Thursday, April 10, 2025

Malwa

ਸਿੱਖਿਆ ਅਧਿਕਾਰੀਆਂ ਵੱਲੋਂ ਰੱਸੀ ਟੱਪਣ ਮੁਕਾਬਲੇ ਦੀਆਂ ਜੇਤੂ ਖਿਡਾਰਨਾਂ ਨਕਦ ਰਾਸ਼ੀ ਨਾਲ ਸਨਮਾਨਿਤ

July 02, 2021 02:20 PM
SehajTimes
ਬਰਨਾਲਾ : ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕਿ੍ਰਸ਼ਨ ਕੁਮਾਰ ਦੀ ਅਗਵਾਈ ਹੇਠ ਜਿੱਥੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਆਨਲਾਈਨ ਤਰੀਕੇ ਪੜ੍ਹਾਈ ਜਾਰੀ ਰੱਖੀ ਜਾ ਰਹੀ ਹੈ ਉੱਥੇ ਹੀ ਵਿਦਿਆਰਥੀਆਂ ਦੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਆਨਲਾਈਨ ਤਰੀਕੇ ਖੇਡ ਗਤੀਵਿਧੀਆਂ ਵੀ ਜਾਰੀ ਰੱਖੀਆਂ ਜਾ ਰਹੀਆਂ ਹਨ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਰਸਮੀ ਤੌਰ 'ਤੇ ਜੇਲ ਤੋਂ ਰਿਹਾਅ

 

ਜਿਲੇ ਦੇ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਦੀਆਂ ਖੇਡ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦਿਆਂ ਸਰਬਜੀਤ ਸਿੰਘ ਤੂਰ ਜਿਲਾ ਸਿੱਖਿਆ ਅਫਸਰ ਸੈਕੰਡਰੀ ਅਤੇ ਐਲੀਮੈਂਟਰੀ ਅਤੇ ਹਰਕੰਵਲਜੀਤ ਕੌਰ ਉਪ ਜਿਲਾ ਸਿੱਖਿਆ ਅਫਸਰ ਸੈਕੰਡਰੀ ਨੇ ਦੱਸਿਆ ਕਿ ਸਮੂਹ ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਛੇਵੀਂ ਤੋਂ ਦਸਵੀਂ ਜਮਾਤਾਂ ਤੱਕ ਦੀਆਂ ਵਿਦਿਆਰਥਣਾਂ ਦੇ ਮਿਡਲ ਅਤੇ ਹਾਈ ਦੋ ਗਰੁੱਪਾਂ ਵਿੱਚ ਆਨਲਾਈਨ ਰੱਸੀ ਟੱਪਣ ਮੁਕਾਬਲੇ ਕਰਵਾਏ ਗਏ।ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਛੇਵੀਂ ਤੋਂ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਦੇ ਮਿਡਲ ਗਰੁੱਪ ਵਿੱਚ ਅਤੇ ਨੌਵੀਂ ਅਤੇ ਦਸਵੀਂ ਜਮਾਤਾਂ ਦੀਆਂ ਵਿਦਿਆਰਥਣਾਂ ਦੇ ਹਾਈ ਗਰੁੱਪ ਵਿੱਚ ਸਕੂਲ,ਜੋਨ ਅਤੇ ਜਿਲਾ ਪੱਧਰ ਦੇ ਮੁਕਾਬਲੇ ਕਰਵਾਏ ਗਏ।ਅਧਿਕਾਰੀਆਂ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ‘ਚ ਵਿਦਿਆਰਥਣਾਂ ਵੱਲੋਂ ਉਤਸ਼ਾਹ ਨਾਲ ਭਾਗ ਲਿਆ ਗਿਆ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਫਸਲ ’ਤੇ ਬਿਮਾਰੀ ਦਾ ਹਮਲਾ ਦਿਸਣ ’ਤੇ ਖੇਤੀ ਮਾਹਿਰਾਂ ਨਾਲ ਸੰਪਰਕ ਕਰਨ ਕਿਸਾਨ: ਕੈਂਥ

 

