Friday, April 18, 2025

International

ਕੈਨੇਡਾ ਤੇ ਅਮਰੀਕਾ ‘ਚ ਲੂ ਕਾਰਨ 486 ਲੋਕਾਂ ਦੀ ਮੌਤ

July 02, 2021 11:28 AM
SehajTimes

ਵੈਨਕੂਵਰ : ਪਿਛਲ ਕਈ ਦਿਨਾਂ ਤੋਂ ਕੈਨੇਡਾ ਅਤੇ ਅਮਰੀਕਾ ਵਿਚ ਅੱਤ ਦੀ ਗਰਮੀ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧਦੀ ਜਾ ਰਹੀ ਹੈ । ਇਕ ਦਿਨ ਪਹਿਲਾਂ ਹੀ ਕੈਨੇਡਾ ਦੇ ਇਕ ਇਲਾਕੇ ਵਿਚ ਪਾਰਾ 49 ਡਿਗਰੀ ਨੂੰ ਛੂ ਗਿਆ ਸੀ ਅਤੇ ਵੈਨਕੂਵਰ ਦੇ ਇਕ ਪਿੰਡ ਵਿਚ ਇਸੇ ਕਾਰਨ ਅੱਗ ਵੀ ਲੱਗ ਗਈ ਸੀ। ਹੁਣ ਕੈਨੇਡਾ ਤੇ ਅਮਰੀਕਾ ‘ਚ ਲੂ ਦਾ ਕਹਿਰ ਜਾਰੀ ਹੈ। ਅਮਰੀਕਾ ਦੇ ਓਰੇਗਨ, ਵਾਸ਼ਿੰਗਟਨ ਅਤੇ ਨਿਊਯਾਰਕ ਵਿਚ ਭਿਆਨਕ ਗਰਮੀ ਪੈ ਰਹੀ ਹੈ ਅਤੇ ਉਥੇ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ‘ਚ ਹੁਣ ਤਕ 486 ਲੋਕਾਂ ਦੀ ਮੌਤ ਹੋ ਗਈ ਹੈ।ਅਮਰੀਕਾ ‘ਚ 121 ਤੋਂ ਜ਼ਿਆਦਾ ਲੋਕਾਂ ਦੀ ਗਰਮੀ ਨਾਲ ਮੌਤ ਹੋ ਗਈ ਹੈ।ਓਰੇਗਨ ਦੇ ਸਿਹਤ ਅਧਿਕਾਰੀ ਨੇ ਦੱਸਿਆ ਕਿ ਗਰਮੀ ਕਾਰਨ 60 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਸੂਬੇ ਦੀ ਸਭ ਤੋਂ ਵੱਡੀ ਕਾਊਂਟੀ ਮੁਲਟਨੋਮਾ ਵਿਚ ਸ਼ੁੱਕਰਵਾਰ ਨੂੰ ਲੂ ਚੱਲਣ ਤੋਂ ਬਾਅਦ 45 ਲੋਕਾਂ ਦੀ ਮੌਤ ਹੋ ਚੁੱਕੀ ਹੈ।ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ‘ਚ ਇਸ ਵਾਰੀ ਗਰਮੀ ਨਾਲ ਲੋਕਾਂ ਦੀ ਜਾਨ ਬਚਾਉਣਾ ਮੁਸ਼ਕਲ ਹੋ ਰਿਹਾ ਹੈ। ਇੱਥੇ ਗਰਮੀ ਦੇ ਸਾਰੇ ਰਿਕਾਰਡ ਟੁੱਟ ਰਹੇ ਹਨ। ਇੱਥੋਂ ਦੇ ਲਿਟਨ ਸ਼ਹਿਰ ‘ਚ ਪਾਰਾ 49.6 ਡਿਗਰੀ ਸੈਲਸੀਅਸ ਰਿਹਾ। ਵੈਨਕੂਵਰ ਦੇ ਪੁਲਿਸ ਸਾਰਜੈਂਟ ਸਟੀਵ ਐਡੀਸਨ ਨੇ ਇਕ ਬਿਆਨ ‘ਚ ਕਿਹਾ ਕਿ ਵੈਨਕੂਵਰ ‘ਚ ਕਦੇ ਇਸ ਤਰ੍ਹਾਂ ਦੀ ਗਰਮੀ ਨਹੀਂ ਪਈ ਅਤੇ ਦੁੱਖ ਵਾਲੀ ਗੱਲ ਇਹ ਹੈ ਕਿ ਇਸਦੇ ਕਾਰਨ ਦਰਜਨਾਂ ਲੋਕ ਮਰ ਰਹੇ ਹਨ। ਵਾਸ਼ਿੰਗਟਨ ਸੂਬਾ ਅਥਾਰਿਟੀ ਨੇ ਗਰਮੀ ਕਾਰਨ 20 ਤੋਂ ਜ਼ਿਆਦਾ ਲੋਕਾਂ ਦੇ ਮਰਨ ਦੀ ਖ਼ਬਰ ਦਿੱਤੀ ਹੈ ਪਰ ਇਹ ਗਿਣਤੀ ਵੱਧ ਸਕਦੀ ਹੈ। ਵਾਸ਼ਿੰਗਟਨ ਸੂਬੇ ‘ਚ ਗਰਮੀ ਨਾਲ ਹਾਲਾਤ ਖਰਾਬ ਹੋਣ ਦੇ ਕਾਰਨ ਲੋਕ ਹਸਪਤਾਲਾਂ ‘ਚ ਦਾਖਲ ਹੋ ਰਹੇ ਹਨ। ਓਰੇਗਨ ਦੇ ਗਵਰਨਰ ਕੇਟੇ ਬ੍ਰਾਊਨ ਨੇ ਜੰਗਲਾਂ ‘ਚ ਅੱਗ ਨੂੰ ਲੈ ਕੇ ਐਮਰਜੈਂਸੀ ਸਥਿਤੀ ਜਾਰੀ ਕਰ ਦਿੱਤੀ ਹੈ। ਪੋਰਟਲੈਂਡ ਦੇ ਫਾਇਰ ਬਿ੍ਗੇਡ ਵਿਭਾਗ ਨੇ ਚਾਰ ਜੁਲਾਈ ਨੂੰ ਆਜ਼ਾਦੀ ਦਿਹਾੜੇ ਨੂੰ ਦੇਖਦੇ ਹੋਏ ਆਤਿਸ਼ਬਾਜ਼ੀ ਕਰਨ ‘ਤੇ ਰੋਕ ਲਗਾ ਦਿੱਤੀ ਹੈ।

