Thursday, November 21, 2024

National

ਬਿਜਲੀ ਸੰਕਟ : 3 ਜੁਲਾਈ ਨੂੰ ‘ਆਪ’ ਕਰੇਗੀ ਕੈਪਟਨ ਦੇ ਸਿਸਵਾਂ ਫ਼ਾਰਮ ਦਾ ਘਿਰਾਉ

July 01, 2021 06:48 PM
SehajTimes

ਚੰਡੀਗੜ੍ਹ : ਪੰਜਾਬ ਵਿੱਚ ਝੋਨੇ ਦੇ ਸੀਜਨ ਅਤੇ ਗਰਮੀ ਦਾ ਸਿਖਰ ਹੋਣ ਦੇ ਬਾਵਜੂਦ ਖੇਤੀ ਖੇਤਰ ਅਤੇ  ਘਰੇਲੂ ਖੇਤਰ 'ਚ ਲੱਗ ਰਹੇ ਲੰਮੇ ਤੇ ਅਣ ਐਲਾਨੇ ਬਿਜਲੀ ਕੱਟਾਂ ਕਾਰਨ ਲੋਕ ਤ੍ਰਾਹ ਤ੍ਰਾਹ ਕਰ ਰਹੇ ਹਨ, ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਨੂੰ ਲਾਵਾਰਸ ਛੱਡ ਕੇ ਆਪਣੇ ਸਾਹੀ ਫਾਰਮ ਹਾਊਸ ਵਿੱਚ ਮੌਜਾਂ ਮਾਣ ਰਹੇ ਹਨ। ਲੋਕਾਂ ਅਤੇ ਕਿਸਾਨਾਂ ਦੀ ਹਾਹਾਕਾਰ ਕੈਪਟਨ ਅਮਰਿੰਦਰ ਸਿੰਘ ਦੇ ਕੰਨਾਂ ਤੱਕ ਲਈ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ 3 ਜੁਲਾਈ ਨੂੰ ਆਪ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ ਵਿੱਚ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਘਿਰਾਓ ਕੀਤਾ ਜਾਵੇਗਾ। ਇਹ ਐਲਾਨ ਵੀਰਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਵਿਖੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਮੰਗ ਕਰਦੀ ਹੈ ਕਿ ਪੰਜਾਬ ਦੇ ਲੋਕਾਂ ਅਤੇ ਕਿਸਾਨ ਸਮੇਤ ਹਰ ਵਰਗ ਨੂੰ ਨਿਰਵਿਘਨ ਅਤੇ ਸਸਤੀ ਬਿਜਲੀ ਮੁਹਈਆ ਕਰਾਈ ਜਾਵੇ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਬੁਲਾਰੇ ਨੀਲ ਗਰਗ ਵੀ ਹਾਜਰ ਸਨ।
ਵਿਧਾਇਕ ਮੀਤ ਹੇਅਰ ਨੇ ਕਿਹਾ, '' ਪੰਜਾਬ ਵਿੱਚ ਸਰਕਾਰ ਨਾ ਦੀ ਕੋਈ ਚੀਜ ਨਹੀਂ ਹੈ । ਅੱਜ ਕਿਸਾਨਾਂ, ਬੇਰੁਜਗਾਰਾਂ, ਮੁਲਾਜਮਾਂ ਸਮੇਤ ਸਾਰੇ ਵਰਗ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਧਰਨੇ ਮੁਜਾਹਰੇ ਕਰ ਰਹੇ ਹਨ। ਹੁਣ ਤਾਂ ਲੋਕਾਂ ਨੂੰ ਬਿਜਲੀ ਲੈਣ ਲਈ ਵੀ ਧਰਨੇ ਲਾਉਣੇ ਪੈ ਰਹੇ ਹਨ। ਬਿਜਲੀ ਦੀ ਸਪਲਾਈ ਨਾ ਮਿਲਣ ਕਾਰਨ ਜਿੱਥੇ ਖੇਤੀ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ, ਉਥੇ ਅੱਤ ਦੀ ਗਰਮੀ 'ਚ ਬਿਨਾਂ ਬਿਜਲੀ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣਾ ਔਖਾ ਹੋਇਆ ਪਿਆ ਹੈ।'' ਉਨ੍ਹਾਂ ਦੋਸ ਲਾਇਆ ਕਿ ਬੇਹੱਦ ਮਹਿੰਗੀ ਅਤੇ ਨਿਕੰਮੀ ਬਿਜਲੀ ਦਾ ਸਭ ਤੋਂ ਵੱਡਾ ਕਾਰਨ ਬਾਦਲ ਸਰਕਾਰ ਵੱਲੋਂ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਗਏ ਗਲਤ ਸਮਝੌਤੇ ਅਤੇ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਸਮਝੌਤੇ ਰੱਦ ਨਾ ਕੀਤੇ ਜਾਣਾ ਹੈ। ਮੀਤ ਹੇਅਰ ਨੇ ਦੋਸ ਲਾਇਆ ਕਿ ਬਾਦਲਾਂ ਵਾਂਗ ਕੈਪਟਨ ਸਰਕਾਰ ਵੀ ਬਿਜਲੀ ਕੰਪਨੀਆਂ ਕੋਲੋਂ ਦਲਾਲੀ ਖਾਣ ਲੱਗੀ ਹੋਈ ਹੈ।
ਮੀਤ ਹੇਅਰ ਨੇ ਬਾਦਲਾਂ ਵੱਲੋਂ ਕੀਤੇ ਗਲਤ ਬਿਜਲੀ ਸਮਝੌਤਿਆਂ ਬਾਰੇ ਖੁਲਾਸਾ ਕਰਦਿਆਂ ਦੱਸਿਆ ਕਿ ਸਮਝੌਤਿਆਂ ਦੀਆਂ ਮੱਦਾਂ ਵਿੱਚ ਲਿਖਿਆ ਹੈ ਕਿ ਜੇਕਰ ਕੋਈ ਵੀ ਪ੍ਰਾਈਵੇਟ ਥਰਮਲ ਪਲਾਂਟ ਸਾਲ ਦੇ 365 ਦਿਨਾਂ ਵਿਚੋਂ 91 ਦਿਨ ਬੰਦ ਰੱਖੇ ਜਾਂਦੇ ਹਨ ਤਾਂ ਸਰਕਾਰ ਥਰਮਲ ਪ੍ਰਬੰਧਕਾਂ ਖਲਿਾਫ ਕੋਈ ਕਾਰਵਾਈ ਨਹੀਂ ਕਰ ਸਕਦੀ। ਇਸੇ ਕਾਰਨ ਹੀ ਹੁਣ ਜਦੋਂ ਬਿਜਲੀ ਦੀ ਸਭ ਤੋਂ ਵੱਧ ਮੰਗ ਹੈ ਤਾਂ ਪ੍ਰਾਈਵੇਟ ਥਰਮਲ ਪਲਾਂਟ ਆਪਣੀ ਮਰਜ਼ੀ ਨਾਲ ਹੀ ਬਿਜਲੀ ਮੁਹੱਈਆ ਕਰਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਸਾਲ ਵਿਚੋਂ 73 ਦਿਨ ਲਗਾਤਾਰ ਵੀ ਥਰਮਲ ਪਲਾਂਟ ਬੰਦ ਰੱਖਦੇ ਹਨ ਤਾਂ ਸਰਕਾਰ ਵੱਲੋਂ ਥਰਮਲ ਪ੍ਰਬੰਧਕਾਂ ਨੂੰ ਨਿਰਧਾਰਤ ਕੀਤਾ ਫਿਕਸ ਚਾਰਜ ਦੇਣਾ ਪਵੇਗਾ। ਹੁਣ ਤਕ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਫਿਕਸ ਚਾਰਜ ਵਜੋਂ 20,000 ਕਰੋੜ ਰੁਪਏ ਦੇ ਦਿੱਤੇ ਹਨ, ਜਿਨਾਂ ਵਿਚੋਂ 5900 ਕਰੋੜ ਰੁਪਏ ਬਿਜਲੀ ਦੀ ਵਰਤੋਂ ਨਾ ਕਰਨ ਦੇ ਬਾਵਜੂਦ ਦਿੱਤੇ ਗਏ ਹਨ।
