Friday, April 04, 2025
BREAKING NEWS
UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲ

Chandigarh

ਮੁੱਖ ਸਕੱਤਰ ਵੱਲੋਂ ਡੈਲਟਾ ਪਲੱਸ ਦੇ ਫੈਲਾਅ ਨੂੰ ਰੋਕਣ ਲਈ ਨਿਗਰਾਨੀ ਵਧਾਉਣ ਅਤੇ ਵੱਡੇ ਪੱਧਰ ’ਤੇ ਸੰਪਰਕ ਟਰੇਸਿੰਗ ਤੇ ਟੈਸਟਿੰਗ ਦੇ ਆਦੇਸ਼

June 27, 2021 08:45 PM
SehajTimes

ਚੰਡੀਗੜ : ਸੂਬੇ ਵਿੱਚ ਡੈਲਟਾ ਪਲੱਸ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਨੇ ਡੈਲਟਾ ਪਲੱਸ, ਜੋ ਕੋਵਿਡ ਦਾ ਤੇਜ਼ੀ ਨਾਲ ਫੈਲਣ ਵਾਲਾ ਸਰੂਪ ਹੈ, ’ਤੇ ਕਾਬੂ ਪਾਉਣ ਲਈ ਨਿਗਰਾਨੀ ਵਧਾਉਣ ਤੋਂ ਇਲਾਵਾ ਵੱਡੇ ਪੱਧਰ ’ਤੇ ਸੰਪਰਕ ਟਰੇਸਿੰਗ ਤੇ ਟੈਸਟਿੰਗ ਨੂੰ ਯਕੀਨੀ ਬਣਾਉਣ ਵਾਸਤੇ ਸਰਕਾਰੀ ਅਮਲੇ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਇਥੇ ਕੋਵਿਡ ਰਿਸਪਾਂਸ ਗਰੁੱਪ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਸੂਬੇ ਵਿੱਚ ਡੈਲਟਾ ਪਲੱਸ ਵੇਰੀਐਂਟ ਦੇ ਕੁਝ ਮਾਮਲੇ ਸਾਹਮਣੇ ਆਏ ਹਨ ਜਿਨਾਂ ਵਿੱਚੋਂ ਪਟਿਆਲਾ ਅਤੇ ਲੁਧਿਆਣਾ ਵਿੱਚ 1-1 ਮਾਮਲਾ ਰਿਪੋਰਟ ਕੀਤਾ ਗਿਆ ਹੈ।ਉਨਾਂ ਕਿਹਾ ਕਿ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਵਾਇਰਸ ਦੇ ਇਸ ਸਰੂਪ ਦੇ ਅੱਗੇ ਫੈਲਾਅ ਨੂੰ ਰੋਕਣ ਲਈ ਨਿਗਰਾਨੀ ਵਧਾਉਣ ਅਤੇ ਵੱਡੇ ਪੱਧਰ ’ਤੇ ਸੰਪਰਕ ਟਰੇਸਿੰਗ ਤੇ ਟੈਸਟਿੰਗ ਕਰਨ ਦਾ ਫੈਸਲਾ ਲਿਆ ਗਿਆ ਹੈ।
ਉਨਾਂ ਕਿਹਾ ਕਿ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਵੱਲੋਂ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜ ਵਿਖੇ ’ਹੋਲ ਜੀਨੋਮ ਸੀਕੁਐਂਸਿੰਗ’ ਮਸ਼ੀਨ ਲਗਾਉਣ ਸਬੰਧੀ ਪ੍ਰਸਤਾਵ ਤਿਆਰ ਕੀਤਾ ਜਾ ਰਿਹਾ ਹੈ।
ਮੁੱਖ ਸਕੱਤਰ ਨੇ ਲੈਬਾਟਰੀਆਂ ਵਿੱਚ ਡਾਟਾ ਪ੍ਰੋਸੈਸਿੰਗ ’ਚ ਲੱਗਦੇ ਸਮੇਂ ਨੂੰ ਬਚਾਉਣ ਦੇ ਮੰਤਵ ਨਾਲ ਕੋਵਿਡ ਦੇ ਨਮੂਨਿਆਂ ’ਤੇ ਬਾਰ ਕੋਡ ਲਗਾਉਣ ਦੇ ਹੁਕਮ ਦਿੱਤੇ ਹਨ ਤਾਂ ਜੋ ਲੈਬਾਟਰੀਆਂ ਵਿੱਚ ਡਾਟਾ ਲੈਣ ਦੀ ਪ੍ਰਕਿਰਿਆ ਨੂੰ ਸਵੈਚਾਲਿਤ ਕੀਤਾ ਜਾ ਸਕੇ ਅਤੇ ਰਿਪੋਰਟ ਦਾ ਨਤੀਜਾ ਆਉਣ ਦੇ ਸਮੇਂ ਨੂੰ ਘਟਾਇਆ ਜਾ ਸਕੇ।
