Sunday, April 20, 2025

Chandigarh

ਜ਼ਿਲ੍ਹੇ ਵਿਚ 44,229 ਬੱਚਿਆਂ ਨੂੰ ਪਿਲਾਈਆਂ ਪੋਲੀਉ-ਰੋਕੂ ਬੂੰਦਾਂ

June 29, 2021 07:20 PM
SehajTimes

ਸਫ਼ਲਤਾ ਨਾਲ ਨੇਪਰੇ ਚੜ੍ਹੀ ਮੁਹਿੰਮ, ਟੀਚਾ ਪੂਰਾ : ਡਾ. ਆਦਰਸ਼ਪਾਲ ਕੌਰ

ਐਸ.ਏ.ਐਸ ਨਗਰ : ਤਿੰਨ ਰੋਜ਼ਾ ਸਬ-ਨੈਸ਼ਨਲ ਇਮੂਨਾਈਜੇਸ਼ਨ ਡੇਅ (ਐਨ.ਆਈ.ਡੀ.) ਮੁਹਿੰਮ ਤਹਿਤ ਜ਼ਿਲ੍ਹਾ ਮੋਹਾਲੀ ਵਿਚ ਕੁਲ 44,229 ਬੱਚਿਆਂ ਨੂੰ ਪੋਲੀਓ-ਰੋਕੂ ਬੂੰਦਾਂ ਪਿਲਾਈਆਂ ਗਈਆਂ ਹਨ। ਜ਼ਿਲ੍ਹੇ ਵਿਚ 42,120 ਬੱਚਿਆਂ ਨੂੰ ਪੋਲੀਉ-ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਸੀ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਦਸਿਆ ਕਿ 27 ਜੂਨ ਨੂੰ ਸ਼ੁਰੂ ਹੋਈ ਪਲਸ ਪੋਲੀਉ ਮੁਹਿੰਮ ਤਹਿਤ ਪਹਿਲੇ ਦਿਨ 0 ਤੋਂ 5 ਸਾਲ ਤਕ ਦੀ ਉਮਰ ਦੇ 19,762 ਅਤੇ ਦੂਜੇ ਦਿਨ 16,157 ਅਤੇ ਤੀਜੇ 8310 ਬੱਚਿਆਂ ਨੂੰ ਦਵਾਈ ਪਿਲਾਈ ਗਈ।

ਇਸ ਮੁਹਿੰਮ ਤਹਿਤ ਸਿਰਫ਼ ਉੱਚ ਜੋਖਮ ਵਾਲੇ ਖੇਤਰ, ਪਰਵਾਸੀ ਆਬਾਦੀ, ਭੱਠੇ, ਨਿਰਮਾਣ ਸਥਾਨ, ਝੁੱਗੀ-ਬਸਤੀ ਸਮੇਤ ਸਾਰੇ ਖੇਤਰ ਕਵਰ ਕੀਤੇ ਗਏ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੇ ਯਕੀਨੀ ਬਣਾਇਆ ਹੈ ਕਿ ਕੋਈ ਵੀ ਬੱਚਾ ਦਵਾਈ ਪੀਣ ਤੋਂ ਵਾਂਝਾ ਨਾ ਰਹੇ, ਜੇ ਫਿਰ ਵੀ ਕਿਸੇ ਕਾਰਨ ਕੋਈ ਬੱਚਾ ਦਵਾਈ ਨਹੀਂ ਪੀ ਸਕਿਆ ਤਾਂ ਉਸ ਨੂੰ ਨੇੜਲੇ ਸਿਹਤ ਕੇਂਦਰ ਵਿਚ ਲਿਜਾ ਕੇ ਦਵਾਈ ਪਿਲਾਈ ਜਾ ਸਕਦੀ ਹੈ। 
 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਸੰਸਦ ਦਾ ਮਾਨਸੂਨ ਇਜਲਾਸ 19 ਜੁਲਾਈ ਤੋਂ ਸ਼ੁਰੂ ਹੋਣ ਦੀ ਸੰਭਾਵਨਾ

