Thursday, April 03, 2025
BREAKING NEWS
UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲ

Chandigarh

ਬਿਜਲੀ ਮੰਤਰੀ ਹੋਣ ਨਾਤੇ ਬਿਜਲੀ ਸਬੰਧੀ ਸਮੱਸਿਆਵਾਂ ਦੀ ਨੈਤਿਕ ਜ਼ਿੰਮੇਵਾਰੀ ਲਵੇ ਕੈਪਟਨ : ਭਗਵੰਤ ਮਾਨ

July 02, 2021 06:41 PM
SehajTimes

ਚੰਡੀਗੜ੍ਹ : ਅੱਤ ਦੀ ਗਰਮੀ ਵਿੱਚ ਬਿਜਲੀ ਨਾ ਮਿਲਣ ਕਾਰਨ ਪੰਜਾਬ ਦਾ ਹਰ ਵਸਨੀਕ ਘਰ ਤੋਂ ਬਾਹਰ ਨਿਕਲ ਕੇ ਧਰਨੇ ਪ੍ਰਦਰਸਨ ਕਰ ਰਿਹਾ ਹੈ, ਕੇਵਲ ਇੱਕ ਬੰਦਾ ਜਿਹੜੇ ਆਪਣੇ ਘਰ ਵਿੱਚ ਬੈਠਾ ਮੌਜਾਂ ਮਾਣ ਰਿਹਾ ਹੈ ਅਤੇ ਉਹ ਹੈ ਪੰਜਾਬ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ। ਇਹ ਗੱਲਾਂ ਦਾ ਪ੍ਰਗਟਾਵਾ ਸੁੱਕਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਦੌਰਾਨ ਕਰਦਿਆਂ ਐਲਾਨ ਕੀਤਾ ਕਿ ਆਰਾਮ ਫਰਮਾ ਰਹੇ ਕੈਪਟਨ ਅਮਰਿੰਦਰ ਸਿੰਘ ਨੂੰ ਜਗਾਉਣ ਲਈ ਆਮ ਆਦਮੀ ਪਾਰਟੀ ਵੱਲੋਂ 3 ਜੁਲਾਈ ਦਿਨ ਸਨੀਵਾਰ ਨੂੰ ਸਵੇਰੇ 11 ਵਜੇ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕੀਤਾ ਜਾਵੇਗਾ।
ਬਿਜਲੀ ਨਾ ਮਿਲਣ ਕਾਰਨ ਪੰਜਾਬ ਵਿੱਚ ਮਚੀ ਹਾਹਾਕਾਰ ਬਾਰੇ ਚਿੰਤਾਂ ਪ੍ਰਗਟ ਕਰਦਿਆਂ ਭਗਵੰਤ ਮਾਨ ਨੇ ਕਿਹਾ, ''ਹਾਕਮ ਮੌਜਾਂ ਕਰਨ, ਆਮ ਲੋਕ ਭੁੱਖੇ ਮਰਨ। ਇਹ ਹੁੱਣ ਜਅਿਾਦਾ ਸਮਾਂ ਨਹੀਂ ਚੱਲੇਗਾ।'' ਉਨ੍ਹਾਂ ਕਿਹਾ ਕਿ 3 ਜੁਲਾਈ ਨੂੰ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦੇ ਮੀਟਰ ਚੈੱਕ ਕਰਕੇ ਪਤਾ ਲਗਾਉਣਗੇ ਕਿ ਇੱਥੇ ਕਿੰਨੇ ਕੁ ਘੰਟੇ ਬਿਜਲੀ ਦਾ ਕੱਟ ਲੱਗ ਰਿਹਾ ਹੈ ਕਿਉਂਕਿ ਪੰਜਾਬ ਵਿੱਚ ਘਰਾਂ ਦੀ ਬਿਜਲੀ ਸਪਲਾਈ 'ਤੇ ਭਾਰੀ ਕੱਟ ਲੱਗਣ ਕਾਰਨ ਲੋਕਾਂ ਨੂੰ ਸੜਕਾਂ 'ਤੇ ਆਉਣਾ ਪੈ ਰਿਹਾ ਹੈ ਅਤੇ ਟਿਊਬਵੈਲਾਂ ਦੀ ਬਿਜਲੀ ਨਾ ਆਉਣ ਕਾਰਨ ਕਿਸਾਨਾਂ ਨੂੰ ਮਜਬੂਰੀ ਵਸ ਝੋਨਾ ਖੇਤਾਂ ਵਿੱਚ ਵਾਹੁਣਾ ਪੈ ਰਿਹਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਚੋਣਾਂ ਵੇਲੇ ਤਾਂ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਨੇ ਲੋਕਾਂ ਨਾਲ ਬਹੁਤ ਵਾਅਦੇ ਕੀਤੇ ਸਨ, ਪਰ ਪੂਰਾ ਕੋਈ ਵੀ ਨਹੀਂ ਕੀਤਾ। ਸਗੋਂ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਵੱਲੋਂ ਲਾਗੂ ਕੀਤੇ ਪੰਜਾਬ ਮਾਰੂ ਬਿਜਲੀ ਸਮਝੌਤੇ ਅਤੇ ਮਾਫੀਆ ਰਾਜ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਵਿੱਚ ਉਸੇ ਤਰ੍ਹਾਂ ਚੱਲ ਰਿਹੇ ਹਨ। ਬਾਦਲਾਂ ਵੱਲੋਂ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਗਏ ਗਲਤ ਸਮਝੌਤੇ ਅਤੇ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਸਮਝੌਤੇ ਰੱਦ ਨਾ ਕੀਤੇ ਜਾਣ ਕਾਰਨ ਸੂਬੇ ਵਿੱਚ ਬਿਜਲੀ ਦੀ ਮਾੜੀ ਹਾਲਤ ਬਣੀ ਹੈ। ਬਾਦਲਾਂ ਵੱਲੋਂ ਕੀਤੇ ਪੰਜਾਬ ਮਾਰੂ ਬਿਜਲੀ ਸਮਝੌਤਿਆਂ ਦਾ ਜਕਿਰ ਕਰਦਿਆਂ ਭਗਵੰਤ ਮਾਨ ਨੇ ਦੱਸਿਆ ਕਿ ਪ੍ਰਾਈਵੇਟ ਕੰਪਨੀਆਂ ਆਪਣੀ ਮਰਜੀ ਨਾਲ ਥਰਮਲ ਪਲਾਂਟ ਬੰਦ ਰੱਖ ਸਕਦੀਆਂ  ਹਨ ਅਤੇ ਥਰਮਲ ਪਲਾਂਟ ਬੰਦ ਹੋਣ 'ਤੇ ਪੰਜਾਬ ਸਰਕਾਰ ਵੱਲੋਂ ਥਰਮਲ ਪ੍ਰਬੰਧਕਾਂ ਨੂੰ ਰੁਪਇਆ ਦੇ ਰੂਪ ਵਿੱਚ ਫਿਕਸ ਚਾਰਜ ਦੇਣਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਰੀਬ 20,000 ਕਰੋੜ ਰਪਏ ਫਿਕਸ ਚਾਰਜ ਵੱਲੋਂ ਪ੍ਰਾਈਵੇਟ ਬਿਜਲੀ ਕੰਪਨੀਆਂ ਨੂੰ ਦਿੱਤੇ ਜਾ ਚੁੱਕੇ ਹਨ, ਜਿਸ ਨਾਲ ਪੰਜਾਬ ਦੇ ਖਜਾਨੇ ਦੀ ਲੁੱਟ ਹੋਈ ਹੈ। ਬਾਦਲਾਂ ਦੀ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਨੂੰ ਆਰਥਿਕ ਤੌਰ 'ਤੇ ਬਰਬਾਦ ਕਰਨ ਅਤੇ ਆਪਣੇ ਘਰ ਨੂੰ ਭਰਨ 'ਤੇ ਲੱਕ ਬੰਨ੍ਹਿਆ ਹੋਇਆ ਹੈ।
