ਨਵੀਂ ਦਿੱਲੀ : ਅੱਜ ਰੋਜ਼ਾਨਾ ਦੀ ਤਰ੍ਹਾਂ ਪੈਟਰੋਲ ਡੀਜ਼ਲ ਦੇ ਰੇਟ ਤਾਂ ਨਹੀਂ ਵਧਾਏ ਗਏ ਪਰ ਸਰਕਾਰ ਨੇ ਇਹ ਕਰਸ ਸਲੰਡਰਾਂ ਦੇ ਰੇਟ ਵਧਾ ਕੇ ਪੂਰੀ ਕਰ ਦਿਤੀ ਹੈ। ਇਥੇ ਦਸ ਦਈਏ ਕਿ ਬੀਤੇ ਦੋ ਦਿਨਾਂ ਤੋਂ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨਹੀਂ ਵਧਾਈਆਂ ਗਈਆਂ ਸਨ ਅਤੇ ਇਸੇ ਲੜੀ ਅਨੁਸਾਰ ਅੱਜ ਵੀਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੇ ਰੇਟ ਵਿਚ ਕੋਈ ਬਦਲਾਅ ਨਹੀਂ ਕੀਤੀ ਗਿਆ। ਪਰ ਇਹ ਕਸਰ ਹੁਣ ਬਿਨਾਂ ਸਬਸਿਡੀ ਵਾਲੇ ਘਰੇਲੂ ਰਸੋਈ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ ਵੀ ਵਾਧਾ ਕਰ ਕੇ ਪੂਰੀ ਕਰ ਲਈ ਗਈ ਹੈ। ਅੱਜ ਯਾਨੀ ਪਹਿਲੀ ਜੁਲਾਈ ਤੋਂ ਇੰਡੇਨ ਦੇ ਸਿਲੰਡਰ ਭਰਨ ਲਈ 25 ਰੁਪਏ ਹੋਰ ਦੇਣੇ ਪੈਣਗੇ। ਦੱਸ ਦੇਈਏ ਕਿ ਮਈ ਅਤੇ ਜੂਨ ਵਿੱਚ ਘਰੇਲੂ ਸਿਲੰਡਰ ਦੀ ਕੀਮਤ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਸੀ। ਅਪ੍ਰੈਲ ਵਿੱਚ, ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 10 ਰੁਪਏ ਦੀ ਕਟੌਤੀ ਕੀਤੀ ਗਈ ਸੀ। ਅੱਜ ਦਿੱਲੀ ਵਿੱਚ ਐਲਪੀਜੀ ਸਿਲੰਡਰ ਦੀ ਕੀਮਤ 834 ਰੁਪਏ ਹੈ। ਇਸ ਸਾਲ ਜਨਵਰੀ ਵਿਚ ਦਿੱਲੀ ਵਿਚ ਐਲਪੀਜੀ ਸਿਲੰਡਰ ਦੀ ਕੀਮਤ 694 ਰੁਪਏ ਸੀ, ਜੋ ਫਰਵਰੀ ਵਿਚ ਵਧਾ ਕੇ 719 ਰੁਪਏ ਪ੍ਰਤੀ ਸਿਲੰਡਰ ਕਰ ਦਿੱਤੀ ਗਈ ਸੀ। 15 ਫਰਵਰੀ ਨੂੰ, ਕੀਮਤ 769 ਰੁਪਏ ਕੀਤੀ ਗਈ ਸੀ. ਇਸ ਤੋਂ ਬਾਅਦ 25 ਫਰਵਰੀ ਨੂੰ ਐਲ.ਪੀ.ਜੀ. ਸਿਲੰਡਰ ਦੀ ਕੀਮਤ ਘਟਾ ਕੇ 794 ਰੁਪਏ ਕਰ ਦਿੱਤੀ ਗਈ ਸੀ। ਮਾਰਚ ਵਿਚ ਐਲਪੀਜੀ ਸਿਲੰਡਰ ਦੀ ਕੀਮਤ ਘਟਾ ਕੇ 819 ਰੁਪਏ ਕਰ ਦਿੱਤੀ ਗਈ ਸੀ। ਇਥੇ ਜਿ਼ਕਰਯੋਗ ਹੈ ਕਿ ਜੇਕਰ ਗੈਸ ਸਲੰਡਰਾਂ ਦੀਆਂ ਕੀਮਤਾਂ ਇਵੇਂ ਵੀ ਵਧਦੀਆਂ ਗਈਆਂ ਅਤੇ ਉਪਰੋ ਪੈਟਰੋਲ ਡੀਜ਼ਲ ਦੇ ਰੇਟ ਵੀ ਉਚਾਈਆਂ ਛੂਹਦੀਆਂ ਰਹੀਆਂ ਤਾਂ ਲੋਕਾਂ ਦਾ ਸੜਕਾਂ ਉਪਰ ਆਉਣਾ ਲਾਜ਼ਮੀ ਬਣ ਸਕਦਾ ਹੈ।