ਇਸ ਮਹਾਂਮਾਰੀ ਦੀ ਤੀਜੀ ਲਹਿਰ ਨੂੰ ਰੋਕਣ ਲਈ ਸੂਬੇ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਦੱਸਿਆ ਕਿ ਲਾਗ ਦੀ ਕਿਸੇ ਵੀ ਸੰਭਾਵੀ ਲਹਿਰ ਦੇ ਟਾਕਰੇ ਲਈ ਨੀਤੀ ਦਾ ਖਰੜਾ ਤਿਆਰ ਕੀਤਾ ਜਾ ਰਿਹਾ ਹੈ। ਉਨਾਂ ਇਹ ਵੀ ਦੱਸਿਆ ਕਿ ਆਈ.ਸੀ.ਐਮ.ਆਰ. ਨੇ ਡਰਾਈ ਸਵੈਬ ਟੈਸਟਿੰਗ ਨੂੰ ਪ੍ਰਵਾਨਗੀ ਦਿੱਤੀ ਹੈ ਜਿਸ ਵਿੱਚ ਵੀ.ਟੀ.ਐਮ. ਅਤੇ ਐਮ.ਆਰ.ਐਨ.ਏ. ਐਕਸਟ੍ਰੈਕਸ਼ਨ ਜ਼ਰੀਏ ਨਮੂਨੇ ਲੈਣ ਦੀ ਲੋੜ ਨਹੀਂ ਪੈਂਦੀ। ਸੂਬੇ ਵੱਲੋਂ ਇਸ ਵਿਧੀ ਦੀ ਵਰਤੋਂ 1000 ਨਮੂਨਿਆਂ ’ਤੇ ਅਜ਼ਮਾਇਸ਼ੀ  ਆਧਾਰ ’ਤੇ ਕੀਤੀ ਜਾਵੇਗੀ।
ਉਨਾਂ ਅੱਗੇ ਦੱਸਿਆ ਕਿ ਟੀਕਾਕਰਨ, ਬਿਮਾਰੀ ਦੇ ਨਤੀਜੇ ਅਤੇ ਹੋਲ ਜੀਨੋਮ ਸੀਕੁਐਂਸਿੰਗ ਨੂੰ ਪਹਿਲਾਂ ਹੀ ਕੋਵਾ ਮੋਬਾਈਲ ਐਪ ਨਾਲ ਜੋੜ ਦਿੱਤਾ ਗਿਆ ਹੈ ਅਤੇ ਹੋਰ ਪੈਰਾਮੀਟਰਾਂ ਨੂੰ ਵੀ ਇਸ ਐਪ ਨਾਲ ਜਲਦੀ ਜੋੜ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਜੀ.ਆਈ.ਐਸ. ਲਿੰਕਿਗ ਵੀ ਕੀਤੀ ਜਾ ਸਕਦੀ ਹੈ।
ਮੁੱਖ ਸਕੱਤਰ ਨੇ ਸਿਹਤ ਅਧਿਕਾਰੀਆਂ ਨੂੰ ਕੋਵਿਡ ਪਾਜ਼ੇਟਿਵ ਕੇਸਾਂ ਦੀ ਉੱਚ ਦਰ ਵਾਲੇ ਜ਼ਿਲਿਆਂ ਦੀ ਨੇੜਿਓਂ ਨਿਗਰਾਨੀ ਕਰਨ ਲਈ ਕਿਹਾ ਅਤੇ ਜ਼ਿਲਾ ਮਹਾਂਮਾਰੀ ਵਿਗਿਆਨੀਆਂ ਨੂੰ ਉਨਾਂ ਨਾਲ ਸਬੰਧਤ ਜ਼ਿਲਿਆਂ ਵਿੱਚ ਉਨਾਂ ਇਲਾਕਿਆਂ ਦੀ ਪਛਾਣ ਕਰਨ ਦੇ ਆਦੇਸ਼ ਦਿੱਤੇ, ਜਿਨਾਂ ਵਿੱਚੋਂ ਵੱਡੀ ਗਿਣਤੀ ਵਿੱਚ ਕੇਸ ਸਾਹਮਣੇ ਆ ਰਹੇ ਹਨ।
ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ ਸ੍ਰੀ ਡੀ.ਕੇ. ਤਿਵਾੜੀ, ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਸ੍ਰੀ ਹੁਸਨ ਲਾਲ, ਸਕੱਤਰ ਸਿਹਤ ਅਤੇ ਐਨ.ਐਚ.ਐਮ., ਪੰਜਾਬ ਦੇ ਐਮ.ਡੀ. ਸ੍ਰੀ ਕੁਮਾਰ ਰਾਹੁਲ, ਕਾਰਜਕਾਰੀ ਡਾਇਰੈਕਟਰ ਐਸ.ਐਚ.ਐਸ.ਆਰ.ਸੀ. ਡਾ: ਰਾਜੇਸ਼ ਕੁਮਾਰ, ਕੋਵਿਡ ਨੋਡਲ ਅਫਸਰ ਡਾ. ਰਾਜੇਸ਼ ਭਾਸਕਰ ਅਤੇ ਪੰਜਾਬ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।
-----------