ਉਨ੍ਹਾਂ ਦੋਸ ਲਾਇਆ, ''ਕੈਪਟਨ ਨੇ ਗਲਤ ਬਿਜਲੀ ਸਮਝੌਤੇ ਰੱਦ ਨਾ ਕਰਕੇ, ਪੰਜਾਬ ਦੇ ਲੋਕਾਂ ਨੂੰ ਧੋਖਾ ਦਿੱਤਾ ਹੈ'' ਅੱਜ ਜਦੋਂ ਪੰਜਾਬ ਦੇ ਕਿਸਾਨ, ਮਜਦੂਰ, ਕਾਰੋਬਾਰੀ, ਉਦਯੋਗਪਤੀ, ਮੁਲਾਜਮ, ਵਿਦਿਆਰਥੀ ਭਾਵ ਹਰ ਵਰਗ ਬਿਜਲੀ ਨਾ ਮਿਲਣ ਕਾਰਨ ਤ੍ਰਾਹ ਤ੍ਰਾਹ ਕਰ ਰਿਹਾ ਹੈ ਤਾਂ ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਕਾਂਗਰਸੀ ਵਿਧਾਇਕਾਂ ਨਾਲ ਆਪਣੇ ਫਾਰਮ ਹਾਊਸ 'ਤੇ 36 ਪ੍ਰਕਾਰ ਦੇ ਖਾਣਿਆਂ ਦਾ ਆਨੰਦ ਮਾਣ ਰਿਹਾ ਹੈ ਅਤੇ ਦੂਜੇ ਪਾਸੇ ਅੱਧੇ ਕਾਂਗਰਸੀ ਵਿਧਾਇਕ ਤੇ ਮੰਤਰੀ ਆਪਣੀਆਂ ਕੁਰਸੀਆਂ ਬਚਾਉਣ ਲਈ ਦਿੱਲੀ ਦਰਬਾਰ ਦੇ ਪੈਰਾਂ ਵਿੱਚ ਨੱਕ ਰਗੜ ਰਹੇ ਹਨ।
ਬਿਜਲੀ ਦੀ ਮਾੜੀ ਸਥਿਤੀ ਬਾਰੇ ਸੁਖਬੀਰ ਬਾਦਲ ਵੱਲੋਂ ਕੀਤੇ ਜਾ ਰਹੇ ਪ੍ਰਦਰਸਨਾਂ ਨੂੰ ਡਰਾਮੇਬਾਜੀ ਕਰਾਰ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਬਾਦਲ ਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਗਲਤ ਸਮਝੌਤੇ ਕੀਤੇ ਸਨ। ਉਨ੍ਹਾਂ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਅਕਾਲੀ ਸਰਕਾਰ ਵੇਲੇ ਕਿੰਨੇ ਸੋਲਰ ਪਾਵਰ ਪਲਾਂਟ ਅਤੇ ਕਿਸ ਕਿਸ ਦੇ ਨਾਂਅ 'ਤੇ ਲਾਏ ਸਨ?
ਮਾਨ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਨਵਾਂ ਬਿਜਲੀ ਮਾਡਲ ਲਾਗੂ ਕੀਤਾ ਜਾਵੇਗਾ, ਜੋ ਹੋਰਨਾਂ ਸੂਬਿਆਂ ਲਈ ਰਾਹ ਦਸੇਰਾ ਹੋਵੇਗਾ। ਪੰਜਾਬ ਬਿਜਲੀ ਉਤਪਾਦਨ ਕਰਨ ਵਾਲਾ ਸੂਬਾ ਹੈ, ਪਰ ਮਾੜੀਆਂ ਸਰਕਾਰਾਂ ਦੀ ਲੋਟੂ ਸੋਚ ਕਾਰਨ ਇੱਥੇ ਪੰਜਾਬ ਮਾਰੂ ਬਿਜਲੀ ਸਮਝੌਤੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਬਣਨ 'ਤੇ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਗਲਤ ਸਮਝੌਤਿਆਂ ਜਾਂਚ ਕੀਤੀ ਜਾਵੇਗੀ ਅਤੇ ਲੋੜ ਪਈ ਤਾਂ ਰੱਦ ਵੀ ਕੀਤੇ ਜਾਣਗੇ। ਇਸ ਦੇ ਨਾਲ ਹੀ ਗਲਤ ਸਮਝੌਤੇ ਕਰਨ ਵਾਲੇ ਉਚ ਅਧਿਕਾਰੀਆਂ ਖਲਿਾਫ ਵੀ ਸਖਤ ਕਦਮ ਚੁੱਕੇ ਜਾਣਗੇ।