ਸਿੱਖਿਆ ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਇਸ ਤਰਾਂ ਦੇ ਮੁਕਾਬਲੇ ਪ੍ਰਾਇਮਰੀ ਸਕੂਲਾਂ ਦੀਆਂ ਵਿਦਿਆਰਥਣਾਂ ਦੇ ਵੀ ਕਰਵਾਏ ਜਾਣਗੇ। ਸਿਮਰਦੀਪ ਸਿੰਘ ਜਿਲਾ ਮੈਂਟਰ ਖੇਡਾਂ ਨੇ ਦੱਸਿਆ ਕਿ ਬਲਾਕ ਮੈਂਟਰ ਖੇਡਾਂ ਅਤੇ ਸਰੀਰਕ ਸਿੱਖਿਆ ਵਿਸ਼ੇ ਦੇ ਅਧਿਆਪਕਾਂ ਸਮੇਤ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ ਕਰਵਾਏ ਇਹਨਾਂ ਮੁਕਾਬਲਿਆਂ ਵਿੱਚੋਂ ਮਿਡਲ ਗਰੁੱਪ ਵਿੱਚੋਂ ਸ਼ਹੀਦ ਜਸ਼ਨਦੀਪ ਸਿੰਘ ਸਰਾਂ ਸਰਕਾਰੀ ਹਾਈ ਸਕੂਲ ਨੈਣੇਵਾਲ ਦੀ ਵਿਦਿਆਰਥਣ ਦਿਲਪ੍ਰੀਤ ਕੌਰ ਨੇ ਪਹਿਲਾ, ਸਰਕਾਰੀ ਮਿਡਲ ਸਕੂਲ ਸੰਘਰ ਪੱਤੀ ਧਨੌਲਾ ਦੀ ਮਨਪ੍ਰੀਤ ਕੌਰ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਖ਼ਤਗੜ੍ਹ ਦੀ ਵਿਦਿਆਰਥਣ ਹਰਜੋਤ ਕੌਰ,ਸਰਕਾਰੀ ਹਾਈ ਸਕੂਲ ਪੱਖੋਕੇ ਦੀ ਵਿਦਿਆਰਥਣ ਸਿਮਰਨ ਕੌਰ,ਸਰਕਾਰੀ ਹਾਈ ਸਕੂਲ ਮਹਿਲ ਖੁਰਦ ਦੀ ਵਿਦਿਆਰਥਣ ਵੀਰਪਾਲ ਕੌਰ ਸਮੇਤ ਤਿੰਨ ਵਿਦਿਆਰਥਣਾਂ ਤੀਜੇ ਸਥਾਨ ‘ਤੇ ਰਹੀਆਂ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਨਹੀਂ ਰੁਕ ਰਹੀਆਂ ਡਰੋਨ ਗਤੀਵਿਧੀਆਂ, ਪੜ੍ਹੋ ਪੂਰੀ ਖ਼ਬਰ

 

ਇਸੇ ਤਰਾਂ ਹਾਈ ਗਰੁੱਪ ਦੇ ਮੁਕਾਬਲੇ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਖ਼ਤਗੜ੍ਹ ਦੀ ਵਿਦਿਆਰਥਣ ਨਵਪ੍ਰੀਤ ਕੌਰ ਪਹਿਲੇ,ਸਰਕਾਰੀ ਹਾਈ ਸਕੂਲ ਨਾਈਵਾਲਾ ਦੀ ਵਿਦਿਆਰਥਣ ਬਲਜਿੰਦਰ ਕੌਰ ਦੂਜੇ ਅਤੇ ਸਰਕਾਰੀ ਹਾਈ ਸਕੂਲ ਨਾਈਵਾਲਾ ਦੀ ਹੀ ਵਿਦਿਆਰਥਣ ਬੇਅੰਤ ਕੌਰ ਤੀਜੇ ਸਥਾਨ ‘ਤੇ ਰਹੀ।ਦੋਵੇਂ ਗਰੁੱਪਾਂ ਦੀਆਂ ਪਹਿਲਾ,ਦੂਜਾ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਜਿਲਾ ਸਿੱਖਿਆ ਅਧਿਕਾਰੀਆਂ ਵੱਲੋਂ ਕ੍ਰਮਵਾਰ 3100,2100 ਅਤੇ 1100 ਰੁਪਏ ਦੀ ਨਕਦ ਰਾਸ਼ੀ,ਸਰਟੀਫਿਕੇਟ ਅਤੇ ਟਰਾਫੀ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ.ਰਵਿੰਦਰਪਾਲ ਪਿ੍ਰੰਸੀਪਲ ਸਟੇਟ ਅਵਾਰਡੀ,ਸੁਰੇਸ਼ਟਾ ਰਾਣੀ ਹੈਡਮਿਸਟਰੈਸ,ਕਮਲਦੀਪ ਸਿੰਘ ਹੈਡਮਾਸਟਰ, ਕਮਲਦੀਪ ਜਿਲਾ ਮੈਂਟਰ ਗਣਿਤ,ਰਾਜੇਸ਼ ਕੁਮਾਰ ਹੈਡਮਾਸਟਰ ਡੀ.ਐਸ.ਐਮ,ਬਿੰਦਰ ਸਿੰਘ ਖੁੱਡੀ ਕਲਾਂ ਜਿਲਾ ਮੀਡੀਆ ਕੋਆਰਡੀਨੇਟਰ, ਅਵਤਾਰ ਸਿੰਘ, ਲਿਵਲੀਨ ਸਿੰਘ, ਮੱਲ ਸਿੰਘ, ਜਸਵਿੰਦਰ ਸਿੰਘ ਅਤੇ ਬਲਜਿੰਦਰ ਕੌਰ ਸਮੇਤ ਜੇਤੂ ਵਿਦਿਆਰਥਣਾਂ ਦੇ ਗਾਈਡ ਅਧਿਆਪਕ ਵੀ ਹਾਜਰ ਸਨ।