ਆਪ ਆਗੂ ਨੇ ਦੱਸਿਆ ਕਿ ਹੁਣ ਜਦੋਂ ਝੋਨੇ ਦੇ ਸੀਜ਼ਨ ਵਿੱਚ ਕਿਸਾਨਾਂ ਨੂੰ ਬਿਜਲੀ ਦੀ ਸਭ ਤੋਂ ਜਅਿਾਦਾ ਲੋੜ ਹੈ ਤਾਂ ਤਲਵੰਡੀ ਸਾਬੋ ਪ੍ਰਾਈਵੇਟ ਥਰਮਲ ਪਲਾਂਟ ਦੇ ਦੋਵੇਂ ਯੂਨਿਟ ਬੰਦ ਪਏ ਹਨ, ਇਸ ਪਲਾਂਟ ਦਾ 660 ਮੈਗਾਵਾਟ ਦਾ ਪਹਿਲਾ ਯੂਨਿਟ 8 ਮਾਰਚ ਨੂੰ ਬੰਦ ਕਰ ਦਿੱਤਾ ਸੀ ਜਦੋਂ ਕਿ ਦੂਸਰਾ ਯੂਨਿਟ 25 ਜੂਨ ਨੂੰ ਬੰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ ਬਿਜਲੀ ਪ੍ਰਾਪਤੀ ਲਈ 97 ਫੀਸਦੀ ਨਿਰਭਰਤਾ ਪ੍ਰਾਈਵੇਟ ਥਰਮਲ ਪਲਾਂਟਾਂ ਉਤੇ ਹੈ, ਕੇਵਲ 3 ਫੀਸਦੀ ਹੀ ਬਿਜਲੀ ਸਰਕਾਰੀ ਪਲਾਂਟਾਂ ਤੋਂ ਪ੍ਰਾਪਤ ਕੀਤੀ ਜਾ ਰਹੀ ਹੈ। ਪਰ ਇਸ3 ਫੀਸਦੀ ਬਿਜਲੀ ਲਈ ਵੀ  ਸਰਕਾਰੀ ਥਰਮਲ ਪਲਾਂਟ ਪ੍ਰਾਈਵੇਟ ਥਰਮਲ ਪਲਾਂਟਾਂ ਨਾਲੋਂ ਕਿਤੇ ਵੱਧ ਕਾਰਗਰ ਸਿੱਧ ਹੋ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ 'ਤੇ ਬਾਦਲਾਂ ਅਤੇ ਪ੍ਰਾਈਵੇਟ ਕੰਪਨੀਆਂ ਨਾਲ ਮਿਲੀਭੁਗਤ ਕਰਨ ਦੇ ਦੋਸ ਲਾਉਂਦਿਆਂ ਮੀਤ ਹੇਅਰ ਨੇ ਕਿਹਾ ਕਿ ਵਾਅਦਾ ਕਰਨ ਦੇ ਬਾਵਜੂਦ ਅਜੇ ਤੱਕ ਕੈਪਟਨ ਅਮਰਿੰਦਰ ਸਿੰਘ ਨੇ ਗਲਤ ਬਿਜਲੀ ਸਮਝੌਤੇ ਰੱਦ ਕਰਨ ਵੱਲ ਕੋਈ ਕਦਮ ਨਹੀਂ ਚੁਕਿਆ ਹੈ। ਇੱਕ ਸਵਾਲ ਦੇ ਜਵਾਬ 'ਚ ਮੀਤ ਹੇਅਰ ਨੇ ਸਪੱਸਟ ਕੀਤਾ ਕਿ 'ਆਪ' ਸੁਪਰੀਮੋਂ ਅਰਵਿੰਦ ਕੇਜਰੀਵਾਲ ਵੱਲੋਂ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਦਾ ਮਤਬਲ ਪੰਜਾਬ 'ਚ 600 ਯੂਨਿਟ ਬਣਦਾ ਹੈ ਕਿਉਂਕਿ  ਪੰਜਾਬ 'ਚ ਹਰ ਦੋ ਮਹੀਨਿਆਂ ਬਾਅਦ ਬਿਜਲੀ ਦਾ ਬਿੱਲ ਆਉਂਦਾ ਹੈ। ਮੀਤ ਹੇਅਰ ਨੇ ਇਹ ਵੀ ਦਾਅਵਾ ਕੀਤਾ ਕਿ ਆਪ ਦੀ ਸਰਕਾਰ ਬਣਨ 'ਤੇ ਬਿਜਲੀ ਖਰੀਦ ਸਮਝੌਤੇ ਰੱਦ ਜਾਂ ਨਵੇਂ ਸਿਰਿਓ ਕੀਤੇ ਜਾਣ ਨਾਲ ਸਮੁੱਚੀ ਬਿਜਲੀ ਸਸਤੀ ਹੋ ਜਾਵੇਗੀ, ਜਿਸ ਦਾ ਲਾਭ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨੂੰ ਮਿਲੇਗਾ।

