Thursday, November 21, 2024

Majha

ਬਟਾਲਾ 'ਚ 4 ਲੋਕਾਂ ਦੇ ਕਤਲ ਮਾਮਲੇ 'ਚ ਮੁਲਜ਼ਮ ਕਾਬੂ

July 06, 2021 07:57 AM
SehajTimes

ਗੁਰਦਾਸਪੁਰ: ਬੀਤੇ ਕੱਲ੍ਹ ਬਟਾਲਾ ਦੇ ਪਿੰਡ ਬੱਲੜਵਾਲ ਵਿਖੇ ਤੜਕਸਾਰ ਪ੍ਰੇਮ ਸਬੰਧਾਂ ਦੇ ਕਾਰਨ ਲੜਕੀ ਦੇ ਪਿਓ ਨੇ ਲੜਕੇ ਵਾਲਿਆਂ ਦੇ ਪ੍ਰਵਾਰ ਉਪਰ ਅੰਨੇਵਾਹ ਗੋਲੀਆਂ ਚਲਾ ਦਿਤੀਆਂ ਸਨ ਜਿਸ ਵਿਚ ਚਾਰ ਜਣਿਆਂ ਦੀ ਮੌਤ ਹੋ ਗਈ ਸੀ। ਘਟਨਾ ਮਗਰੋਂ ਮੁਲਜ਼ਮ ਫ਼ਰਾਰ ਹੋ ਗਏ ਸਨ, ਹੁਣ ਇਨ੍ਹਾਂ ਮੁਲਜ਼ਮਾਂ ਨੂੰ ਪੁਲਿਸ ਨੇ ਬੀਤੀ ਸ਼ਾਮ ਕਾਬੂ ਕਰ ਲਿਆ ਹੈ। ਪੀੜਤਾਂ ਦੇ ਪਰਵਾਰ ਵਾਲਿਆਂ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਜੋ ਧਰਨਾ ਲਾਇਆ ਹੋਇਆ ਸੀ ਉਸ ਨੂੰ ਵੀ ਸਮਾਪਤ ਕਰ ਦਿਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਬਟਾਲਾ ਰਛਪਾਲ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਪਿੰਡ ਬੱਲੜਵਾਲ ਵਿੱਚ ਰਾਸ਼ਨ ਦੇ ਡਿਪੂ ਦੀ ਰੰਜਿਸ਼ ਅਤੇ ਦੋਨਾਂ ਧਿਰਾਂ ਦੇ ਲੜਕਾ ਲੜਕੀ ਦੇ ਪ੍ਰੇਮ ਸਬੰਧਾਂ ਕਾਰਨ ਪਰਿਵਾਰਾਂ ਵਿੱਚ ਖੂਨੀ ਝੜਪ ਹੋਈ ਸੀ। ਇਸ ਦੌਰਾਨ ਸੁਖਵਿੰਦਰ ਸਿੰਘ ਉਰਫ ਸੋਨੀ ਕੁਲਵਿੰਦਰ ਕੌਰ ਅਤੇ ਜਤਿੰਦਰ ਸਿੰਘ ਉਰਫ ਜੋਤੀ ਨੇ ਆਪਣੇ ਲਾਇਸੈਂਸੀ ਪਿਸਤੌਲ ਨਾਲ ਖੇਤਾਂ ਵਿੱਚ ਕੰਮ ਕਰ ਰਹੇ 6 ਵਿਅਕਤੀਆਂ ਉਪਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਘਟਨਾ ਵਿਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਇਨ੍ਹਾਂ ਦਾ ਅੰਮ੍ਰਿਤਸਰ ਹਸਪਤਾਲ ਵਿੱਚ ਇਲਾਜ ਕੀਤਾ ਜਾ ਰਿਹਾ ਹੈ। ਐਸਐਸਪੀ ਗੁਰਦਾਸਪੁਰ ਨੇ ਕਿਹਾ ਕਿ ਇਸ ਘਟਨਾ ਵਿੱਚ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੋਨੀ ਅਤੇ ਜਤਿੰਦਰ ਸਿੰਘ ਉਰਫ ਜੋਤੀ ਅਤੇ ਕੁਲਵਿੰਦਰ ਕੌਰ ਨੂੰ ਗ੍ਰਿਫਤਾਰ ਕਰ ਲਿਆ। ਇਨ੍ਹਾਂ ਵਿਰੁਧ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਵੱਲੋਂ ਧਰਨਾ ਪ੍ਰਦਰਸ਼ਨ ਵੀ ਕੀਤਾ ਗਿਆ ਸੀ ਜੋ ਕਿ ਸਮਾਪਤ ਕਰਵਾ ਦਿੱਤਾ ਗਿਆ ਹੈ ਅਤੇ ਮ੍ਰਿਤਕ ਦੇਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।

Have something to say? Post your comment

 

More in Majha

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲੈ ਕੇ ਜਾਣ ਵਾਲੀ ਬੱਸ ਦੀ ਕਰਵਾਈ ਸੇਵਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਨੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ

ਇਨਸਾਫ਼ ਨਾ ਮਿਲਿਆ ਤਾਂ 18 ਨਵੰਬਰ ਨੂੰ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਐਸ.ਐਸ.ਪੀ ਦਫ਼ਤਰ ਤਰਨਤਾਰਨ ਅੱਗੇ ਦੇਵੇਗੀ ਵਿਸ਼ਾਲ ਧਰਨਾ

ਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ

ਰਈਆ ਬਲਾਕ ਦੇ ਖੇਤੀਬਾੜੀ ਵਿਕਾਸ ਅਫਸਰ ਨੇ ਆਪਣੀ ਹਾਜਰੀ ਵਿੱਚ ਕਰਵਾਈ ਡੀ:ਏ:ਵੀ:ਪੀ ਖਾਦ ਦੀ ਵੰਡ

ਵਿਧਾਇਕ ਡਾ: ਅਜੈ ਗੁਪਤਾ ਨੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਕੀਤੀ ਮੁਲਾਕਾਤ

ਬਾਬਾ ਬੁੱਢਾ ਜੀ ਦੇ ਜੋੜ ਮੇਲੇ ਦੇ ਸੰਬੰਧ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੁੱਗਾ ਵਿਖੇ ਕਰਵਾਏ ਜਾਣਗੇ ਬੱਚਿਆਂ ਦੇ ਦਸਤਾਰ ਅਤੇ ਦੁਮਾਲਾ ਮੁਕਾਬਲੇ

ਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਕਾਂਗਰਸ ਪਾਰਟੀ ਦੇ ਸਾਬਕਾ ਐਮ ਐਲ ਏ ਸੁਖਪਾਲ ਸਿੰਘ ਭੁੱਲਰ ਨੇ ਵਰਕਰਾਂ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ ਤੋਂ ਥਾਈਲੈਂਡ ਲਈ ਸਿੱਧੀਆਂ ਉਡਾਣਾਂ ਸ਼ੁਰੂ ਹੋਣਗੀਆਂ