Friday, September 20, 2024

Chandigarh

ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੇ ਊਰਜਾ ਬਚਾਉਣ ਵਿਚ ਹਾਸਿਲ ਕੀਤਾ ਪਹਿਲਾ ਸਥਾਨ

July 01, 2021 05:00 PM
SehajTimes

ਵਿਰਾਸਤ-ਏ-ਖਾਲਸਾ ਨੇ ਲਗਾਤਾਰ ਤੀਸਰੇ ਸਾਲ ਊਰਜਾ ਬਚਾਉਣ ਵਿਚ ਸੂਬਾ ਪੱਧਰੀ ਪੁਰਸਕਾਰ ਨੂੰ ਅਪਾਣੇ ਨਾਮ ਕੀਤਾ

ਪੰਜਾਬ ਊਰਜਾ ਵਿਕਾਸ ਏਜੰਸੀ ਵੱਲੋਂ ਹਰ ਸਾਲ ਐਲਾਨੇ ਜਾਂਦੇ ਹਨ ਇਹ ਪੁਰਸਕਾਰ

ਚੰਡੀਗੜ : ਪੰਜਾਬ ਸਰਕਾਰ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਅਧੀਨ ਆਉਂਦੇ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੇ ਇੱਕ ਹੋਰ ਕੀਰਤੀਮਾਨ ਸਥਾਪਿਤ ਕਰਕੇ ਇਸ ਸਾਲ ਵੀ ਸੂਬਾ ਪੱਧਰੀ ਊਰਜਾ ਬਚਾਓ ਅਵਾਰਡ ’ਚ ਪਹਿਲਾ ਸਥਾਨ ਹਾਸਿਲ ਕੀਤਾ ਹੈ।ਜਿਕਰਯੋਗ ਹੈ ਕਿ ਵਿਰਾਸਤ-ਏ-ਖਾਲਸਾ ਨੇ ਲਗਾਤਾਰ ਤੀਸਰੀ ਵਾਰ ਰਾਜ ਪੱਧਰੀ ਊਰਜਾ ਬਚਾਓ ਅਵਾਰਡ ਹਾਸਲ ਕੀਤਾ ਹੈ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੇ ਊਰਜਾ ਬਚਾਉਣ ਵਿਚ ਹਾਸਿਲ ਕੀਤਾ ਪਹਿਲਾ ਸਥਾਨ

 

ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਦੁਨੀਆਂ ਭਰ ਦੇ ਵਿੱਚ ਵਿਲੱਖਣ ਪਹਿਚਾਣ ਬਣਾ ਚੁੱਕੇ ਵਿਰਾਸਤ-ਏ-ਖਾਲਸਾ ਵੱਲੋਂ ਲਗਾਤਾਰ ਕੀਰਤੀਮਾਨ ਸਥਾਪਿਤ ਕਰਨ ਦਾ ਸਿਲਸਿਲਾ ਜਾਰੀ ਹੈ। ਉਨਾਂ ਦੱਸਿਆ ਕਿ ਜਿੱਥੇ ਇਸ ਮਹਾਨ ਅਜਾਇਬ ਘਰ ਦਾ ਨਾਮ ਲਿਮਕਾ ਬੁੱਕ ਆਫ ਰਿਕਾਰਡਜ਼, ਇੰਡੀਆ ਬੁੱਕ ਆਫ ਰਿਕਾਰਡਜ਼ ਅਤੇ ਵਰਲਡ ਬੁੱਕ ਆਫ ਰਿਕਾਰਡਜ਼ ਵਿੱਚ ਆਪਣਾ ਨਾਮ ਦਰਜ ਕਰਵਾਇਆ ਹੈ, ਉੱਥੇ ਉਰਜ਼ਾ ਬਚਉਣ ਵਿਚ ਵੀ ਵਿਲੱਖਣ ਪਛਾਣ ਬਣਾਈ ਹੈ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪੈਟਰੋਲ ਅਤੇ ਡੀਜ਼ਲ ਦੇ ਭਾਅ ਤਾਂ ਨਹੀਂ ਵਧੇ ਪਰ LPG ਸਲੰਡਰਾਂ ਨੇ ਕਸਰ ਕੀਤੀ ਪੂਰੀ

 

ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਮੰਤਰੀ ਨੇ ਦੱਸਿਆ ਕਿ ਵਿਰਾਸਤ-ਏ-ਖਾਲਸਾ ਵਿਖੇ ਹੋਣ ਵਾਲੀ ਬਿਜਲੀ ਦੀ ਖਪਤ ਨੂੰ ਘਟਾਉਣ ਦੇ ਲਈ ਲਗਾਤਾਰ ਵਿਸੇਸ਼ ਉਪਰਾਲੇ ਕੀਤੇ ਜਾਂਦੇ ਰਹੇ ਹਨ।ਇਸੇ ਦੇ ਤਹਿਤ ਇਸ ਵਾਰ ਵੀ ਲਗਾਤਾਰ ਤੀਸਰੀ ਵਾਰ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਕਰਵਾਏ ਗਏ ਪੰਜਾਬ ਪੱਧਰੀ ਐਨਰਜੀ ਕੰਜ਼ਰਵੇਸ਼ਨ ਅਵਾਰਡਾਂ ‘ਚ ਪਹਿਲਾ ਸਥਾਨ ਹਾਸਲ ਕਰਕੇ ਹੈਟਰਿਕ ਮਾਰ ਕੇ ਇਤਿਹਾਸ ਸਿਰਜਿਆ ਹੈ।ਉਨਾਂ ਸਮੁੱਚੇ ਸਟਾਫ ਨੂੰ ਮੁਬਾਰਕਬਾਦ ਦਿੰਦੇ ਹੋੋਏ ਅਜਿਹੇ ਯਤਨ ਭਵਿੱਖ ਵਿੱਚ ਵੀ ਜਾਰੀ ਰੱਖਣ ਲਈ ਕਿਹਾ।

ਅਖ਼ਬਾਰ ਪੜ੍ਹਨ ਲਈ ਲਿੰਕ ਨੂੰ ਕਲਿਕ ਕਰੋ : https://www.sehajtimes.com/epaper/?dt=2021/07/01&p=4

ਇਸ ਖ਼ਬਰ ਸਬੰਧੀ ਕੁਮੈਂਟ ਜ਼ਰੂਰ ਲਿਖੋ

 

Have something to say? Post your comment

 

More in Chandigarh

ਡੇਰਾਬੱਸੀ ਵਿਖੇ ਵਿਧਾਇਕ ਅਤੇ ਡੀ ਸੀ ਵੱਲੋਂ ਬਿਨਾਂ ਅੱਗ ਲਗਾਏ ਪਰਾਲੀ ਦਾ ਪ੍ਰਬੰਧਨ ਕਰਨ ਵਾਲੇ ਕਿਸਾਨ ਸ਼ੁੱਕਰਵਾਰ ਨੂੰ ਸਨਮਾਨਿਤ ਕੀਤੇ ਜਾਣਗੇ

ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ 2024 ਕਰਵਾਏ ਗਏ

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