੌਤ ਦਾ ਕਾਰਨ ਗੋਲੀ ਲਗਣਾ ਦਸਿਆ ਗਿਆ ਹੈ, ਅਜਿਹੇ ਵਿਚ ਸਾਫ਼ ਹੈ ਕਿ ਉਸ ਨਾਲ ਪਹਿਲਾਂ ਮਾਰਕੁੱਟ ਹੋਈ ਹੈ ਅਤੇ ਇਸੇ ਲਈ ਦੁਬਾਰਾ ਪੋਸਟ ਮਾਰਟਮ ਕਰਵਾਉਣਾ ਜ਼ਰੂਰੀ ਹੈ। ਹਾਈ ਕੋਰਟ ਨੇ ਦੁਬਾਰਾ ਪੋਸਟ ਮਾਰਟਮ ਦੀ ਇਜਾਜ਼ਤ ਦਿੰਦੇ ਹੋਏ ਪੀਜੀਆਈ ਨੂੰ ਮੰਗਲਵਾਰ ਨੂੰ ਦੁਬਾਰਾ ਪੋਸਟ-ਮਾਰਟਮ ਕਰਨ ਦਾ ਹੁਕਮ ਦੇ ਦਿਤਾ ਹੈ। ਜੋ ਵੀ ਹੈ ਅੱਜ ਇਸ ਮਾਮਲੇ ਦਾ ਅੰਤ ਹੋ ਜਾਵੇਗਾ। ਡਾਕਟਰਾਂ ਦੀ ਰਿਪੋਰਟ ਆਉਣ ਮਗਰੋਂ ਸਥਿਤੀ ਸਾਫ਼ ਹੋਣ ਦਾ ਪੂਰਾ ਅਨੁਮਾਨ ਵੀ ਹੈ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