Have something to say? Post your comment

 

More in International

ਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦ

UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

ਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼

ਟਰੰਪ ਦੇ ਨਵੇਂ ਗੋਲਡ ਕਾਰਡ ਸਕੀਮ ’ਚ 50 ਲੱਖ ਡਾਲਰ ਦੀ ਮਿਲੇਗੀ ਅਮਰੀਕੀ ਨਾਗਰਿਕਤਾ

ਅੱਤਵਾਦੀਆਂ ਨੇ ਬਲੋਚਿਸਤਾਨ ‘ਚ ਬੱਸ ‘ਤੇ ਕੀਤਾ ਹਮਲਾ

ਡੌਂਕੀ ਰਾਹੀਂ ਅਮਰੀਕਾ ਭੇਜਣ ਦੇ ਮਾਮਲੇ ‘ਚ ਕਿਸਾਨ ਆਗੂ ਸੁਖਵਿੰਦਰ ਸਿੰਘ ‘ਤੇ FIR ਦਰਜ

USA ਜਹਾਜ਼ ਲੈਂਡਿੰਗ ‘ਤੇ ਬੋਲੇ ਮਨੀਸ਼ ਤਿਵਾੜੀ ‘CM ਮਾਨ ਬਿਲਕੁਲ ਸਹੀ… ਅੰਮ੍ਰਿਤਸਰ ਹੀ ਕਿਉਂ?’

ਅੱਜ USA ਤੋਂ ਡਿਪੋਰਟ 119 ਭਾਰਤੀ ਪਹੁੰਚਣਗੇ ਅੰਮ੍ਰਿਤਸਰ

ਟਰੰਪ ਦੇ ਹੁਕਮ ‘ਤੇ ਕੋਰਟ ਨੇ ਲਗਾਈ ਰੋਕ ਅਮਰੀਕਾ ‘ਚ ਜਨਮ ਲੈਣ ਵਾਲੇ ਬੱਚਿਆਂ ਨੂੰ ਮਿਲਦੀ ਰਹੇਗੀ ਨਾਗਰਿਕਤਾ

ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਨੂੰ 14 ਸਾਲ ਦੀ ਜੇਲ੍ਹ