ਅੱਜ ਕੋਰਨਾ ਦੇ ਇਕ ਮਰੀਜ਼ ਦੀ ਹੋਈ ਮੌਤ
ਐਸ.ਏ.ਐਸ ਨਗਰ : ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ 27 ਮਰੀਜ਼ ਠੀਕ ਹੋਏ ਹਨ ਅਤੇ 22 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਇਕ ਮਰੀਜ਼ ਦੀ ਮੌਤ ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਹੁਣ ਤੱਕ ਦੇ ਪਾਜੇਟਿਵ ਕੁਲ ਕੇਸ 68234 ਮਿਲੇ ਹਨ ਜਿਨ੍ਹਾਂ ਵਿੱਚੋਂ 66922 ਮਰੀਜ਼ ਠੀਕ ਹੋ ਗਏ ਅਤੇ 264 ਕੇਸ ਐਕਟੀਵ ਹਨ । ਜਦਕਿ 1048 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ , ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ , ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ , ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ, ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 11 ਕੇਸ ਸ਼ਾਮਲ ਹਨ।