ਇਸ ਖ਼ਬਰ ਸਬੰਧੀ ਕੁਮੈਂਟ ਜ਼ਰੂਰ ਲਿਖੋ

Have something to say? Post your comment

 

More in Malwa

ਮੋਟਰਸਾਈਕਲ ਸਵਾਰ ਲੁਟੇਰੇ ਮਹਿਲਾ ਤੋਂ ਪਰਸ ਖੋਹ ਕੇ ਫ਼ਰਾਰ

ਅਮਨਬੀਰ ਚੈਰੀ ਵੱਲੋਂ ਭਰਤੀ ਕਮੇਟੀ ਦੀਆਂ ਕਾਪੀਆਂ ਤਕਸੀਮ 

ਭਗਵੰਤ ਮਾਨ ਸਰਕਾਰ ਦਾ ਵਤੀਰਾ ਤਾਨਾਸ਼ਾਹੀ 

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ 'ਚ ਮਨਾਹੀ ਦੇ ਵੱਖ ਵੱਖ ਹੁਕਮ ਜਾਰੀ

ਪੰਜਾਬੀ ਯੂਨੀਵਰਸਿਟੀ ਵਿਖੇ ਐੱਨ. ਐੱਸ. ਐੱਸ. ਨੇ ਕੱਢੀਆਂ ਦੋ ਜਾਗਰੂਕਤਾ ਰੈਲੀਆਂ

ਪੰਜਾਬ ’ਚ ਕੁੱਤੇ ਤੇ ਕੁੱਤਿਆਂ ਦੀ ਵਰਤੋਂ ਵਾਲੇ ਸਾਮਾਨ ਸਮੇਤ ਪਸ਼ੂਆਂ ਦੀਆਂ ਦਵਾਈਆਂ ਵੇਚਣ ਵਾਲਿਆਂ ਲਈ ਪਸ਼ੂ ਭਲਾਈ ਬੋਰਡ ਕੋਲ ਰਜਿਸਟ੍ਰੇਸ਼ਨ ਕਰਵਾਉਣ ਜ਼ਰੂਰੀ : ਡਾ. ਗੁਰਦਰਸ਼ਨ ਸਿੰਘ

ਰੋਟਰੀ ਨੇ ਕੈਂਸਰ ਹਸਪਤਾਲ ਨੂੰ ਸੌਂਪੇ ਮੈਡੀਕਲ ਉਪਕਰਣ 

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਚੇਤਨਾ ਮਾਰਚ 11 ਨੂੰ : ਛਾਜਲਾ 

ਕਿਸਾਨਾਂ ਦਾ "ਮਾਨ" ਸਰਕਾਰ ਖ਼ਿਲਾਫ਼ ਰੋਹ ਭਖਿਆ 

ਬੰਬ ਧਮਾਕਿਆਂ ਕਾਰਨ ਪੰਜਾਬ 'ਚ ਸਹਿਮ ਦਾ ਮਾਹੌਲ : ਦਾਮਨ ਬਾਜਵਾ