Have something to say? Post your comment

 

More in Chandigarh

ਪੰਜਾਬ ਆਬਕਾਰੀ ਵਿਭਾਗ ਵੱਲੋਂ ਵਿੱਤੀ ਸਾਲ 2025-26 ਲਈ ਆਬਕਾਰੀ ਸਮੂਹਾਂ ਦੀ ਆਨਲਾਈਨ ਨਿਲਾਮੀ ਵਿੱਚ ਡਿਸਕਵਰਡ ਪ੍ਰਾਈਸ ਵਜੋਂ ਰਿਕਾਰਡ 9,878 ਕਰੋੜ ਰੁਪਏ ਦੀ ਪ੍ਰਾਪਤੀ: ਹਰਪਾਲ ਸਿੰਘ ਚੀਮਾ

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆੜ੍ਹਤੀਆਂ ਦੇ ਕਮਿਸ਼ਨ ਅਤੇ ਪੰਜਾਬ ਲਈ ਸਪੈਸ਼ਲਾਂ ਵਧਾਉਣ ਦਾ ਮੁੱਦਾ ਚੁੱਕਿਆ

‘ਯੁੱਧ ਨਸ਼ਿਆਂ ਵਿਰੁੱਧ’: 33ਵੇਂ ਦਿਨ, ਪੰਜਾਬ ਪੁਲਿਸ ਨੇ 59 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ ; 1.6 ਕਿਲੋ ਹੈਰੋਇਨ, 5.53 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਮੋਹਿੰਦਰ ਭਗਤ ਵੱਲੋਂ ਸੀਨੀਅਰ ਅਧਿਕਾਰੀਆਂ ਨੂੰ ਗੁਆਂਢੀ ਰਾਜਾਂ ਵਿੱਚ ਬਾਗਬਾਨੀ ਖੇਤਰ ਦਾ ਅਧਿਐਨ ਕਰਨ ਦੇ ਨਿਰਦੇਸ਼

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਯੂ.ਟੀ. ਦੇ ਮੁੱਖ ਸਕੱਤਰ ਨੂੰ ਆਪਣੀ ਚਿੱਤਰ ਕਲਾ ਕੀਤੀ ਪੇਸ਼

ਬਾਬਾ ਸਾਹਿਬ ਅੰਬੇਡਕਰ ਦੇ ਬੁੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਸਵੀਰ ਸਿੰਘ ਗੜ੍ਹੀ ਨੇ ਡੀ.ਜੀ.ਪੀ. ਨੂੰ ਡੀ.ਓ.ਲਿਖਿਆ

ਪੰਜਾਬ ਪੁਲਿਸ ਵੱਲੋਂ ਪੁਲਿਸ ਕਲੀਅਰੈਂਸ ਸਰਟੀਫਿਕੇਟਾਂ ਲਈ ਕਿਊਆਰ ਕੋਡ ਪ੍ਰਮਾਣਿਕਤਾ ਦੀ ਸ਼ੁਰੂਆਤ

10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸਮਾਰਟ ਰਾਸ਼ਨ ਕਾਰਡ ਧਾਰਕ ਲਾਭਪਾਤਰੀਆਂ ਲਈ ਈ. ਕੇ. ਵਾਈ. ਸੀ. 30 ਅਪ੍ਰੈਲ ਤੱਕ ਲਾਜ਼ਮੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਇੰਸਪੈਕਟਰਾਂ ਅਤੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