Saturday, October 05, 2024
BREAKING NEWS
ਪੰਜਾਬ ਰਾਜ ਚੋਣ ਕਮਿਸ਼ਨ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸਰਪੰਚ ਦੇ ਅਹੁਦਿਆਂ ਦੀ ਨਿਲਾਮੀ ਸਬੰਧੀ ਵਿਸਤ੍ਰਿਤ ਰਿਪੋਰਟ 24 ਘੰਟਿਆਂ ਦੇ ਅੰਦਰ-ਅੰਦਰ ਪੇਸ਼ ਕਰਨ ਲਈ ਕਿਹਾਮੋਹਾਲੀ ਦਾ ਡਰਾਈਵਿੰਗ ਟੈਸਟ ਟ੍ਰੈਕ 4 ਅਕਤੂਬਰ ਨੂੰ ਰਹੇਗਾ ਬੰਦ ਏਲਾਂਟੇ ਮਾਲ ‘ਚ ਅਚਾਨਕ ਟਾਈਲਾਂ ਡਿਗੱਣ ਨਾਲ 13 ਸਾਲਾ ਬਾਲ ਅਦਾਕਾਰਾ ਜ਼ਖਮੀਬੱਬੂ ਮਾਨ 'ਤੇ ਗਿੱਪੀ ਗਰੇਵਾਲ ਨੂੰ ਛੱਡ ਕਈ ਗਾਇਕਾਂ ਦੀ ਸੁਰੱਖਿਆ ਲਈ ਵਾਪਿਸਭਗਵੰਤ ਮਾਨ ਦੀ ਸਿਹਤ ਪੂਰੀ ਤਰ੍ਹਾਂ ਠੀਕਮਾਲੇਰਕੋਟਲਾ ਦੀਆਂ 176 ਗ੍ਰਾਮ ਪੰਚਾਇਤ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੇ ਸਥਾਨਾਂ ਦਾ ਵੇਰਵਾ ਜਾਰੀਮਾਲੇਰਕੋਟਲਾ ਦੇ ਬਲਾਕਾਂ ਦੀਆਂ ਪੰਚਾਇਤਾਂ ਦਾ ਸਡਿਊਲ ਜਾਰੀਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀਵਿਧਾਇਕ ਡਾ: ਅਜੈ ਗੁਪਤਾ ਨੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਕੀਤੀ ਮੁਲਾਕਾਤਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

Chandigarh

ਬਿਜਲੀ ਸੰਕਟ : ਮੁੱਖ ਮੰਤਰੀ ਵੱਲੋਂ ਭਲਕ ਤੋਂ ਸਰਕਾਰੀ ਦਫਤਰਾਂ ਨੂੰ ਸਵੇਰੇ 8 ਵਜੇ ਤੋਂ 2 ਵਜੇ ਤੱਕ ਕੰਮ ਕਰਨ ਦੇ ਹੁਕਮ

July 01, 2021 09:10 PM
SehajTimes

ਚੰਡੀਗੜ੍ਹ : ਤਾਪਮਾਨ ਵਧਣ ਦੇ ਮੱਦੇਨਜ਼ਰ ਸੂਬੇ ਨੂੰ ਦਰਪੇਸ਼ ਬਿਜਲੀ ਦੀ ਅਣਕਿਆਸੀ ਘਾਟ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਲਕੇ ਤੋਂ ਸੂਬਾ ਸਰਕਾਰ ਦੇ ਦਫਤਰਾਂ ਦਾ ਸਮਾਂ ਘਟਾਉਣ ਅਤੇ ਬਿਜਲੀ ਦੀ ਵੱਧ ਖਪਤ ਵਾਲੀਆਂ ਸਨਅਤਾਂ ਦੀ ਸਪਲਾਈ ਵਿਚ ਤੁਰੰਤ ਪ੍ਰਭਾਵ ਨਾਲ ਕਟੌਤੀ ਕਰਨ ਦੇ ਹੁਕਮ ਦਿੱਤੇ ਹਨ ਤਾਂ ਜੋ ਫਸਲਾਂ ਨੂੰ ਬਚਾਉਣ ਦੇ ਨਾਲ-ਨਾਲ ਘਰੇਲੂ ਬਿਜਲੀ ਸਪਲਾਈ ਵਿਚ ਰਾਹਤ ਦਿੱਤੀ ਜਾ ਸਕੇ।
ਮੁੱਖ ਮੰਤਰੀ ਨੇ ਸਾਰੇ ਸਰਕਾਰੀ ਦਫਤਰਾਂ ਨੂੰ ਆਪੋ-ਆਪਣੇ ਦਫਤਰਾਂ ਵਿਚ ਬਿਜਲੀ ਦੀ ਵਰਤੋਂ ਸੁਚੱਜੇ ਢੰਗ ਨਾਲ ਕਰਨ ਦੀ ਅਪੀਲ ਕਰਦੇ ਦੱਸਿਆ ਕਿ ਸਥਿਤੀ ਬਹੁਤ ਗੰਭੀਰ ਹੈ ਕਿਉਂ ਜੋ ਸੂਬੇ ਵਿਚ ਬਿਜਲੀ ਦੀ ਮੰਗ 14500 ਮੈਗਾਵਾਟ ਤੱਕ ਪਹੁੰਚ ਗਈ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਸਰਕਾਰੀ ਦਫਤਰ ਜੋ ਸਵੇਰੇ 8 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕੰਮ ਕਰਨਗੇ, ਵਿੱਚ ਏਅਰ ਕੰਡੀਸ਼ਨਰ (ਏ.ਸੀ.) ਦੀ ਵਰਤੋਂ ਉੱਤੇ ਪਾਬੰਦੀ ਲਾਉਣ ਦਾ ਕੋਈ ਵੀ ਫੈਸਲਾ ਨਹੀਂ ਲਿਆ ਹੈ।
ਮੁੱਖ ਮੰਤਰੀ ਨੇ ਬਿਜਲੀ ਵਿਭਾਗ ਦੇ ਪ੍ਰਦਰਸ਼ਨਕਾਰੀ ਮੁਲਾਜਡਮਾਂ ਨੂੰ ਆਪਣਾ ਸੰਘਰਸ਼ ਖਤਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਸੰਕਟ ਹੋਰ ਗਹਿਰਾ ਹੋ ਜਾਵੇਗਾ ਅਤੇ ਫੀਡਰਾਂ ਅਤੇ ਸਬ-ਸਟੇਸ਼ਨਾਂ ਦੀ ਓਵਰਲੋਡਿੰਗ ਕਾਰਨ ਬਿਜਲੀ ਵਿਚ ਨੁਕਸ ਪੈਣ ਦੀਆਂ ਸ਼ਿਕਾਇਤਾਂ ਨੂੰ ਤੇਜ਼ੀ ਨਾਲ ਨਿਪਟਾਇਆ ਨਹੀਂ ਜਾ ਰਿਹਾ।
ਉਚ ਪੱਧਰੀ ਮੀਟਿੰਗ ਦੌਰਾਨ ਸਥਿਤੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਤਿੰਨ ਮੈਂਬਰੀ ਕਮੇਟੀ ਬਣਾਈ ਜਿਸ ਵਿੱਚ ਵਧੀਕ ਮੁੱਖ ਸਕੱਤਰ ਵਿਕਾਸ, ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਅਤੇ ਵਿਸ਼ੇਸ਼ ਸਕੱਤਰ ਵਿੱਤ ਨੂੰ ਸ਼ਾਮਲ ਕੀਤਾ ਗਿਆ। ਇਹ ਕਮੇਟੀ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰੇਗੀ। ਉਨ੍ਹਾਂ ਮੁਲਾਜ਼ਮਾਂ ਨੂੰ ਯਕੀਨ ਦਿਵਾਇਆ ਕਿ ਉਨ੍ਹਾਂ ਦੀਆਂ ਵਾਜਬ ਮੰਗਾਂ ਨੂੰ ਵਿਚਾਰਿਆ ਜਾਵੇਗਾ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਜ਼ਿਆਦਾਤਰ ਮੰਗਾਂ ਜਿਵੇਂ ਕਿ ਕਰਮਚਾਰੀਆਂ ਦੇ ਐਨ.ਪੀ.ਐਸ.ਹਿੱਸੇ ਵਿੱਚ ਵਾਧਾ ਕਰਨਾ, ਉਤਪਾਦਨ ਭੱਤੇ ਨੂੰ ਬਹਾਲ ਕਰਨਾ ਆਦਿ ਨੂੰ ਪਹਿਲਾਂ ਹੀ ਮੰਨ ਲਿਆ ਜਾ ਚੁੱਕਾ ਹੈ ਅਤੇ ਸੂਬੇ ਦੇ ਵੱਖ-ਵੱਖ ਬੋਰਡ/ਕਾਰਪੋਰੇਸ਼ਨਾਂ ਵੱਲੋਂ ਛੇਵੇਂ ਤਨਖਾਹ ਸਕੇਲ ਲਾਗੂ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੀ ਖੇਤੀਬਾੜੀ ਅਤੇ ਉਦਯੋਗਾਂ ਦੇ ਨਾਲ ਆਪਣੇ ਘਰੇਲੂ ਖਪਤਕਾਰਾਂ ਜਿਹੜੇ ਕੋਵਿਡ ਮਹਾਂਮਾਰੀ ਦੇ ਦੌਰ ਵਿੱਚ ਲੰਬੇ ਬਿਜਲੀ ਕੱਟਾਂ ਕਾਰਨ ਔਖੇ ਸਮੇਂ ਵਿੱਚੋਂ ਲੰਘ ਰਹੇ ਹਨ, ਦੇ ਹਿੱਤ ਵਿੱਚ ਆਪਣਾ ਸੰਘਰਸ਼ ਵਾਪਸ ਲੈ ਲੈਣ।
ਇਸ ਗੱਲ ਦਾ ਹਵਾਲਾ ਦਿੰਦਿਆਂ ਕਿ ਬਿਜਲੀ ਕੱਟਾਂ ਕਾਰਨ ਕਿਸਾਨ ਝੋਨਾ ਲਗਾਉਣ ਦਾ ਆਪਣਾ ਕੀਮਤੀ ਸਮਾਂ ਗੁਆ ਰਹੇ ਹਨ, ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਨਿਰਵਿਘਨ ਬਿਜਲੀ ਸਪਲਾਈ ਲਈ ਖੇਤੀਬਾੜੀ ਖੇਤਰ ਨੂੰ ਤਰਜੀਹ ਦੇਣ ਦੀ ਲੋੜ ਹੈ।
ਉਨ੍ਹਾਂ ਸੂਬੇ ਦੇ ਖੇਤੀਬਾੜੀ, ਘਰੇਲੂ ਅਤੇ ਉਦਯੋਗਿਕ ਖਪਤਕਾਰਾਂ ਨੂੰ ਸਬਸਿਡੀ ਉਤੇ ਨਿਰੰਤਰ ਬਿਜਲੀ ਸਪਲਾਈ ਦੇਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ।
------