Have something to say? Post your comment

 

More in Chandigarh

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆੜ੍ਹਤੀਆਂ ਦੇ ਕਮਿਸ਼ਨ ਅਤੇ ਪੰਜਾਬ ਲਈ ਸਪੈਸ਼ਲਾਂ ਵਧਾਉਣ ਦਾ ਮੁੱਦਾ ਚੁੱਕਿਆ

‘ਯੁੱਧ ਨਸ਼ਿਆਂ ਵਿਰੁੱਧ’: 33ਵੇਂ ਦਿਨ, ਪੰਜਾਬ ਪੁਲਿਸ ਨੇ 59 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ ; 1.6 ਕਿਲੋ ਹੈਰੋਇਨ, 5.53 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਮੋਹਿੰਦਰ ਭਗਤ ਵੱਲੋਂ ਸੀਨੀਅਰ ਅਧਿਕਾਰੀਆਂ ਨੂੰ ਗੁਆਂਢੀ ਰਾਜਾਂ ਵਿੱਚ ਬਾਗਬਾਨੀ ਖੇਤਰ ਦਾ ਅਧਿਐਨ ਕਰਨ ਦੇ ਨਿਰਦੇਸ਼

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਯੂ.ਟੀ. ਦੇ ਮੁੱਖ ਸਕੱਤਰ ਨੂੰ ਆਪਣੀ ਚਿੱਤਰ ਕਲਾ ਕੀਤੀ ਪੇਸ਼

ਬਾਬਾ ਸਾਹਿਬ ਅੰਬੇਡਕਰ ਦੇ ਬੁੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਸਵੀਰ ਸਿੰਘ ਗੜ੍ਹੀ ਨੇ ਡੀ.ਜੀ.ਪੀ. ਨੂੰ ਡੀ.ਓ.ਲਿਖਿਆ

ਪੰਜਾਬ ਪੁਲਿਸ ਵੱਲੋਂ ਪੁਲਿਸ ਕਲੀਅਰੈਂਸ ਸਰਟੀਫਿਕੇਟਾਂ ਲਈ ਕਿਊਆਰ ਕੋਡ ਪ੍ਰਮਾਣਿਕਤਾ ਦੀ ਸ਼ੁਰੂਆਤ

10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸਮਾਰਟ ਰਾਸ਼ਨ ਕਾਰਡ ਧਾਰਕ ਲਾਭਪਾਤਰੀਆਂ ਲਈ ਈ. ਕੇ. ਵਾਈ. ਸੀ. 30 ਅਪ੍ਰੈਲ ਤੱਕ ਲਾਜ਼ਮੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਇੰਸਪੈਕਟਰਾਂ ਅਤੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਬਿਕਰਮ ਮਜੀਠੀਆ ਦੀ ਸੁਰੱਖਿਆ ਵਾਪਸ ਨਹੀਂ ਲਈ ਸਿਰਫ ਘਟਾਈ ਗਈ ਹੈ : ਪੰਜਾਬ ਪੁਲਿਸ