Have something to say? Post your comment

 

More in National

ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ

ਹਰਭਜਨ ਸਿੰਘ ਈ.ਟੀ.ਓ ਵੱਲੋਂ ਉੱਤਰੀ ਰਾਜਾਂ ਵਿਚ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗ

ਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟ

ਜਿੱਥੇ ਕਾਂਗਰਸ ਦੀ ਸਰਕਾਰ ਬਣ ਜਾਂਦੀ ਹੈ ਉੱਥੇ ਰਿਕਵਰੀ ਦੁਗਣੀ ਹੋ ਜਾਂਦੀ ਹੈ : ਮੋਦੀ

ਮੋਮੋਜ਼ ਖਾਣ ਨਾਲ ਔਰਤ ਦੀ ਮੌਤ ਬੱਚੇ ਹਸਪਤਾਲ ਵਿੱਚ ਇਲਾਜ ਅਧੀਨ

ਚੱਕਰਵਾਤ ਦਾਨਾ: ਓਡੀਸ਼ਾ ਦੇ ਸਾਬਕਾ ਮੁੱਖ ਮੰਤਰੀ ਪਟਨਾਇਕ ਨੇ ਲੋਕਾਂ ਨੂੰ ਰਾਜ ਸਰਕਾਰ ਨਾਲ ਸਹਿਯੋਗ ਕਰਨ ਦੀ ਕੀਤੀ ਅਪੀਲ

ਵਾਇਨਾਡ ਲੋਕ ਸਭਾ ਜ਼ਿਮਨੀ ਚੋਣ ਲਈ ਪ੍ਰਿਯੰਕਾ ਗਾਂਧੀ ਨੇ ਨਾਮਜ਼ਦਗੀ ਭਰੀ

ਮਾਓਵਾਦੀਆਂ ਦਾ ਕਹਿਣਾ ਹੈ ਕਿ 4 ਅਕਤੂਬਰ ਦੇ ਮੁਕਾਬਲੇ 'ਚ 7 ਹੋਰ ਕਾਡਰ ਮਾਰੇ ਗਏ : ਛੱਤੀਸਗੜ੍ਹ ਪੁਲਿਸ

MVA ਸੀਟ ਵੰਡ ਗੱਲਬਾਤ: ਰਾਉਤ ਨੇ ਕਿਹਾ ਕਿ ਰਾਜ ਦੇ ਕਾਂਗਰਸੀ ਆਗੂ ਫੈਸਲੇ ਨਹੀਂ ਲੈ ਸਕਦੇ

ਬਿਹਾਰ 'ਚ 'ਨਜਾਇਜ਼ ਸ਼ਰਾਬ' ਪੀਣ ਨਾਲ 10 ਹੋਰ ਮੌਤਾਂ