ਨਵੀਂ ਦਿੱਲੀ: ਸੰਸਦ ਦਾ ਮਾਨਸੂਨ ਇਜਲਾਸ 19 ਜੁਲਾਈ ਤੋਂ ਸ਼ੁਰੂ ਹੋਣ ਅਤੇ 13 ਅਗਸਤ ਨੂੰ ਖ਼ਤਮ ਹੋਣ ਦੀ ਸੰਭਾਵਨਾ ਹੈ। ਸੂਤਰਾਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿਤੀ। ਸੂਤਰਾਂ ਨੇ ਦਸਿਆ ਕਿ ਕਰੀਬੀ ਇਕ ਮਹੀਨੇ ਤਕ ਚੱਲਣ ਵਾਲੇ ਮਾਨਸੂਨ ਇਜਲਾਸ ਦੌਰਾਨ 20 ਬੈਠਕਾਂ ਹੋਣ ਦੀ ਸੰਭਾਵਨਾ ਹੈ। ਆਮ ਤੌਰ ’ਤੇ ਸੰਸਦ ਦਾ ਮਾਨਸੂਨ ਇਜਲਾਸ ਜੁਲਾਈ ਦੇ ਤੀਜੇ ਹਫ਼ਤੇ ਤੋਂ ਸ਼ੁਰੂ ਹੁੰਦਾ ਹੈ ਅਤੇ ਆਜ਼ਾਦੀ ਦਿਵਸ ਤੋਂ ਪਹਿਲਾਂ ਖ਼ਤਮ ਹੁੰਦਾ ਹੈ।
ਸੂਤਰਾਂ ਨੇ ਦਸਿਆ ਕਿ ਸੰਸਦੀ ਮਾਮਲਿਆਂ ਸਬੰਧੀ ਮੰਤਰੀ ਮੰਡਲ ਕਮੇਟੀ ਨੇ ਇਸ ਇਜਲਾਸ ਦੇ ਸਮੇਂ ਬਾਬਤ ਸਿਫ਼ਾਰਸ਼ ਕੀਤੀ ਹੈ। ਉਨ੍ਹਾਂ ਦਸਿਆ ਕਿ ਇਜਲਾਸ ਦੌਰਾਨ ਸੰਸਦ ਦੇ ਵਿਹੜੇ ਵਿਚ ਕੋਵਿਡ ਨਾਲ ਜੁੜੇ ਸਾਰੇ ਪ੍ਰੋਟੋਕਾਲ ਦੀ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੀ ਉਮੀਦ ਕੀਤੀ ਜਾਂਦੀ ਹੈ ਕਿ ਇਜਲਾਸ ਦੌਰਾਨ ਵਿਹੜੇ ਵਿਚ ਪ੍ਰਵੇਸ਼ ਕਰਨ ਵਾਲੇ ਤਦ ਕੋਵਿਡ ਵਿਰੋਧੀ ਟੀਕੇ ਦੀ ਘੱਟ ਤੋਂ ਘੱਟ ਇਕ ਖ਼ੁਰਾਕ ਲੈ ਚੁਕੇ ਹੋਣਗੇ।