ਚੰਡੀਗੜ੍ਹ : ਸੀਨੀਅਰ ਪੱਤਰਕਾਰ ਗੁਰਪ੍ਰੀਤ ਸਿੰਘ ਨਿੱਬਰ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਵੱਡੀ ਭੈਣ ਪ੍ਰਵੀਨ ਕੌਰ ਦਾ ਦਿਹਾਂਤ ਹੋ ਗਿਆ। ਨਿੱਬਰ ਹਿੰਦੁਸਤਾਨ ਟਾਈਮਜ਼ ਅਖ਼ਬਾਰ ਵਿਚ ਸਹਾਇਕ ਸੰਪਾਦਕ ਹਨ। ਪ੍ਰਵੀਨ ਕੌਰ ਕਾਫ਼ੀ ਸਮਾਂ ਬੀਮਾਰ ਰਹਿਣ ਮਗਰੋਂ ਚੱਲ ਵਸੇ। ਉਹ 52 ਵਰ੍ਹਿਆਂ ਦੇ ਸਨ ਜੋ ਲੰਮਾ ਸਮਾਂ ਬਿਮਾਰ ਰਹਿਣ ਉਪਰੰਤ ਚੱਲ ਵਸੇ। ਉਹ ਆਪਣੇ ਪਿੱਛੇ ਮਾਤਾ, ਇਕ ਭੈਣ ਅਤੇ ਇਕ ਭਰਾ ਛੱਡ ਗਏ ਹਨ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿੱਬਰ ਦੀ ਵੱਡੀ ਭੈਣ ਦੀ ਹਾਲ ਵਿਚ ਹੋਈ ਮੌਤ ਉੱਤੇ ਅਫਸੋਸ ਜਾਹਰ ਕੀਤਾ ਹੈ। ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ, “ਮੈਂ ਤੁਹਾਡੀ ਭੈਣ ਦੀ ਮੌਤ ਬਾਰੇ ਜਾਣ ਕੇ ਡੂੰਘਾ ਦੁੱਖ ਹੋਇਆ ਹੈ ਜੋ ਅਸਹਿ ਅਤੇ ਅਕਹਿ ਸਦਮਾ ਹੈ।”
ਸ਼ੋਕਗ੍ਰਸਤ ਪਰਿਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜਾਹਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ। ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਪ੍ਰਵੀਨ ਕੌਰ ਦੇ ਅਕਾਲ ਚਲਾਣੇ ਉੱਤੇ ਦੁੱਖ ਪ੍ਰਗਟਾਉਂਦੇ ਹੋਏ ਪਰਿਵਾਰ ਨਾਲ ਹਮਦਰਦੀ ਜਾਹਰ ਕੀਤੀ ਹੈ। ਪਰਿਵਾਰਕ ਸੂਤਰਾਂ ਮੁਤਾਬਕ ਭੋਗ ਅਤੇ ਅੰਤਿਮ ਅਰਦਾਸ 26 ਜੂਨ (ਸ਼ਨਿਚਰਵਾਰ) ਨੂੰ ਮੁਹਾਲੀ ਵਿਖੇ ਫ਼ੇਜ਼ 3ਬੀ1 ਦੇ ਗੁਰਦਵਾਰਾ ਸਾਚਾ ਧਨ ਵਿਖੇ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਹੋਵੇਗੀ।