ਬਠਿੰਡਾ, 23 ਅਗਸਤ
ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਅੰਦਰ ਕੋਵਿਡ-19 ਤਹਿਤ 31094 ਸੈਂਪਲ ਲਏ ਗਏ, ਜਿਨ੍ਹਾਂ ਵਿਚੋਂ ਕੁੱਲ 1932 ਪਾਜ਼ੇਟਿਵ ਕੇਸ ਆਏ, ਇਨ੍ਹਾਂ ਵਿਚੋਂ 964 ਕਰੋਨਾ ਪੀੜਤ ਵਿਅਕਤੀ ਠੀਕ ਹੋ ਕੇ ਆਪੋ-ਆਪਣੇ ਘਰ ਪਰਤ ਗਏ। ਉਨ੍ਹਾਂ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ’ਚ ਕੁੱਲ 659 ਕੇਸ ਐਕਟਿਵ ਹਨ ਤੇ 285 ਕੇਸ ਹੋਰ ਜ਼ਿਲ੍ਹਿਆਂ ਵਿਚ ਸ਼ਿਫ਼ਟ ਹੋ ਚੁੱਕੇ ਹਨ। ਇਸ ਤੋਂ ਇਲਾਵਾ ਹੁਣ ਤੱਕ ਜ਼ਿਲ੍ਹੇ ਅੰਦਰ 24 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਹੋਰ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ 41 ਮਰੀਜ਼ ਹੋਰ ਕਰੋਨਾ ਪਾਜ਼ੇਟਿਵ ਆਏ ਹਨ। ਜਦੋਂ ਕਿ 292 ਨੈਗੇਟਿਵ ਤੇ ਕਰੋਨਾ ਪ੍ਰਭਾਵਿਤ 44 ਮਰੀਜ਼ ਠੀਕ ਹੋਣ ਉਪਰੰਤ ਆਪੋ ਆਪਣੇ ਘਰ ਪਰਤੇ ਗਏ ਹਨ।
ਮੋਗਾ :ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਜਿਥੇ ਕੋਵਿਡ-19 ਸਬੰਧੀ ਰਾਜ ਸਰਕਾਰ ਵਲੋੰ ‘ਮਿਸ਼ਨ ਫਤਿਹ’ ਤਹਿਤ ਕੋਵਾ ਐੱਪ ਰਾਹੀਂ ਲੋਕਾਂ ਨੂੰ ਹਰ ਜਾਣਕਾਰੀ ਤੋਂ ਅਪਡੇਟ ਕਰਵਾਇਆ ਜਾ ਰਿਹਾ ਹੈ, ਉਥੇ ਇਸ ਐਪ ਰਾਹੀਂ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਬੈੱਡਾਂ ਦੀ ਉਪਲੱਬਧਤਾ ਬਾਰੇ ਜਾਣਕਾਰੀ ਮੁੱਹਈਆ ਕਰਵਾਉਣ ਦੀ ਪਹਿਲਕਦਮੀ ਵੀ ਕੀਤੀ ਗਈ ਹੈ, ਤਾਂ ਜੋ ਮਰੀਜ਼ਾਂ ਨੂੰ ਸਮੇਂ ਸਿਰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਸਾਰੇ ਆਪਣੇ ਮੋਬਾਈਲ ਵਿੱਚ ਕੋਵਾ ਐਪ ਨੂੰ ਜ਼ਰੂਰ ਡਾਊਨਲੋਡ ਕਰਨ, ਤਾਂ ਜੋ ਉਹ ਕੋਵਿਡ-19 ਸਬੰਧੀ ਹਰ ਨਵੀਂ ਅਪਡੇਟ ਤੋਂ ਜਾਣੂ ਹੋ ਸਕਣ ਅਤੇ ਐਪ ਵਿੱਚ ਦਰਜ ਹਰ ਵਿਸ਼ੇਸ਼ ਜਾਣਕਾਰੀ ਪ੍ਰਾਪਤ ਕਰ ਸਕਣ।
ਸਿਵਲ ਸਰਜਨ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜ਼ਿਲ੍ਹੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲ੍ਹੇ ਵਿੱਚ 38 ਨਵੇ ਕਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਹੁਣ ਜ਼ਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 554 ਹੋ ਗਈ ਹੈ ਜਿਨਾਂ ਵਿੱਚੋਂ 508 ਕੇਸਾਂ ਨੂੰ ਹੋਮ ਆਈਸੋਲੇਸਟ, 19 ਕੇਸਾਂ ਨੂੰ ਲੈਵਲ 1 ਅਤੇ 15 ਕੇਸਾਂ ਨੂੰ ਲੈਵਲ 2 ਆਈਸੋਲੇਸ਼ਨ ਸੈਟਰਾਂ ਵਿੱਚ ਵਿੱਚ ਦਾਖਲ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 32298 ਕਰੋਨਾ ਸੈਂਪਲ ਇਕੱਤਰ ਕੀਤੇ ਹਨ, ਜਿੰਨਾਂ ਵਿੱਚੋ 30067 ਸੈਪਲਾਂ ਦੀ ਰਿਪੋਰਟ ਨੇੈਗੇਟਿਵ ਪ੍ਰਾਪਤ ਹੋਈ ਹੈ ਅਤੇ 853 ਦੀ ਰਿਪੋਰਟ ਦਾ ਇੰਤਜਾਰ ਹੈ। ਸਿਹਤ ਵਿਭਾਗ ਨੇ ਕਿਹਾ ਅੱਜ ਕੁੱਲ 333 ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ।
ਮਾਨਸਾ:ਮਾਨਸਾ ਜ਼ਿਲ੍ਹੇ ਵਿਚ ਅੱਜ ਕਰੋਨਾ ਦੇ 15 ਨਵੇਂ ਮਾਮਲੇ ਸਾਹਮਣੇ ਆਏ ਹੈ। ਹੁਣ ਮਾਨਸਾ ਵਿੱਚ 16 ਮਰੀਜ਼ਾਂ ਨੂੰ ਛੁੱਟੀ ਦੇਣ ਦੇ ਬਾਅਦ ਮਰੀਜ਼ਾਂ ਦੀ ਗਿਣਤੀ 156 ਹੋ ਗਈ ਹੈ, ਜਦੋਂ ਕਿ 406 ਲੋਕਾਂ ਨੂੰ ਹੁਣ ਤੱਕ ਇਹ ਲਾਗ ਲੱਗ ਚੁੱਕਿਆ ਹੈ। ਜ਼ਿਲ੍ਹੇ ਵਿੱਚ 23439 ਨਮੂਨੇ ਲਏ ਜਾ ਚੁੱਕੇ ਹੈ ਅਤੇ ਅੱਜ 98 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ ਅਤੇ 546 ਦੀ ਰਿਪੋਰਟ ਅਜੇ ਆਉਣੀ ਬਾਕੀ ਹੈ। ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਅਨੁਸਾਰ ਮਾਨਸਾ ਵਿੱਚ 6, ਬੁਢਲਾਡਾ ਵਿੱਚ 2, ਪਿੰਡ ਖਿਆਲਾ ਕਲਾਂ ਵਿੱਚ 4 ਅਤੇ ਸਰਦੂਲਗੜ੍ਹ ਵਿੱਚ 3 ਲੋਕ ਪਾਜ਼ੀਟਿਵ ਪਾਉਣ ਦੇ ਨਾਲ ਕੁੱਲ 15 ਮਾਮਲੇ ਸਾਹਮਣੇ ਆਏ ਹੈ।
ਮਿਲੇ ਵੇਰਵਿਆਂ ਅਨੁਸਾਰ ਅੱਜ ਤੱਕ 406 ਕਰੋਨਾ ਪਾਜ਼ੀਟਿਵ ਮਰੀਜ਼ਾਂ ਵਿਚੋਂ 114, ਬੁਢਲਾਡਾ ਵਿੱਚ 156, ਖਿਆਲਾ ਕਲਾਂ ਵਿੱਚ 77 ਅਤੇ ਸਰਦੂਲਗੜ ਵਿੱਚ 59 ਲੋਕ ਇਸ ਮਹਾਂਮਾਰੀ ਨਾਲ ਪ੍ਰਭਾਵਿਤ ਹੋ ਚੁੱਕੇ ਹਨ। ਪੀੜਤ ਪਾਏ ਗਏ ਵਿਅਕਤੀਆਂ ਵਿਚੋਂ ਇੱਕ ਸਰਕਾਰੀ ਮੁਲਾਜ਼ਮ, ਇੱਕ ਫਾਰਮਾਸਿਸਟ, ਇੱਕ ਵਿਅਕਤੀ ਸਣੇ 6 ਸਾਲ ਦਾ ਬੱਚਾ ਸ਼ਾਮਲ ਹੈ।