ਖਾਲੜਾ : ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਲਾਲ ਕਿਲ੍ਹੇ ਤੇ ਕੇਸਰੀ ਝੰਡਾ ਝੁਲਾਉਣ ਵਾਲੇ ਯੁਗਰਾਜ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਵਾਂ ਤਾਰਾ ਸਿੰਘ ਜ਼ਿਲਾ ਤਰਨਤਾਰਨ ਦੇ ਨੌਜਵਾਨ ਦੇ ਪਰਿਵਾਰ ਨੂੰ ਅੱਜ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਮੈਂਬਰ ਵੱਲੋਂ ਇੱਕ ਲੱਖ ਰੁਪਏ ਦਾ ਚੈੱਕ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਵਲਚੜਤ ਸਿੰਘ ਦੇ ਯਤਨਾਂ ਸਦਕਾ ਪਰਿਵਾਰ ਨੂੰ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਵਾਂ ਵਿਖੇ ਚੈਕ ਭੇਟ ਕੀਤਾ ਗਿਆ ।
ਇਸ ਮੌਕੇ ਭਾਈ ਮਨਜੀਤ ਸਿੰਘ ਅਤੇ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਨੇ ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜੋ ਇਹ ਨਿਵੇਕਲਾ ਕਾਰਜ ਭਾਈ ਯੁਗਰਾਜ ਸਿੰਘ ਨੇ ਕੀਤਾ ਹੈ ਉਹ ਇਕ ਸ਼ਲਾਘਾਯੋਗ ਕਦਮ ਹੈ ਕਿਉਂਕਿ ਕਿਸਾਨੀ ਨੂੰ ਮੁੱਖ ਰੱਖ ਕੇ ਨੇਕ ਕਾਰਜ ਕੀਤਾ ਗਿਆ ਹੈ ਜਿਸ ਦੇ ਨਾਲ ਪੂਰੇ ਭਾਰਤ ਅਤੇ ਬਾਹਰ ਦੇ ਮੁਲਕ ਤਕ ਸਿੱਖਾ ਅਤੇ ਪੰਜਾਬੀਆਂ ਦਾ ਮਾਣ ਵਧਿਆ ਹੈ ਉਨ੍ਹਾਂ ਇਹ ਵੀ ਕਿਹਾ ਕਿ ਯੁਗਰਾਜ ਸਿੰਘ ਦੇ ਪਰਿਵਾਰਕ ਮੈਂਬਰ ਸ਼ਾਂਤ ਸੁਭਾਅ ਅਤੇ ਗੁਰੂ ਨੂੰ ਮੰਨਣ ਵਾਲੇ ਹਨ।
ਉਨ੍ਹਾਂ ਕਿਹਾ ਕਿ ਬੇਸ਼ੱਕ ਯੁਗਰਾਜ ਸਿੰਘ ਦੇ ਪਰਿਵਾਰ ਦੀ ਕਿਸੇ ਵੀ ਪਾਰਟੀ ਨੇ ਸਾਰ ਨਹੀਂ ਲਈ ਪਰ ਸ਼੍ਰੋਮਣੀ ਕਮੇਟੀ ਹਮੇਸ਼ਾ ਉਨ੍ਹਾਂ ਦੇ ਨਾਲ ਹੈ ਅਤੇ ਨਾਲ ਹੀ ਰਹੇਗੀ ਇਸ ਮੌਕੇ ਪਿੰਡ ਦੇ ਮੋਹਤਬਰ ਅਤੇ ਹੋਰ ਸ਼੍ਰੋਮਣੀ ਪ੍ਰਬੰਧਕ ਕਮੇਟੀ ਮੈਂਬਰ ਹਾਜ਼ਰ ਸਨ।ਇਸ ਮੌਕੇ ਪਰਿਵਾਰਕ ਮੈਂਬਰਾਂ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਧੰਨਵਾਦ ਕੀਤਾ ਗਿਆ।