Saturday, April 19, 2025

Malwa

ਮੰਡੀ ਗੋਬਿੰਦਗੜ੍ਹ ਵਿੱਚ ਦਿਨ ਦਿਹਾੜੇ ਅਕਾਲੀ ਆਗੂ ‘ਤੇ ਫਾਇਰਿੰਗ

June 29, 2021 04:20 PM
SehajTimes

ਮੰਡੀ ਗੋਬਿੰਦਗੜ੍ਹ : ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੀ ਕੰਗ ਮਾਰਕਿਟ ‘ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਲੋਕਾਂ ਨੇ ਕੁਝ ਰਾਊਂਡ ਫਾਇਰ ਹੋਣ ਦੀ ਅਵਾਜ਼ ਸੁਣੀ। ਇੱਥੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਅਕਾਲੀ ਆਗੂ ਰਾਜੀਵ ਸਿੰਗਲਾ ‘ਤੇ ਕਾਤਲਾਨਾ ਹਮਲਾ ਕੀਤੇ ਜਾਣ ਦੀ ਖ਼ਬਰ ਹੈ । ਇਸ ਘਟਨਾ ਵਿੱਚ ਦੋ ਵਿਅਕਤੀ ਫੱਟੜ ਦੱਸੇ ਜਾ ਰਹੇ ਹਨ। ਇੱਕ ਵਿਅਕਤੀ ਦੇ ਪੈਰ ‘ਚ ਗੋਲੀ ਲੱਗੀ ਹੈ। ਹਮਲਾਵਾਰ ਅਕਾਲੀ ਆਗੂ ਰਾਜੀਵ ਸਿੰਗਲਾ ਦਾ ਪਿਸਤੌਲ ਲੈ ਕੇ ਫ਼ਰਾਰ ਹੋ ਗਏ ਹਨ ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਕੇਜਰੀਵਾਲ’ ਨੇ ਪੰਜਾਬ ਲਈ ਕੀਤੇ 3 ਵੱਡੇ ਐਲਾਨ

ਉਧਰ ਮੌਕੇ ਤੇ ਪੁੱਜੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।ਮੌਕੇ ਤੋਂ ਪੁਲਿਸ ਨੇ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਹਨ। ਫਿਲਹਾਲ ਜ਼ਖ਼ਮੀ ਰਾਜੀਵ ਸਿੰਗਲਾ ਅਤੇ ਗਗਨਦੀਪ ਸ਼ਰਮਾ ਮੰਡੀ ਗੋਬਿੰਦਗੜ੍ਹ ਦੇ ਸਿਵਲ ਹਸਪਤਾਲ ‘ਚ ਦਾਖਲ ਹਨ ਅਤੇ ਇਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਅਕਾਲੀ ਆਗੂ ‘ਤੇ ਹੋਏ ਜਾਨਲੇਵਾ ਹਮਲੇ ਦੀ ਵੱਖ-ਵੱਖ ਸਿਆਸੀ ਆਗੂਆਂ ਨੇ ਨਿਖੇਧੀ ਕੀਤੀ ਹੈ ।

ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ, ਮਾਰਕੀਟ ਕਮੇਟੀ ਅਮਲੋਹ ਦੇ ਵਾਇਸ ਚੇਅਰਮੈਨ ਰਾਜਿੰਦਰ ਸਿੰਘ ਬਿੱਟੂ ਸਥਾਨਕ ਸਿਵਲ ਹਸਪਤਾਲ ਵਿੱਚ ਜਖਮੀਆਂ ਦਾ ਹਾਲ ਜਾਨਣ ਪਹੁੰਚੇ । ਇਸ ਦੌਰਾਨ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਹਮਲੇ ਦੀ ਨਿੰਦਾ ਕੀਤੀ। ਉਨ੍ਹਾਂ ਸਥਾਨਕ ਪੁਲਿਸ ਪ੍ਰਸ਼ਾਸਨ ਨੂੰ ਇਸ ਹਮਲੇ ਦੇ ਅਣਪਛਾਤੇ ਦੋਸ਼ੀਆਂ ਦੀ ਭਾਲ ਕਰਕੇ ਉਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

Have something to say? Post your comment

 

More in Malwa

ਕੇਂਦਰ ਸਰਕਾਰ ਸਾਰੀਆਂ ਫ਼ਸਲਾਂ 'ਤੇ ਦੇਵੇ ਐਮ.ਐਸ.ਪੀ., ਪੰਜਾਬ ਦੇ ਕਿਸਾਨ ਭਰ ਦੇਣਗੇ ਅੰਨ ਭੰਡਾਰ-ਡਾ. ਬਲਬੀਰ ਸਿੰਘ

ਕੈਬਨਿਟ ਮੰਤਰੀ ਨੇ ਲੱਗਭਗ 4.80 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਤਿਆਰ ਹੋਣ ਵਾਲੇ ਪੱਕੇ ਖਾਲਿਆਂ ਦਾ ਕੀਤਾ ਉਦਘਾਟਨ

ਪਟਿਆਲਾ 'ਚ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਬਲ ਮਿਲਿਆ

'ਆਪ ਸਰਕਾਰ' ਡਾ. ਅੰਬੇਦਕਰ ਦੇ ਸਿਧਾਂਤਾਂ ਉੱਤੇ ਚਲਦਿਆਂ ਸਮਾਜਿਕ ਨਿਆਂ ਤੇ ਸਮਾਨਤਾ ਪ੍ਰਤੀ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਬਣੇਗੀ ਸਰਕਾਰ : ਡਿੰਪਾ 

ਲਾਇਨਜ ਕਲੱਬ ਦਾ ਵਫ਼ਦ ਐਸ ਪੀ ਦਵਿੰਦਰ ਅੱਤਰੀ ਨੂੰ ਮਿਲਿਆ 

ਸੁਨਾਮ 'ਚ ਨਵੀਂ ਜਗ੍ਹਾ ਤੇ ਬਣੇਗਾ ਬੱਸ ਅੱਡਾ

ਯੁੱਧ ਨਸ਼ਿਆਂ ਵਿਰੁੱਧ ਤਰੁਨਪ੍ਰੀਤ ਸਿੰਘ ਸੌਂਦ ਨੇ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਮੈਰਾਥਨ ਵਿੱਚ ਲਿਆ ਹਿੱਸਾ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਉਤਸ਼ਵ ਸਬੰਧੀ ਨਗਰ ਕੀਰਤਨ ਸਜਾਇਆ

ਕਾਂਗਰਸ, ਭਾਜਪਾ ਤੇ ਅਕਾਲੀ ਦਲ ਨੇ ਦਲਿਤਾਂ ਨੂੰ ਵੋਟਾਂ ਲਈ ਹੀ ਵਰਤਿਆ : ਡਾ. ਬਲਬੀਰ ਸਿੰਘ