ਨਵੀਂ ਦਿੱਲੀ: ਮੌਸਮ ਵਿਭਾਗ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਕੁੱਝ ਦਿਨ ਦੇਸ਼ ਵਿਚ ਅੱਤ ਦੀ ਗਰਮੀ ਪਵੇਗੀ ਅਤੇ ਉਸ ਤੋਂ ਬਾਅਦ ਮਾਨਸੂਨ ਆਪਣਾ ਰੰਗ ਵਿਖਾਵੇਗਾ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਕਿਹਾ ਕਿ ਜੂਨ ਦੇ ਅੰਤ ਤੱਕ ਦਿੱਲੀ, ਰਾਜਸਥਾਨ, ਹਰਿਆਣਾ ਅਤੇ ਪੰਜਾਬ ਦੇ ਕੁਝ ਇਲਾਕਿਆਂ ਵਿਚ ਬਾਰਸ਼ ਹੋਣ ਦੀ ਸੰਭਾਵਨਾ ਨਹੀਂ ਹੈ। ਨਿਜੀ ਕੰਪਨੀ ਆਈਐਮਡੀ ਦੇ ਮੁਖੀ ਕੁਲਦੀਪ ਸ਼੍ਰੀਵਾਸਤਵ ਨੇ ਕਿਹਾ ਕਿ ਦੇ ਜੂਨ ਦੇ ਅੰਤ ਤੱਕ ਰਾਜਧਾਨੀ ਵਿੱਚ ਮੌਨਸੂਨ ਦੀ ਬਾਰਸ਼ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਉਦੋਂ ਤੱਕ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਦੇ ਆਸ ਪਾਸ ਰਹਿਣ ਦੀ ਸੰਭਾਵਨਾ ਹੈ। ਮਾਨਸੂਨ ਕੇਰਲ ਵਿੱਚ ਦੋ ਦਿਨ ਦੇਰ ਨਾਲ ਪਹੁੰਚਿਆ, ਇਸਦੇ ਬਾਅਦ ਪੂਰਬ, ਮੱਧ ਅਤੇ ਉੱਤਰ ਪੱਛਮੀ ਭਾਰਤ ਵਿੱਚ ਆਮ ਤੋਂ ਸੱਤ ਤੋਂ 10 ਦਿਨ ਪਹਿਲਾਂ ਬਾਰਸ਼ ਹੋਈ। ਸ੍ਰੀਵਾਸਤਵ ਨੇ ਕਿਹਾ ਕਿ 26 ਜੂਨ ਨੂੰ ਦਿੱਲੀ-ਐਨਸੀਆਰ ਵਿੱਚ ਹਲਕੀ ਬਾਰਸ਼ ਹੋ ਸਕਦੀ ਹੈ। 'ਸਕਾਈਮੇਟ ਮੌਸਮ' ਦੇ ਮਹੇਸ਼ ਪਲਾਵਤ ਨੇ ਕਿਹਾ ਕਿ ਜੂਨ ਦੇ ਅੰਤ ਤੱਕ ਦਿੱਲੀ ਵਿੱਚ ਮਾਨਸੂਨ ਦੇ ਬਾਰਸ਼ ਹੋਣ ਦੀ ਸੰਭਾਵਨਾ ਹੈ। ਭਾਰਤ ਦੇ ਮੌਸਮ ਵਿਭਾਗ ਨੇ ਮੰਗਲਵਾਰ ਨੂੰ ਕਿਹਾ ਕਿ ਮੌਨਸੂਨ ਦੇ ਅਗਲੇ ਸੱਤ ਦਿਨਾਂ ਦੌਰਾਨ ਦਿੱਲੀ ਅਤੇ ਰਾਜਸਥਾਨ, ਹਰਿਆਣਾ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਅੱਗੇ ਵਧਣ ਦੀ ਸੰਭਾਵਨਾ ਨਹੀਂ ਹੈ। ਆਈਐਮਡੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਦੱਖਣ ਪੱਛਮੀ ਮੌਨਸੂਨ ਨੇ ਹੁਣ ਤੱਕ ਰਾਜਸਥਾਨ, ਦਿੱਲੀ, ਹਰਿਆਣਾ ਅਤੇ ਪੰਜਾਬ ਦੇ ਕੁਝ ਹਿੱਸਿਆਂ ਨੂੰ ਛੱਡ ਕੇ ਦੇਸ਼ ਦੇ ਬਹੁਤੇ ਹਿੱਸਿਆਂ ਨੂੰ ਕਵਰ ਕੀਤਾ ਹੈ।