 
ਡਾ. ਆਦਰਸ਼ਪਾਲ ਕੌਰ ਨੇ ਮੁਹਿੰਮ ਦੀ ਸਫ਼ਲਤਾ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੀਆਂ ਆਸ਼ਾ ਵਰਕਰਾਂ, ਏਐਨਐਮਜ਼, ਸਿਹਤ ਵਰਕਰਾਂ ਅਤੇ ਡਾਕਟਰਾਂ ਦਾ ਧਨਵਾਦ ਕੀਤਾ ਜਿਨ੍ਹਾਂ ਸਖ਼ਤ ਗਰਮੀ ਵਿਚ ਪੂਰੀ ਮਿਹਨਤ ਅਤੇ ਲਗਨ ਨਾਲ ਜ਼ਿਲ੍ਹੇ ਵਿਚ ਵੱਖ ਵੱਖ ਥਾਵਾਂ ’ਤੇ ਵੀ ਜਾ ਕੇ ਬੱਚਿਆਂ ਨੂੰ ਦਵਾਈ ਪਿਲਾਈ। ਉਨ੍ਹਾਂ ਬੱਚਿਆਂ ਦੇ ਮਾਪਿਆਂ ਦਾ ਵੀ ਧਨਵਾਦ ਕੀਤਾ ਜਿਨ੍ਹਾਂ ਦੇ ਸਹਿਯੋਗ ਸਦਕਾ ਜ਼ਿਲ੍ਹੇ ਵਿਚ ਪੋਲੀਓ ਰੋਕੂ ਮੁਹਿੰਮ ਸਫ਼ਲਤਾ ਨਾਲ ਨੇਪਰੇ ਚੜ੍ਹੀ ਜ਼ਿਕਰਯੋਗ ਹੈ ਕਿ ਜ਼ਿਲ੍ਹੇ ਵਿਚ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਕੁਲ 361 ਟੀਮਾਂ ਬਣਾਈਆਂ ਗਈਆਂ ਸਨ ਜਿਨ੍ਹਾਂ ਵਿਚ 312 ਹਾਊਸ ਟੂ ਹਾਊਸ ਟੀਮਾਂ ਸਨ।

 
ਕੁਲ 51 ਸੁਪਰਵਾਇਜ਼ਰ ਇਨ੍ਹਾਂ ਟੀਮਾਂ ’ਤੇ ਨਿਗਰਾਨੀ ਰੱਖ ਰਹੇ ਹਨ। ਮੋਬਾਈਲ ਟੀਮਾਂ ਦੀ ਗਿਣਤੀ 49 ਜਦਕਿ ਵੈਕਸੀਨੇਟਰਾਂ ਦੀ ਗਿਣਤੀ 722 ਸੀ। ਸਿਵਲ ਸਰਜਨ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਪਣੇ ਬੱਚਿਆਂ ਨੂੰ ਦਵਾਈ ਜ਼ਰੂਰ ਪਿਲਾਉਣ ਭਾਵੇਂ ਬੱਚੇ ਦਾ ਕੁਝ ਘੰਟੇ ਪਹਿਲਾਂ ਹੀ ਜਨਮ ਕਿਉਂ ਨਾ ਹੋਇਆ ਹੋਵੇ ਜਾਂ ਬੇਸ਼ੱਕ ਬੱਚੇ ਨੂੰ ਖੰਘ, ਜ਼ੁਕਾਮ, ਬੁਖ਼ਾਰ, ਦਸਤ ਜਾਂ ਹੋਰ ਕੋਈ ਬੀਮਾਰੀ ਹੋਵੇ ਕਿਉਂਕਿ ਇਹ ਦਵਾਈ ਪੀਣ ਨਾਲ ਕੋਈ ਮਾੜਾ ਅਸਰ ਨਹੀਂ ਹੁੰਦਾ। ਵੇਖਿਆ ਗਿਆ ਹੈ ਕਿ ਜਿਹੜੇ ਬੱਚੇ ਪੋਲੀਓ ਰੋਕੂ ਦਵਾਈ ਪੀਂਦੇ ਹਨ, ਉਹ ਘੱਟ ਬੀਮਾਰ ਹੁੰਦੇ ਹਨ ਅਤੇ ਉਨ੍ਹਾਂ ਦੇ ਕੁਪੋਸ਼ਣ-ਗ੍ਰਸਤ ਹੋਣ ਦੀ ਸੰਭਾਵਨਾ ਵੀ ਘੱਟ ਹੁੰਦੀ ਹੈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਇਸ ਸ਼ਹਿਰ ਵਿਚ ਸੈਲਫ਼ੀ ਲੈਣਾ ਪੈ ਸਕਦਾ ਹੈ ਭਾਰੀ

