Friday, September 20, 2024

Malwa

ਕੇਜਰੀਵਾਲ ਪੰਜਾਬੀਆਂ ਨੂੰ ਝੂਠੇ ਲਾਅਰੇ ਲਾ ਕੇ ਮੂਰਖ ਨਹੀਂ ਬਣਾ ਸਕਦਾ : ਗੁਰਲਾਲ ਭੰਗੂ

June 29, 2021 10:00 PM
Mohd. Salim
ਪਟਿਆਲਾ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਚੰਡੀਗੜ੍ਹ ਵਿਖੇ ਕਈ ਐਲਾਨ ਕਰਨ ਆਏ ਤਾਂ ਯੂਥ ਅਕਾਲੀ ਦਲ ਅਤੇ ਐਸ. ਓ. ਆਈ. ਵਲੋਂ
ਉਨ੍ਹਾਂ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ ਤੇ ਉਨ੍ਹਾਂ ਦੀ ਇਸ ਫੇਰੀ ਦਾ ਵਿਰੋਧ ਕੀਤਾ ਗਿਆ। ਜ਼ਿਆਦਾ ਹੰਗਾਮਾ ਹੁੰਦਾ ਦੇਖ ਪੁਲਸ ਨੇ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਗੁਰਲਾਲ ਸਿੰਘ ਭੰਗੂ ਅਤੇ ਐਸ. ਓ. ਆਈ. ਦੇ ਪ੍ਰਧਾਨ ਰੋਬਿਨ ਬਰਾੜ ਨੂੰ ਗ੍ਰਿਫ਼ਤਾਰ ਕਰ ਲਿਆ।

 
             ਇਸ ਤੋਂ ਪਹਿਲਾਂ ਗੁਰਲਾਲ ਭੰਗੂ ਤੇ ਬਰਾੜ ਨਾਲ ਪੁਲਸ ਨੇ ਧੱਕਾਮੁੱਕੀ ਵੀ ਕੀਤੀ ਅਤੇ ਜਬਰਨ ਚੁੱਕ ਕੇ ਲੈ ਗਏ। ਇਸ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਲਾਲ ਭੰਗੂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬੀਆਂ ਨੂੰ ਝੂਠੇ ਲਾਅਰੇ ਲਾ ਕੇ ਮੂਰਖ ਨਹੀਂ ਬਣਾ ਸਕਦਾ। ਜਿਸ ਤਰ੍ਹਾਂ ਦਿੱਲੀ ਵਿਖੇ ਉਨ੍ਹਾਂ ਵਲੋਂ ਹਰ ਗੱਲ ’ਤੇ ਝੂਠ ਬੋਲ ਕੇ ਉਸ ਦਾ ਗਲਤ ਪ੍ਰਚਾਰ ਕੀਤਾ ਗਿਆ, ਉਸੇ ਤਰਜ ’ਤੇ ਅਰਵਿੰਦ ਕੇਜਰੀਵਾਲ ਹੁਣ ਪੰਜਾਬੀਆਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਉਹੀ ਕੇਜਰੀਵਾਲ ਹੈ, ਜਿਹੜਾ ਪੰਜਾਬ ਦੇ ਪਾਣੀਆਂ ਬਾਰੇ ਹਰਿਆਣਾ ਵਿਚ ਕੁੱਝ ਹੋਰ ਅਤੇ ਦਿੱਲੀ ਵਿਚ ਜਾ ਕੇ ਕੁੱਝ ਹੋਰ ਗੱਲਾਂ ਕਰਦਾ ਹੈ।

 
         ਉਨ੍ਹਾਂ ਯਾਦ ਕਰਵਾਇਆ ਕਿ ਇਹ ਉਹੀ ਕੇਜਰੀਵਾਲ ਹੈ ਜਿਹੜਾ ਦਿੱਲੀ ਦੇ ਇੰਡਸਟਰੀ ਅਤੇ ਟ੍ਰੈਫਿਕ ਦੇ ਪ੍ਰਦੂਸ਼ਣ ਨੂੰ ਪੰਜਾਬ ਦੇ ਕਿਸਾਨਾਂ ਵਲੋਂ ਫੈਲਾਇਆ ਗਿਆ ਪ੍ਰਦੂਸ਼ਣ ਦੱਸਦਾ ਹੈ। ਉਨ੍ਹਾਂ ਕਿਹਾ ਕਿ ਇਹ ਉਹੀ ਕੇਜਰੀਵਾਲ ਹੈ, ਜਿਸ ਨੇ ਪੰਜਾਬੀਆਂ ਨੂੰ ਇਸ ਤੋਂ ਪਹਿਲਾਂ ਵੀ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਪਰ ਪੰਜਾਬ ਦੇ ਲੋਕਾਂ ਨੇ ਇਸ ਨੂੰ ਮੂੰਹ ਨਹੀਂ ਲਾਇਆ ਤੇ ਹੁਣ ਇਹ ਫਿਰ ਫਸਲੀ ਬਟੇਰੇ ਵਾਂਗ ਪੰਜਾਬ ਵਿਚ ਆ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

