Friday, November 22, 2024

Chandigarh

17 ਸਰਕਾਰੀ ਸਕੂਲਾਂ ਦਾ ਨਾਂ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਮ 'ਤੇ ਰੱਖਿਆ: ਵਿਜੈ ਇੰਦਰ ਸਿੰਗਲਾ

July 02, 2021 05:29 PM
SehajTimes

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਲਾਹ ਮਸ਼ਵਰੇ ਉਪਰੰਤ ਸਕੂਲ ਸਿੱਖਿਆ ਮੰਤਰੀ ਨੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਸਜਦਾ ਕਰਨ ਲਈ ਦਿੱਤੀ ਸਹਿਮਤੀ

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਬਣਦਾ ਸਨਮਾਨ ਦੇਣ ਲਈ ਸੰਗਰੂਰ, ਜਲੰਧਰ, ਲੁਧਿਆਣਾ, ਪਟਿਆਲਾ, ਹੁਸ਼ਿਆਰਪੁਰ, ਐਸ.ਬੀ.ਐਸ. ਨਗਰ, ਤਰਨ ਤਾਰਨ, ਅੰਮ੍ਰਿਤਸਰ, ਐਸ.ਏ.ਐਸ ਨਗਰ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ 17 ਸਰਕਾਰੀ ਸਕੂਲਾਂ ਦਾ ਨਾਂ ਉਹਨਾਂ ਦੇ ਨਾਮ ‘ਤੇ ਰੱਖਿਆ ਗਿਆ ਹੈ।
 ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅਮਲ ਕਰਦਿਆਂ ਸਕੂਲ ਸਿੱਖਿਆ ਵਿਭਾਗ ਵੱਲੋਂ ਹਾਲ ਹੀ ਵਿੱਚ ਹੋਈ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਇਨ੍ਹਾਂ ਸਕੂਲਾਂ ਦਾ ਨਾਂ ਬਦਲਣ ਦਾ ਫੈਸਲਾ ਲਿਆ ਗਿਆ ਹੈ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਇਸਲਾਮਾਬਾਦ ਵਿਚ ਭਾਰਤੀ ਸਫ਼ਾਰਤਖ਼ਾਨੇ ਉਪਰ ਦਿਸਿਆ ਡਰੋਨ

 

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਚਾਰ ਸਕੂਲਾਂ ਦੇ ਨਾਂ ਬਦਲ ਕੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਂ 'ਤੇ ਰੱਖੇ ਗਏ ਹਨ ਜਿਨ੍ਹਾਂ ‘ਚ ਸਰਕਾਰੀ ਹਾਈ ਸਮਾਰਟ ਸਕੂਲ ਧੂਰਾ ਦਾ ਨਾਂ ਬਦਲ ਕੇ ਗ਼ਦਰੀ ਬਾਬਾ ਠਾਕੁਰ ਦਾਸ ਜੀ ਸਰਕਾਰੀ ਹਾਈ ਸਮਾਰਟ ਸਕੂਲ ਧੂਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ ਦਾ ਨਾਂ ਸ਼ਹੀਦ ਸਿਪਾਹੀ ਸ. ਮੁਕੰਦ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ, ਸਰਕਾਰੀ ਮਿਡਲ ਸਕੂਲ ਕਲੌਦੀ ਦਾ ਨਾਂ ਬਦਲ ਕੇ ਆਜ਼ਾਦੀ ਘੁਲਾਟੀਆ ਸ. ਬਾਜਾ ਸਿੰਘ ਸਰਕਾਰੀ ਮਿਡਲ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਹੜ ਦਾਂ ਨਾਂ ਬਦਲ ਕੇ ਆਜ਼ਾਦੀ ਘੁਲਾਟੀਆ ਹਰਨਾਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਹੜ ਰੱਖਿਆ ਗਿਆ ਹੈ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਸਿੱਧੂ ਫਿਰ ਹਮਲਾਵਰ : ਜੇ ਮੁੱਖ ਮੰਤਰੀ ਸਹੀ ਦਿਸ਼ਾ ਵਿਚ ਚਲਦੇ ਤਾਂ ਬਿਜਲੀ ਕੱਟਾਂ ਦੀ ਲੋੜ ਨਾ ਪੈਂਦੀ

 

ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਜਲੰਧਰ ਜ਼ਿਲ੍ਹੇ ‘ਚ ਵੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਦਾ ਨਾਂ ਲੇਟ ਲਾਲਾ ਜਗਤ ਨਰਾਇਣ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਕੰਡਾਲਾ ਜ਼ਿਲ੍ਹਾ ਐਸ.ਏ.ਐਸ ਨਗਰ ਦਾ ਨਾਂ ਸ਼ਹੀਦ ਨਾਇਕ ਗੱਜਣ ਸਿੰਘ ਸਰਕਾਰੀ ਹਾਈ ਸਕੂਲ ਕੰਡਾਲਾ ਰੱਖਣ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਤਰ੍ਹਾਂ ਜ਼ਿਲ੍ਹਾ ਲੁਧਿਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹਾਂਸ ਕਲਾਂ ਦਾ ਨਾਂ ਸ਼ਹੀਦ ਉੱਤਮ ਸਿੰਘ ਹਾਂਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਂਸ ਕਲਾਂ ਤੇ ਲੁਧਿਆਣਾ ਜ਼ਿਲ੍ਹੇ ਦੇ ਹੀ ਸਰਕਾਰੀ ਮਿਡਲ ਸਕੂਲ ਬੱਦੋਵਾਲ ਦਾ ਨਾਂ ਬਦਲ ਕੇ ਸ਼ਹੀਦ ਸਿਪਾਹੀ ਸੁਖਦੇਵ ਸਿੰਘ ਸਰਕਾਰੀ ਮਿਡਲ ਸਕੂਲ ਬੱਦੋਵਾਲ ਰੱਖਿਆ ਗਿਆ ਹੈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਸਿੱਖਿਆ ਅਧਿਕਾਰੀਆਂ ਵੱਲੋਂ ਰੱਸੀ ਟੱਪਣ ਮੁਕਾਬਲੇ ਦੀਆਂ ਜੇਤੂ ਖਿਡਾਰਨਾਂ ਨਕਦ ਰਾਸ਼ੀ ਨਾਲ ਸਨਮਾਨਿਤ

 

ਇਸੇ ਤਰ੍ਹਾਂ ਸਰਕਾਰੀ ਐਲੀਮੈਂਟਰੀ ਸਕੂਲ ਕਲਿਹਾਣਾ ਜ਼ਿਲ੍ਹਾ ਪਟਿਆਲਾ ਦਾ ਨਾਂ ਆਜ਼ਾਦੀ ਘੁਲਾਟੀਆ ਬੰਤਾ ਸਿੰਘ ਧਾਲੀਵਾਲ ਸਰਕਾਰੀ ਐਲੀਮੈਂਟਰੀ ਸਕੂਲ ਕਲਿਹਾਣਾ, ਸਰਕਾਰੀ ਪ੍ਰਾਇਮਰੀ ਸਕੂਲ ਬਿਲਾਸਪੁਰ, ਜ਼ਿਲ੍ਹਾ ਹੁਸ਼ਿਆਰਪੁਰ ਦਾ ਨਾਂ ਸ਼ਹੀਦ ਅਮਨਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਬਿਲਾਸਪੁਰ, ਸਰਕਾਰੀ ਸੀਨੀਅਰ ਸੈਕੰਡਰੀ ਗੋਬਿੰਦਪੁਰਾ ਜ਼ਿਲ੍ਹਾ ਐਸ.ਬੀ.ਐਸ. ਨਗਰ ਦਾ ਨਾਂ ਦੇਸ਼ ਭਗਤ ਮਾਸਟਰ ਕਾਬਲ ਸਿੰਘ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਪੁਰਾ ਤੇ ਐਸ.ਬੀ.ਐਸ. ਨਗਰ ਦੇ ਹੀ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੋਸਲ ਦਾ ਨਾਂ ਬਦਲ ਕੇ ਬੱਬਰ ਦਲੀਪ ਸਿੰਘ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਰੱਖਿਆ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਚੋਹਲਾ ਸਾਹਿਬ ਜ਼ਿਲ੍ਹਾ ਤਰਨ ਤਾਰਨ ਦਾ ਨਾਂ ਲਾਂਸ ਨਾਈਕ ਸ਼ਹੀਦ ਸ਼ਿੰਗਾਰਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਚੋਹਲਾ ਸਾਹਿਬ ਰੱਖਿਆ ਗਿਆ। ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਭਕਨਾ ਕਲਾਂ ਦਾ ਨਾਂ ਸ਼ਹੀਦ ਗੁਰਸਾਹਿਬ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਪੋਕੇ ਅੰਮ੍ਰਿਤਸਰ ਦਾ ਨਾਂ ਸ਼ਹੀਦ ਭਾਈ ਮੇਵਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਲੋਪੋਕੇ, ਸਰਕਾਰੀ ਮਿਡਲ ਸਕੂਲ ਮੌੜੇ ਅੰਮ੍ਰਿਤਸਰ ਦਾ ਨਾਂ ਨਾਮਧਾਰੀ ਸ਼ਹੀਦ ਹਾਕਮ ਸਿੰਘ ਸਰਕਾਰੀ ਮਿਡਲ ਸਕੂਲ ਮੌੜੇ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਅਜਨੇਰ ਨੂੰ ਸ਼ਹੀਦ ਤਾਰਾ ਸਿੰਘ ਸਰਕਾਰੀ ਹਾਈ ਸਕੂਲ ਅਜਨੇਰ ਰੱਖਿਆ ਗਿਆ ਹੈ। ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ, “ਵੱਖ-ਵੱਖ ਜ਼ਿਲ੍ਹਿਆਂ ਦੇ ਕਈ ਹੋਰ ਸਕੂਲਾਂ ਦਾ ਨਾਂ ਵੀ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਂ ‘ਤੇ ਰੱਖਿਆ ਗਿਆ ਹੈ ਜਿਹਨਾਂ ਨੇ ਦੇਸ਼ ਦੀ ਖ਼ਾਤਿਰ ਅਸਧਾਰਨ ਬਹਾਦਰੀ ਵਿਖਾਈ ਹੈ।”

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