ਨਵੀਂ ਦਿੱਲੀ : ਕੇਂਦਰੀ ਖੇਤੀ ਕਾਨੂੰਨਾਂ ਵਿਰੁਧ ਜਥੇਬੰਦੀਆਂ ਦਾ ਵਿਰੋਧ ਪ੍ਰਦਰਸ਼ਨ ਸੱਤ ਮਹੀਨੇ ਤੋਂ ਜਾਰੀ ਹੈ। ਕਿਸਾਨਾਂ ਦਾ ਇਕ ਦਲ ਰਾਜਧਾਨੀ ਦਿੱਲੀ ਸਥਿਤ ਸੰਸਦ ਭਵਨ ਜਾ ਪੁੱਜਾ ਜਿਥੇ ਉਨ੍ਹਾਂ ਤਿੰਨਾਂ ਖੇਤੀ ਕਾਨੂੰਨਾਂ ਵਿਰੁਧ ਨਾਹਰੇਬਾਜ਼ੀ ਕੀਤੀ। ਕੁਝ ਕਿਸਾਨ ਸ਼ੁਕਰਵਾਰ ਦੀ ਸਵੇਰੇ ਸੰਸਦ ਭਵਨ ਪਹੁੰਚ ਗਏ ਹਾਲਾਂਕਿ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ। ਇਸ ਮਾਮਲੇ ਵਿਚ ਦਿੱਲੀ ਪੁਲਿਸ ਦੇ ਅਧਿਕਾਰੀ ਨੇ ਦਸਿਆ ਕਿ ਪੰਜ ਕਿਸਾਨਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਦਰਅਸਲ, ਇਹ ਕਿਸਾਨ ਸੰਸਦ ਭਵਲ ਕੋਲ ਨਾਹਰੇਬਾਜ਼ੀ ਕਰ ਰਹੇ ਸਨ ਅਤੇ ਉਨ੍ਹਾਂ ਕੋਲ ਕਿਸਾਨ ਜਥੇਬੰਦੀਆਂ ਦੇ ਝੰਡੇ ਸਨ। ਹਾਲਾਂਕਿ ਕਿਸਾਨਾਂ ਕੋਲੋਂ ਪੁੱਛਗਿਛ ਕਰਨ ਦੇ ਬਾਅਦ ਉਨ੍ਹਾਂ ਨੂੰ ਛੱਡ ਦਿਤਾ ਗਿਆ। ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ ਅਤੇ ਘੱਟੋ ਘੱਟ ਸਮਰਥਨ ਮੁੱਲ ਕਾਨੂੰਨ ਬਣਾਏ। ਹਾਲਾਂਕਿ ਸਰਕਾਰ ਨੇ ਇਹ ਸਪੱਸ਼ਟ ਕਰ ਦਿਤਾ ਹੈ ਕਿ ਉਹ ਗੱਲਬਾਤ ਲਈ ਤਿਆਰ ਹੈ ਪਰ ਕਾਨੂੰਨ ਨੂੰ ਵਾਪਸ ਨਹੀਂ ਲਿਆ ਜਾਵੇਗਾ।