 
ਗੁਰਲਾਲ ਭੰਗੂ ਨੇ ਇਹ ਵੀ ਯਾਦ ਦਵਾਇਆ ਕਿ ਆਪਣੇ ਸਵਾਰਥ ਲਈ ਇਹ ਕਿਸੇ ’ਤੇ ਵੀ ਚਿੱਕੜ ਉਛਾਲ ਸਕਦਾ ਹੈ ਤੇ ਬਾਅਦ ਵਿਚ ਜਦੋਂ ਕਾਨੂੰਨੀ ਸ਼ਿਕੰਜੇ ਵਿਚ ਫਸਦਾ ਹੈ ਤਾਂ ਮੁਆਫੀ ਮੰਗਣ ਨੂੰ ਵੀ ਸਮਾਂ ਨਹੀਂ ਲਾਉਂਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕੇਜਰੀਵਾਲ ਦੇ ਗਿਰਗਿਟ ਤੋਂ ਵੀ ਤੇਜ ਰੰਗ ਬਦਲਣ ਦੀ ਸਮਰਥਾ ਨੂੰ ਸਮਝ ਚੁੱਕੇ ਹਨ ਤੇ ਹੁਣ ਇਨ੍ਹਾਂ ਦੀਆਂ ਗੱਲਾਂ ਵਿਚ ਆਉਣ ਵਾਲੇ ਨਹੀਂ ਹਨ। ਭੰਗੂ ਨੇ ਕਿਹਾ ਕਿ ਪੰਜਾਬ ਪੰਜਾਬੀਆਂ ਦਾ ਹੈ ਤੇ ਇਥੋਂ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ, ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਵਾਂਗ ਦਿੱਲੀ ਦੇ ਰਿਮੋਟ ਤੋਂ ਚੱਲਣ ਵਾਲੀਆਂ ਸਰਕਾਰਾਂ ਨਹੀਂ ਚਾਹੀਦੀਆਂ ਸਗੋਂ ਸ਼੍ਰੋਮਣੀ ਅਕਾਲੀ ਦਲ ਵਰਗੀ ਆਪਣੀ ਪਾਰਟੀ ਦੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਚਾਹੀਦੀ ਹੈ। ਯੂਥ ਆਗੂਆਂ ਨੇ ਕਿਹਾ ਕਿ ਪੰਜਾਬ ਦਾ ਨੌਜਵਾਨ ਹੁਣ ਪੂਰੀ ਤਰ੍ਹਾਂ ਯੂਥ ਅਕਾਲੀ ਦਲ ਦੇ ਝੰਡੇ ਹੇਠ ਲਾਮਬੰਦ ਹੋ ਚੁੱਕਾ ਹੈ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ, ਆਮ ਆਦਮੀ ਪਾਰਟੀ ਤੇ ਭਾਰਤੀ ਜਨਤਾ ਪਾਰਟੀ ਨੂੰ ਉਨ੍ਹਾਂ ਦੀ ਅਸਲੀਅਤ ਤੋਂ ਜਾਣੂ ਕਰਵਾ ਦਵੇਗਾ।

Have something to say? Post your comment

 

More in Malwa

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਆਉਂਦੇ ਖਰੀਫ਼ ਸੀਜ਼ਨ ਦੀਆਂ ਤਿਆਰੀਆਂ ਦਾ ਜਾਇਜ਼ਾ

ਅਗਾਮੀ ਪੰਚਾਇਤੀ ਚੋਣਾਂ ਸਬੰਧੀ ਤਿਆਰੀਆਂ ਹੁਣ ਤੋਂ ਹੀ ਅਰੰਭੀਆਂ ਜਾਣ-ਡਾ. ਸੋਨਾ ਥਿੰਦ

ਪਾਵਰਕੌਮ ਬਿਜਲੀ ਖਪਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ: ਐਕਸੀਅਨ ਗੁਪਤਾ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ,ਸਾਫ ਸਫਾਈ ਆਦਿ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਮਾਲੇਰਕੋਟਲਾ ਪੁਲਿਸ ਦੇ ਥਾਣਾ ਸ਼ਹਿਰੀ 1 ਦੀ ਲੋਕਾਂ ਨੇ ਰੱਜ ਕੇ ਕੀਤੀ ਸਲਾਘਾ

ਬਿਸ਼ਨਪੁਰਾ ਧਰਨੇ 'ਚ ਚੌਥੇ ਦਿਨ ਆਇਆ ਮੋੜਾ 

ਵਿੱਤੀ ਸਾਲ 2024-25 ਦੌਰਾਨ ਉਦਯੋਗਿਕ ਨਿਤੀ-2017 ਅਧੀਨ FCI ਵੈਰੀਫਿਕੇਸ਼ਨ ਐਂਡ ਬਿਜਲੀ ਡਿਊਟੀ ਛੋਟ ਲਈ ਪੰਜ ਉਦਯੋਗਿਕ ਯੂਨਿਟਾਂ ਨੂੰ ਦਿੱਤੀ ਜਾ ਚੁੱਕੀ ਹੈ ਪ੍ਰਵਾਨਗੀ : ਡਾ ਪੱਲਵੀ

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ 

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