Have something to say? Post your comment

 

More in Chandigarh

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਲਈ ਜੈਕਟਾਂ ਦੀ ਵਰਤੋਂ ਕਰਨ ਵਾਲੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ‘ਚ ਉਦਯੋਗਾਂ ਲਈ ਹੋਰ ਸੁਖਾਵਾਂ ਮਾਹੌਲ ਬਣਾਉਣ ਦੇ ਨਿਰਦੇਸ਼

ਅਗਲੇ ਸਾਲ ਮਾਰਚ ਤੱਕ 90 ਲੱਖ ਮੀਟਰਕ ਟਨ ਭੰਡਾਰਨ ਦੀ ਥਾਂ ਪੈਦਾ ਹੋਵੇਗੀ: ਲਾਲ ਚੰਦ ਕਟਾਰੂਚੱਕ

ED ਵੱਲੋਂ ਪੰਜਾਬ ਦੇ ਮਸ਼ਹੂਰ ਕਾਲੋਨਾਈਜ਼ਰ ਦੇ ਟਿਕਾਣਿਆਂ ਤੇ ਛਾਪੇਮਾਰੀ

ਕਪਿਲ ਸ਼ਰਮਾ ਦੇ ਸ਼ੋਅ ਤੋਂ ਬਾਅਦ ਹੁਣ ਦੁਬਈ ਦੇ ਸ਼ੇਖਾਂ ਨੇ ਵੀ ਕੀਤਾ ਜਹੀਰ ਟੇਲਰ ਨਾਲ ਰਾਬਤਾ

ਭਾਜਪਾ ਦੀ ਵਿਵਾਦਤ ਲੋਕ ਸਭਾ ਮੈਂਬਰ ਜ਼ਹਿਰ ਉਗਲਣ ਤੋਂ ਫਿਰ ਬਾਜ਼ ਨਾਂ ਆਈ

ਮਨਪ੍ਰੀਤ ਬਾਦਲ ਦੀਆਂ ਸਰਗਰਮੀਆਂ ਨੇ ਸਿਆਸੀ ਗਲਿਆਰੇ ਕੀਤੇ ਗਰਮ

ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ

ਕੁਰਾਲੀ ਦੇ ਨੌਜਵਾਨਾਂ ਨੇ ਕੁਰਾਲੀ ਦੇ ਹੀ ਇੱਕ ਮੈਡੀਕਲ ਸਟੋਰ ਮਾਲਕ ਤੋਂ ਮੰਗੀ 20 ਲੱਖ ਦੀ ਫਰੋਤੀ

ਕੰਗਨਾ ਰਣੌਤ ਦੇ ਫਿਰ ਵਿਗੜੇ ਬੋਲ, ਪੰਜਾਬੀਆਂ 'ਤੇ ਕੀਤੀ ਵਿਵਾਦਿਤ ਟਿੱਪਣੀ