ਇਸ ਖ਼ਬਰ ਸਬੰਧੀ ਕੁਮੈਂਟ ਜ਼ਰੂਰ ਲਿਖੋ

Have something to say? Post your comment

 

More in Chandigarh

ADC ਅਨਮੋਲ ਧਾਲੀਵਾਲ ਵੱਲੋਂ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ, ਮਿਉਂਸਪਲ ਇੰਜੀਨੀਅਰਾਂ, ਸੀਵਰੇਜ ਤੇ ਜਲ ਸਪਲਾਈ ਬੋਰਡ, ਡ੍ਰੇਨੇਜ ਅਧਿਕਾਰੀਆਂ ਤੇ ਸਹਾਇਕ ਟਾਊਨ ਪਲਾਨਰਾਂ ਨਾਲ ਮੀਟਿੰਗ

ਜ਼ਿਲ੍ਹਾ ਪੁਲਿਸ ਸ਼ਨੀਵਾਰ ਨੂੰ ਲੋਕਾਂ ਦੀਆਂ ਲੰਬਿਤ ਸ਼ਿਕਾਇਤਾਂ ਦੇ ਹੱਲ ਲਈ ਪੁਲਿਸ ਸਟੇਸ਼ਨ ਪੱਧਰੀ ਸਮਾਧਾਨ ਕੈਂਪ ਲਗਾਏਗੀ

’ਯੁੱਧ ਨਸ਼ਿਆਂ ਵਿਰੁੱਧ’ 49ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 124 ਨਸ਼ਾ ਤਸਕਰ ਗ੍ਰਿਫ਼ਤਾਰ; 2.5 ਕਿਲੋ ਹੈਰੋਇਨ, 2 ਲੱਖ ਰੁਪਏ ਡਰੱਗ ਮਨੀ ਬਰਾਮਦ

ਸ਼ਾਨਨ ਪਾਵਰ ਪ੍ਰੋਜੈਕਟ ਪੰਜਾਬ ਦੀ ਮਲਕੀਅਤ : ਹਰਭਜਨ ਸਿੰਘ ਈਟੀਓ

ਪੰਜਾਬ ਸਰਕਾਰ ਦਾ ਇਤਿਹਾਸਕ ਕਦਮ ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ

ਬੰਪਰ ਫ਼ਸਲ ਹੋਣ ਕਾਰਨ ਪੰਜਾਬ ਦੀਆਂ ਮੰਡੀਆਂ 'ਚ 125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ : ਲਾਲ ਚੰਦ ਕਟਾਰੂਚੱਕ

ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ

ਖੇਤੀਬਾੜੀ ਅਫ਼ਸਰ ਨੇ ਕੀਤੀ ਬਲਾਕ ਖਰੜ ਦੇ ਬੀਜ ਡੀਲਰਾਂ ਨਾਲ ਮੀਟਿੰਗ

ਸ਼੍ਰੀਮਤੀ ਸੋਨੀਆ ਗਾਂਧੀ ਜੀ ਅਤੇ ਸ਼੍ਰੀ ਰਾਹੁਲ ਗਾਂਧੀ ਜੀ ਵਿਰੁੱਧ ਈਡੀ ਵਲੋਂ ਦਾਇਰ ਕੀਤੀ ਗਈ ਫਰਜ਼ੀ ਚਾਰਜਸ਼ੀਟ ਦੀ ਮੈਂ ਸਖ਼ਤ ਨਿਖੇਧੀ ਕਰਦਾ ਹਾਂ: ਬਲਬੀਰ ਸਿੰਘ ਸਿੱਧੂ

ਪੰਜਾਬ ਦੀਆਂ ਮੰਡੀਆਂ ’ਚ ਚਾਲੂ ਖਰੀਦ ਸੀਜ਼ਨ ਦੌਰਾਨ 4.16 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ-ਖੁਰਾਕ ਤੇ ਸਿਵਲ ਸਪਲਾਈ ਮੰਤਰੀ